ਗੁਰਦਾਸਪੁਰ, 27 ਸਤੰਬਰ (ਚੱਕਰਾਜਾ)-ਜੀਆ ਲਾਲ ਮਿੱਤਲ ਡੀ.ਏ.ਵੀ ਪਬਲਿਕ ਸਕੂਲ ਗੁਰਦਾਸਪੁਰ ਦੇ ਵਿਦਿਆਰਥੀਆਂ ਨੇ ਇਕ ਵਾਰ ਫਿਰ 76ਵੀਆਂ ਜ਼ੋਨਲ ਪੱਧਰੀ ਖੇਡਾਂ ਜਿੱਤ ਕੇ ਸਕੂਲ ਦਾ ਨਾਮ ਰੌਸ਼ਨ ਕੀਤਾ ਹੈ | ਇਹ ਮੁਕਾਬਲਾ ਸਰਕਾਰੀ ਕਾਲਜ ਗੁਰਦਾਸਪੁਰ ਵਿਖੇ ਹੋਇਆ | ਜਿਸ ਵਿਚ ਵੱਖ-ਵੱਖ ਸਕੂਲਾਂ ਦੇ ਵਿਦਿਆਰਥੀਆਂ ਨੇ ਉਤਸ਼ਾਹ ਨਾਲ ਹਿੱਸਾ ਲਿਆ | ਜੀਆ ਲਾਲ ਮਿੱਤਲ ਸਕੂਲ ਦੇ ਗੁਰਕੀਰਤ ਪਾਲ ਨੇ 400 ਮੀਟਰ ਦੌੜ ਵਿਚ ਪਹਿਲਾ ਤੇ 200 ਮੀਟਰ ਦੌੜ ਵਿਚ ਤੀਜਾ ਸਥਾਨ ਪ੍ਰਾਪਤ ਕੀਤਾ | ਹਰਨੂਰ ਸਿੰਘ ਨੇ 19 ਸਾਲ ਤੋਂ ਘੱਟ ਉਮਰ ਦੀ 100 ਮੀਟਰ ਦੌੜ ਵਿਚ ਦੂਜਾ ਅਤੇ ਰਿਲੇਅ ਦੌੜ ਵਿਚ ਤੀਜਾ ਸਥਾਨ ਪ੍ਰਾਪਤ ਕੀਤਾ | ਵਰੁਣ ਸਿੰਘ ਨੇ 19 ਸਾਲ ਤੋਂ ਘੱਟ ਉਮਰ ਦੀ ਡਿਸਕਸ ਥ੍ਰੋ ਵਿਚ ਤੀਜਾ ਸਥਾਨ ਪ੍ਰਾਪਤ ਕੀਤਾ | ਸਕੂਲ ਦੀ ਖੋ-ਖੋ ਟੀਮ ਨੰੂ ਰਾਜ ਪੱਧਰੀ ਮੁਕਾਬਲੇ ਲਈ ਚੁਣਿਆ ਗਿਆ | ਜੇਤੂ ਵਿਦਿਆਰਥੀਆਂ ਨੂੰ ਸਕੂਲ ਵਿਚ ਵਿਸ਼ੇਸ਼ ਤੌਰ 'ਤੇ ਸਨਮਾਨਿਤ ਕੀਤਾ ਗਿਆ | ਸਕੂਲ ਦੇ ਪਿ੍ੰਸੀਪਲ ਰਾਜੀਵ ਭਾਰਤੀ ਨੇ ਸਾਰਿਆਂ ਨੂੰ ਸ਼ੁੱਭਕਾਮਨਾਵਾਂ ਦਿੰਦੇ ਹੋਏ ਕਿਹਾ ਕਿ ਖੇਡਾਂ ਸਾਡੇ ਜੀਵਨ ਦਾ ਅਨਿੱਖੜਵਾਂ ਅੰਗ ਹਨ, ਸਾਨੂੰ ਆਪਣੀ ਪੜ੍ਹਾਈ ਦੇ ਨਾਲ-ਨਾਲ ਖੇਡਾਂ ਵਿਚ ਵੀ ਹਿੱਸਾ ਲੈਣਾ ਚਾਹੀਦਾ ਹੈ | ਇਹ ਸਾਡੇ ਮਾਨਸਿਕ, ਸਰੀਰਕ ਅਤੇ ਸਮੁੱਚੇ ਵਿਕਾਸ ਲਈ ਬਹੁਤ ਜ਼ਰੂਰੀ ਹਨ | ਉਨ੍ਹਾਂ ਨੇ ਸਾਰੇ ਬੱਚਿਆਂ ਨੂੰ ਖੇਡਾਂ ਵਿਚ ਹਿੱਸਾ ਲੈਣ ਲਈ ਉਤਸ਼ਾਹਿਤ ਕੀਤਾ |