23-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-10-2025

ਪੀ.ਐਸ.ਈ.ਬੀ. ਆਲ ਕੇਡਰ ਪੈਨਸ਼ਨਰ ਐਸੋਸੀਏਸ਼ਨ ਵਲੋਂ ਮੁੱਖ ਮੰਤਰੀ ਦੀ ਕੋਠੀ ਅੱਗੇ ਧਰਨਾ <br/>

Ad Position 21
No active advertisement
ਪੰਜਾਬ ਸਰਕਾਰ ਖਿਲਾਫ਼ ਨਾਅਰੇਬਾਜ਼ੀ ਕਰਦੇ ਪੀ.ਐਸ.ਈ.ਬੀ. ਆਲ ਕੇਡਰਜ਼ ਪੈਨਸ਼ਨਰਜ਼ ਅਤੇ ਪੰਜਾਬ ਰਾਜ ਪੈਨਸ਼ਨਰਜ਼ ਮਹਾਂ ਸੰਘ ਦੇ ਆਗੂ | ਅਜੀਤ ਤਸਵੀਰ <br/> 19-10-2025
ਧਾਰੀਵਾਲ, 18 ਅਕਤੂਬਰ (ਜੇਮਸ ਨਾਹਰ)-ਪੰਜਾਬ ਰਾਜ ਪੈਨਸ਼ਨਰਜ਼ ਮਹਾਂ ਸੰਘ ਦੇ ਸੱਦੇ ਅਤੇ ਸਹਿਯੋਗੀ ਜਥੇਬੰਦੀਆਂ ਵਲੋਂ ਨਿਰੋਲ ਪੈਨਸ਼ਨਰਾਂ ਦੀਆਂ ਮੰਗਾਂ ਦੀ ਪ੍ਰਾਪਤੀ ਲਈ ਬੀਤੇ ਕੱਲ੍ਹ ਮੁੱਖ ਮੰਤਰੀ ਪੰਜਾਬ ਦੀ ਸਰਕਾਰੀ ਰਿਹਾਇਸ਼ ਚੰਡੀਗੜ੍ਹ ਵੱਲ ਰੋਸ ਮਾਰਚ ਕੀਤਾ ਗਿਆ | ਇਹ ਰੋਸ ਮਾਰਚ ਪੰਜਾਬ ਸਕੂਲ ਸਿੱਖਿਆ ਬੋਰਡ ਮੋਹਾਲੀ ਫੇਜ 8 ਦੇ ਲਾਲ ਬੱਤੀ ਚੌਕ ਦੇ ਨੇੜੇ ਤੋਂ 11:00 ਵਜੇ ਸ਼ੁਰੂ ਹੋਇਆ, ਜੋ ਬੁੜੈਲ ਜੇਲ੍ਹ ਵਾਲੀ ਸੜਕ ਰਸਤੇ ਚੰਡੀਗੜ੍ਹ ਵਿਚ ਦਾਖਲ ਹੋਕੇ ਮੁੱਖ ਮੰਤਰੀ ਪੰਜਾਬ ਦੀ ਸਰਕਾਰੀ ਰਿਹਾਇਸ਼ ਵੱਲ ਪੁੱਜਾ | ਇਹ ਜਾਣਕਾਰੀ ਪੀਐਸਈਬੀ ਆਲ ਕੇਡਰ ਪੈਨਸ਼ਨਰ ਐਸੋਸੀਏਸ਼ਨ ਦੇ ਪ੍ਰਧਾਨ ਵਰਿਆਮ ਮਸੀਹ ਸੋਹਲ ਨੇ ਸਾਥੀਆਂ ਸਮੇਤ ਸਾਂਝੀ ਕਰਦਿਆਂ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਇਸ ਰੋਸ ਧਰਨੇ ਨੂੰ ਨਾ ਲਗਾਉਣ ਸਬੰਧੀ ਸਰਕਾਰ ਨੁਮਾਇੰਦਿਆਂ ਵਲੋਂ ਪੈਨਸ਼ਨਰਾਂ ਨੂੰ ਕਿਹਾ ਕਿ ਉਨ੍ਹਾਂ ਦੀ ਮੁੱਖ ਮੰਤਰੀ ਨਾਲ 27 ਤਰੀਕ ਨੂੰ ਮੀਟਿੰਗ ਕਰਵਾਈ ਜਾਵੇਗੀ, ਜਿਸ ਕਰ ਕੇ ਉਨ੍ਹਾਂ ਦੁਆਰਾ ਲਗਾਏ ਗਏ ਇਸ ਰੋਸ ਧਰਨੇ ਨੂੰ ਚੁਕਵਾ ਦਿੱਤਾ ਗਿਆ | ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦੀ ਇਸ ਬੇਰੁਖੀ ਸਦਕਾ ਇਸ ਵਾਰ ਪੈਨਸ਼ਨਰ ਕਾਲੀ ਦੀਵਾਲੀ ਮਨਾਉਣ ਲਈ ਮਜਬੂਰ ਹਨ | ਇਸ ਮੌਕੇ ਤਰਸੇਮ ਸਿੰਘ ਵਜੀਰ ਚੱਕ, ਅਸ਼ੋਕ ਕੁਮਾਰ, ਧਰਮ ਸਿੰਘ, ਸੁਭਾਸ ਚੰਦਰ, ਸੁਰਜੀਤ ਰਾਜ, ਗੁਰਨਾਮ ਸਿੰਘ, ਸਰਬਜੀਤ ਸਿੰਘ, ਹਰਭਜਨ ਸਿੰਘ, ਦੀਪਕ ਕੁਮਾਰ, ਜਸਬੀਰ ਸਿੰਘ, ਰਘਬੀਰ ਸਿੰਘ, ਜੋਗਿੰਦਰ ਪਾਲ, ਮਹਿੰਦਰ ਪਾਲ, ਪੂਰਨ ਸਿੰਘ, ਹਰੀ ਚੰਦ, ਬਲਵਿੰਦਰ ਸਿੰਘ, ਸੁੱਚਾ ਸਿੰਘ, ਨਿਸ਼ਾਨ ਸਿੰਘ, ਪਿਆਰਾ ਸਿੰਘ, ਇੰਦਰਜੀਤ ਸਿੰਘ ਢਿੱਲੋਂ, ਗੁਰਦੀਪ ਸਿੰਘ, ਦਲੀਪ ਸਿੰਘ, ਮੱਘਰ ਸਿੰਘ, ਸੁਰਿੰਦਰ ਕੁਮਾਰ, ਓਮ ਪ੍ਰਕਾਸ਼, ਨਿਸ਼ਾਨ ਸਿੰਘ, ਬੂਟਾ ਸਿੰਘ, ਅਮਰੀਕ ਸਿੰਘ, ਲਖਵਿੰਦਰ ਸਿੰਘ, ਕਸ਼ਮੀਰ ਸਿੰਘ, ਪਲਵਿੰਦਰ ਸਿੰਘ, ਸਤਨਾਮ ਸਿੰਘ, ਰਸਪਾਲ, ਇਮਾਨੂਏਲ , ਅਨੂਪ ਸਿੰਘ, ਜੋਗਿੰਦਰ ਸਿੰਘ, ਬੂਟਾ ਰਾਮ, ਤਰਸੇਮ ਸਿੰਘ ਚੌਧਰਪੁਰ, ਬਲਦੇਵ ਸਿੰਘ, ਸੁਖਦੇਵ ਸਿੰਘ, ਗੁਰਮੁਖ ਸਿੰਘ, ਸਤਨਾਮ ਸਿੰਘ, ਕਪੂਰ ਸਿੰਘ ਆਦਿ ਹੋਰ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਹਰਿਆਣਾ ਦੇ ਕਿਸਾਨਾਂ ਨੇ ਹੜ੍ਹ ਪੀੜਤਾਂ ਲਈ ਸ਼ੋ੍ਰਮਣੀ ਕਮੇਟੀ ਨੂੰ 3.98 ਲੱਖ ਦਾ ਚੈੱਕ ਦਿੱਤਾ <br/> ਅਗਲੀ ਖ਼ਬਰ ਸ਼ਮਸ਼ੇਰ ਸਿੰਘ ਨੇ ਦੀਨਾਨਗਰ ਹਲਕੇ ਦੀਆਂ 5 ਹੋਰ ਸੰਪਰਕ ਸੜਕਾਂ ਦੇ ਨੀਂਹ ਪੱਥਰ ਰੱਖੇ <br/>
Ad Position 24