ਬਹਿਰਾਮਪੁਰ, 27 ਸਤੰਬਰ (ਪ੍ਰੋ: ਬਲਬੀਰ ਸਿੰਘ ਕੋਲਾ)-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮਰਾੜਾ ਵਿਖੇ ਵਿਦਿਆਰਥੀਆਂ ਨੰੂ ਪਰਾਲੀ ਨੰੂ ਅੱਗ ਲਗਾਉਣ ਦੇ ਮਾੜੇ ਪ੍ਰਭਾਵਾਂ ਤੋਂ ਜਾਗਰੂਕ ਕਰਨ ਲਈ ਸੈਮੀਨਾਰ ਕਰਵਾਇਆ ਗਿਆ | ਜਿਸ ਵਿਚ ਏ.ਡੀ.ਸੀ ਡਾ: ਹਰਜਿੰਦਰ ਸਿੰਘ ਬੇਦੀ ਤੇ ਮੁੱਖ ਖੇਤੀਬਾੜੀ ਅਫ਼ਸਰ ਡਾ: ਅਮਰੀਕ ਸਿੰਘ ਨੇ ਵਿਸ਼ੇਸ਼ ਤੌਰ 'ਤੇ ਸ਼ਿਰਕਤ ਕੀਤੀ | ਇਸ ਮੌਕੇ ਏ.ਡੀ.ਸੀ ਡਾ: ਹਰਜਿੰਦਰ ਸਿੰਘ ਬੇਦੀ ਨੇ ਕਿਹਾ ਕਿ ਪਰਾਲੀ ਨੰੂ ਅੱਗ ਲਗਾਉਣ ਨਾਲ ਜਿਥੇ ਜ਼ਹਿਰੀਲੀਆਂ ਗੈਸਾਂ ਪੈਦਾ ਹੁੰਦੀਆਂ ਹਨ, ਉੱਥੇ ਜ਼ਮੀਨ ਦੇ ਉਪਜਾਊ ਤੱਤ ਵੀ ਸੜ ਕੇ ਨਸ਼ਟ ਹੋ ਜਾਂਦੇ ਹਨ | ਉਨ੍ਹਾਂ ਨੇ ਵਿਦਿਆਰਥੀਆਂ ਨੰੂ ਅੰਬੈਸਡਰ ਬਣ ਕੇ ਕਿਸਾਨਾਂ ਤੱਕ ਸੁਨੇਹਾ ਦੇਣ ਲਈ ਪ੍ਰੇਰਿਤ ਕੀਤਾ | ਇਸ ਮੌਕੇ ਮੁੱਖ ਖੇਤੀਬਾੜੀ ਅਫ਼ਸਰ ਡਾ: ਅਮਰੀਕ ਸਿੰਘ ਨੇ ਪਰਾਲੀ ਨੰੂ ਸਾੜਨ ਦੇ ਨੁਕਸਾਨ ਅਤੇ ਇਨ ਸੀਟੂ ਤੇ ਐਕਸ ਸੀ ਟੂ ਤਕਨੀਕ ਨਾਲ ਪਰਾਲੀ ਪ੍ਰਬੰਧਨ ਸਬੰਧੀ ਜਾਣਕਾਰੀ ਦਿੱਤੀ | ਉਨ੍ਹਾਂ ਕਿਹਾ ਕਿ ਪਰਾਲੀ ਪ੍ਰਬੰਧਾਂ ਲਈ ਕਿਸੇ ਵੀ ਤਰ੍ਹਾਂ ਦੀ ਜਾਣਕਾਰੀ ਜਾਂ ਸਹਾਇਤਾ ਲਈ ਖੇਤੀਬਾੜੀ ਵਿਭਾਗ ਨਾਲ ਰਾਬਤਾ ਕੀਤਾ ਜਾ ਸਕਦਾ ਹੈ | ਇਸ ਮੌਕੇ ਰੈੱਡ ਕਰਾਸ ਸੁਸਾਇਟੀ ਦੇ ਸਹਿਯੋਗ ਨਾਲ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਵਿਦਿਆਰਥੀਆਂ ਨੰੂ ਸਟੇਸ਼ਨਰੀ ਦਾ ਸਮਾਨ, ਖਾਣ ਵਾਲੀਆਂ ਵਸਤਾਂ ਤੇ ਸੈਨੇਟਰੀ ਪੈਡ ਵੀ ਵੰਡੇ | ਇਸ ਮੌਕੇ ਰੈੱਡ ਕਰਾਸ ਸੁਸਾਇਟੀ ਦੇ ਸਕੱਤਰ ਰਾਜੀਵ ਸਿੰਘ, ਸਕੂਲ ਪਿ੍ੰਸੀਪਲ ਤੇ ਹੋਰ ਸਟਾਫ਼ ਹਾਜ਼ਰ ਸੀ |