ਬਟਾਲਾ, 18 ਅਕਤੂਬਰ (ਹਰਦੇਵ ਸਿੰਘ ਸੰਧੂ)-ਸ਼ਹਿਰ ਬਟਾਲਾ ਦੀ ਇਕ ਨਾਮਵਰ ਸੰਸਥਾ ਸ੍ਰੀ ਗੁਰੂ ਤੇਗ ਬਹਾਦਰ ਸੀਨੀਅਰ ਸੈਕੰਡਰੀ ਸਕੂਲ ਹਸਨਪੁਰ ਵਿਖੇ ਬੰਦੀ ਛੋੜ ਦਿਵਸ, ਦੀਵਾਲੀ ਤੇ ਵਿਸ਼ਵਕਰਮਾ ਦਿਹਾੜਾ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ | ਇਸ ਮੌਕੇ ਸਕੂਲ ਵਿਚ ਇਕ ਛੋਟਾ ਪਰ ਪ੍ਰਭਾਵਸ਼ਾਲੀ ਪ੍ਰੋਗਰਾਮ ਕਰਵਾਇਆ ਗਿਆ | ਇਸ ਮੌਕੇ ਮੁੱਖ ਮਹਿਮਾਨ ਵਜੋਂ ਸਕੂਲ ਦੇ ਐੱਮ.ਡੀ. ਜਗੀਰ ਸਿੰਘ ਕਾਹਲੋਂ ਨੇ ਸ਼ਮੂਲੀਅਤ ਕੀਤੀ, ਜਿਨ੍ਹਾਂ ਦਾ ਸਕੂਲ ਸਟਾਫ਼, ਪ੍ਰਬੰਧਕ ਤੇ ਵਿਦਿਆਰਥੀਆਂ ਵਲੋਂ ਭਰਵਾਂ ਸਵਾਗਤ ਕੀਤਾ ਗਿਆ | ਬੰਦੀ ਛੋੜ ਦਿਵਸ ਨੂੰ ਸਮਰਪਿਤ ਧਾਰਮਿਕ ਸਮਾਗਮ ਕਰਵਾਇਆ, ਜਿਸ ਵਿਚ ਵਿਦਿਆਰਥੀਆਂ ਨੇ ਗੁਰਬਾਣੀ ਸ਼ਬਦ ਸਰਵਣ ਕਰਵਾਇਆ | ਉਪਰੰਤ ਰੌਸ਼ਨੀਆਂ ਦਾ ਤਿਉਹਾਰ ਮਨਾਉਂਦਿਆਂ ਵਿਦਿਆਰਥੀਆਂ ਨੇ ਗਰੀਨ ਦੀਵਾਲੀ ਮਨਾਉਣ ਦਾ ਪ੍ਰਣ ਕੀਤਾ | ਮੁੱਖ ਮਹਿਮਾਨ ਜਗੀਰ ਸਿੰਘ ਕਾਹਲੋਂ ਨੇ ਦੱਸਿਆ ਕਿ ਦੀਵਾਲੀ ਵਾਲੇ ਦਿਨ ਸ੍ਰੀ ਰਾਮ ਚੰਦਰ ਜੀ ਮਾਤਾ ਸੀਤਾ ਜੀ ਤੇ ਲਕਸ਼ਮਣ 14 ਸਾਲ ਦਾ ਬਨਵਾਸ ਕੱਟ ਕੇ ਘਰ ਵਾਪਸ ਆਏ ਸਨ, ਇਸੇ ਹੀ ਦਿਨ ਸਿੱਖਾਂ ਦੇ ਛੇਵੇਂ ਗੁਰੂ ਹਰਿਗੋਬਿੰਦ ਸਾਹਿਬ ਗਵਾਲੀਅਰ ਦੇ ਕਿਲੇ ਵਿਚ 52 ਰਾਜਿਆਂ ਨਾਲ ਬਾਹਰ ਆਏ ਸਨ ਤੇ ਇਸੇ ਖੁਸ਼ੀ ਨੂੰ ਲੈ ਕੇ ਲੋਕਾਂ ਵਲੋਂ ਦੀਪਮਾਲਾ ਕਰਦਿਆਂ ਆਤਿਸ਼ਬਾਜ਼ੀ ਕੀਤੀ ਤੇ ਦੀਵਾਲੀ ਤੋਂ ਅਗਲੇ ਦਿਨ ਹਸਤ ਕਲਾ ਦੇ ਬਾਨੀ ਸ੍ਰੀ ਵਿਸ਼ਵਕਰਮਾ ਦਾ ਪਵਿੱਤਰ ਜਨਮ ਦਿਹਾੜਾ ਮਨਾਇਆ ਜਾਂਦਾ ਹੈ | ਇਸ ਮੌਕੇ ਪਿ੍ੰਸੀਪਲ ਲਵਪ੍ਰੀਤ ਸਿੰਘ ਕਾਹਲੋਂ, ਉਪ ਪਿ੍ੰਸੀਪਲ ਡੌਲੀ ਕਾਹਲੋਂ, ਮੈਨੇਜਰ ਅਮਨਦੀਪ ਸਿੰਘ ਕਾਹਲੋਂ, ਜੀਵਨਜੋਤ ਕੌਰ, ਕੰਵਲਜੀਤ ਕੌਰ, ਆਰਜੂ, ਮਨਮੀਤ ਕੌਰ, ਸੀਮਾ ਬਾਲਾ, ਨਤਾਸ਼ਾ ਸ਼ਰਮਾ, ਹਰਪ੍ਰੀਤ ਸਿੰਘ ਕਾਹਲੋਂ ਆਦਿ ਹਾਜ਼ਰ ਸਨ |