25-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-10-2025

ਕੇਂਦਰੀ ਰਾਜ ਮੰਤਰੀ ਸੰਜੇ ਕੁਮਾਰ ਨੇ ਕਿਸਾਨਾਂ ਦੀਆਂ ਮੁਸ਼ਕਿਲਾਂ ਸੁਣੀਆਂ <br/>

Ad Position 21
No active advertisement
ਕੇਂਦਰੀ ਰਾਜ ਮੰਤਰੀ ਸੰਜੇ ਕੁਮਾਰ ਨੂੰ ਸਨਮਾਨਿਤ ਕਰਦੇ ਰਵੀਕਰਨ ਸਿੰਘ ਕਾਹਲੋਂ, ਐਡਵੋਕੇਟ ਪਰਮੀਤ ਸਿੰਘ ਬੇਦੀ ਤੇ ਹੋਰ | ਤਸਵੀਰ : ਹੀਰਾ ਸਿੰਘ ਮਾਂਗਟ <br/> 19-10-2025
ਡੇਰਾ ਬਾਬਾ ਨਾਨਕ, 18 ਅਕਤੂਬਰ (ਹੀਰਾ ਸਿੰਘ ਮਾਂਗਟ)-ਅੱਜ ਕੇਂਦਰੀ ਰਾਜ ਮੰਤਰੀ (ਗ੍ਰਹਿ ਵਿਭਾਗ) ਬੰਦੀ ਸੰਜੇ ਕੁਮਾਰ ਵਲੋਂ ਹਲਕਾ ਡੇਰਾ ਬਾਬਾ ਨਾਨਕ ਦੇ ਸਰਹੱਦੀ ਪਿੰਡ ਘਣੀਏ ਕੇ ਬੇਟ ਅਤੇ ਪਿੰਡ ਨੰਗਲੀ ਵਿਚ ਦੌਰਾ ਕਰ ਕੇ ਸਰਹੱਦੀ ਇਲਾਕੇ ਦੇ ਕਿਸਾਨਾਂ ਦੀਆਂ ਮੁਸ਼ਕਿਲਾਂ ਸੁਣੀਆਂ | ਇਸ ਮੌਕੇ ਉਨ੍ਰਾਂ ਨਾਲ ਹਲਕਾ ਡੇਰਾ ਬਾਬਾ ਨਾਨਕ ਦੇ ਇੰਚਾਰਜ ਰਵੀਕਰਨ ਸਿੰਘ ਕਾਹਲੋਂ, ਐਡਵੋਕੇਟ ਪਰਮੀਤ ਸਿੰਘ ਬੇਦੀ, ਡੀ.ਸੀ. ਗੁਰਦਾਸਪੁਰ, ਐਸਐਸਪੀ ਬਟਾਲਾ ਸੁਹੇਲ ਕਾਸਿਮ ਮੀਰ, ਐਸਡੀਐਮ ਅਦਿੱਤਿਆ ਸ਼ਰਮਾ ਡੇਰਾ ਬਾਬਾ ਨਾਨਕ ਅਤੇ ਜ਼ਿਲ੍ਹਾ ਪ੍ਰਸ਼ਾਸਨ ਦੇ ਵੱਖ-ਵੱਖ ਅਧਿਕਾਰੀ ਮੌਜੂਦ ਸਨ | ਇਸ ਮੌਕੇ ਸਰਹੱਦੀ ਕਸਬੇ ਦੇ ਕਿਸਾਨਾਂ ਨੇ ਕੇਂਦਰੀ ਰਾਜ ਮੰਤਰੀ ਮੁੱਖ ਮੰਗਾਂ ਬਾਰੇ ਦੱਸਦੇ ਹੋਏ ਕਿਹਾ ਕਿ ਸਾਰੇ ਬਾਰਡਰ ਦੇ ਧੁੱਸੀ ਬੰਨਾਂ ਨੂੰ ਮਜ਼ਬੂਤ ਬਣਾ ਕੇ ਉਨ੍ਹਾਂ ਦੇ ਨਾਲ-ਨਾਲ ਪੱਥਰ ਲਗਾਏ ਜਾਣ ਅਤੇ ਦਰਿਆ ਪਾਣੀ ਨਾਲ ਜੋ ਸੜਕ ਰੁੜ ਚੁੱਕੀ ਹੈ, ਉਸ ਨੂੰ ਦੁਬਾਰਾ ਬਣਾਇਆ ਜਾਵੇ | ਕਿਸਾਨਾਂ ਨੇ ਕਿਹਾ ਕਿ ਮੰਤਰੀ ਸਾਹਿਬ ਨੇ ਸਾਨੂੰ ਵਿਸ਼ਵਾਸ ਦਿਵਾਇਆ ਹੈ ਕਿ ਇਹ ਜੋ ਮੰਗਾਂ ਹਨ, ਇਹ ਪ੍ਰਧਾਨ ਮੰਤਰੀ ਸਾਹਮਣੇ ਰੱਖੀਆਂ ਜਾਣਗੀਆਂ ਤੇ ਜਲਦੀ ਹੀ ਉਨ੍ਹਾਂ ਵਲੋਂ ਪ੍ਰਵਾਨ ਵੀ ਕੀਤੀਆਂ ਜਾਣਗੀਆਂ | ਇਸ ਮੌਕੇ ਸ: ਰਵੀਕਰਨ ਸਿੰਘ ਕਾਹਲੋਂ ਵਲੋਂ ਸ੍ਰੀ ਬੰਦੀ ਸੰਜੇ ਕੁਮਾਰ ਦਾ ਸਿਰੋਪਾਉ ਅਤੇ ਸ੍ਰੀ ਸਾਹਿਬ ਨਾਲ ਸਨਮਾਨ ਵੀ ਕੀਤਾ |

Ad Position 22
No active advertisement
ਪਿਛਲੀ ਖ਼ਬਰ ਅਮਰੀਕ ਸਿੰਘ ਕਿਸ਼ਨਕੋਟ ਵਲੋਂ ਚੂਹੇਵਾਲ-ਉਦੋਕੇ ਸੜਕ ਦੇ ਕੰਮ ਦਾ ਉਦਘਾਟਨ <br/> ਅਗਲੀ ਖ਼ਬਰ ਸੇਂਟ ਕਬੀਰ ਪਬਲਿਕ ਸਕੂਲ 'ਚ ਦੀਵਾਲੀ ਦਾ ਤਿਉਹਾਰ ਮਨਾਇਆ <br/>
Ad Position 24