22-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-10-2025

ਸੇਂਟ ਵਾਰੀਅਰ ਸਕੂਲ ਵਿਖੇ ਨੈਨਿਕਾ ਗਾਂਗਣੀ ਦਾ ਕੱਥਕ ਡਾਂਸ ਪੇਸ਼ <br/>

Ad Position 21
No active advertisement
ਸਕੂਲ ਪ੍ਰਬੰਧਕ ਆਈ ਹੋਈ ਟੀਮ ਦਾ ਸਨਮਾਨ ਕਰਦੇ ਹੋਏ | ਤਸਵੀਰ : ਹਰਦੀਪ ਸਿੰਘ ਸੰਧੂ <br/> 19-10-2025
ਕਾਦੀਆਂ, 18 ਅਕਤੂਬਰ (ਹਰਦੀਪ ਸਿੰਘ ਸੰਧੂ)-ਨੌਜਵਾਨਾਂ ਵਿਚ ਸੱਭਿਆਚਾਰਕ ਕਦਰਾਂ-ਕੀਮਤਾਂ ਨੂੰ ਉਤਸ਼ਾਹਿਤ ਕਰਨ ਲਈ ਇੰਡੀਅਨ ਇੰਟਰਨੈਸ਼ਨਲ ਰੂਰਲ ਕਲਚਰਲ ਸੈਂਟਰ ਨਵੀਂ ਦਿੱਲੀ ਨੇ ਗੁਰਦਾਸਪੁਰ ਜ਼ਿਲ੍ਹੇ ਦੇ ਮੈਜਿਸਟ੍ਰੇਟ ਦਲਵਿੰਦਰਜੀਤ ਸਿੰਘ ਨੂੰ ਇਕ ਪੱਤਰ ਲਿਖ ਕੇ ਸੰਸਥਾ ਨੂੰ ਸੱਭਿਆਚਾਰਕ ਕਦਰਾਂ-ਕੀਮਤਾਂ ਨੂੰ ਉਤਸ਼ਾਹਿਤ ਕਰਨ ਲਈ ਜ਼ਿਲ੍ਹੇ ਦੇ 10 ਵੱਖ-ਵੱਖ ਵਿਦਿਅਕ ਸੰਸਥਾਵਾਂ ਵਿਚ ਕੱਥਕ ਨਾਚ ਪੇਸ਼ ਕਰਨ ਦੀ ਬੇਨਤੀ ਕੀਤੀ ਗਈ ਸੀ, ਜਿਸ ਕਾਰਨ ਜ਼ਿਲ੍ਹਾ ਮੈਜਿਸਟ੍ਰੇਟ ਨੇ ਜ਼ਿਲ੍ਹਾ ਸਿੱਖਿਆ ਅਧਿਕਾਰੀ ਸੈਕੰਡਰੀ ਪਰਮਜੀਤ ਕੌਰ ਅਤੇ ਜ਼ਿਲ੍ਹਾ ਹੈਰੀਟੇਜ ਸੋਸਾਇਟੀ ਦੇ ਸਕੱਤਰ ਰਾਜ ਕੁਮਾਰ ਨੂੰ ਇਸ ਸਬੰਧੀ ਪ੍ਰਬੰਧ ਕਰਨ ਦੇ ਨਿਰਦੇਸ਼ ਜਾਰੀ ਕੀਤੇ ਗਏ ਸਨ | ਇਸੇ ਲੜੀ ਤਹਿਤ ਜ਼ਿਲ੍ਹਾ ਗਾਈਡੈਂਸ ਕੌਂਸਲਰ ਪਰਮਿੰਦਰ ਸਿੰਘ ਸੈਣੀ ਕਮ ਪ੍ਰੋਗਰਾਮ ਅਫ਼ਸਰ ਨੂੰ ਇਨ੍ਹਾਂ ਸਬੰਧੀ ਕਿਹਾ ਗਿਆ ਅਤੇ ਬੀਤੇ ਦਿਨ ਸੇਂਟ ਵਾਰੀਅਰ ਸਕੂਲ ਬਸਰਾਏ ਵਿਚ ਡਾਇਰੈਕਟਰ ਸਰਵਣ ਸਿੰਘ ਧੰਦਲ ਅਤੇ ਚੇਅਰਮੈਨ ਸੱਜਣ ਸਿੰਘ ਧੰਦਲ ਦੇ ਸਹਿਯੋਗ ਨਾਲ ਕੱਥਕ ਨਾਚ ਪੇਸ਼ ਕੀਤਾ ਗਿਆ ਅਤੇ ਵਿਦਿਆਰਥੀਆਂ ਨੂੰ ਦੇਸ਼ ਦੇ ਵੱਖ-ਵੱਖ ਹਿੱਸਿਆਂ ਦੇ ਸੱਭਿਆਚਾਰ ਦੀ ਝਲਕ ਦਿਖਾ ਕੇ ਅਮੀਰ ਵਿਰਾਸਤ ਬਾਰੇ ਜਾਣੂ ਕਰਵਾਇਆ ਗਿਆ | ਇਸ ਮੌਕੇ ਸ: ਪਰਮਿੰਦਰ ਸਿੰਘ ਸੈਣੀ ਨੇ ਕਿਹਾ ਕਿ ਸਹਾਇਕ ਜ਼ਿਲ੍ਹਾ ਮੈਜਿਸਟ੍ਰੇਟ ਵਿਕਾਸ ਦੇ ਨਿਰਦੇਸ਼ਾਂ ਹੇਠ ਇਹ ਕੱਥਕ ਡਾਂਸਰ ਗਾਂਗਣੀ ਦਾ ਨਾਚ ਅਗਲੇ 5 ਦਿਨਾਂ ਲਈ ਆਰ.ਆਰ. ਬਾਵਾ ਕਾਲਜ ਬਟਾਲਾ, ਸੈਂਟਰਲ ਪਬਲਿਕ ਸਕੂਲ ਘੁੰਮਣ, ਸੁਖਜਿੰਦਰ ਗਰੁੱਪ ਕਾਲਜ ਗੁਰਦਾਸਪੁਰ ਅਤੇ ਐੱਸ.ਐੱਸ.ਐੱਮ. ਕਾਲਜ ਦੀਨਾਨਗਰ ਵਿਚ ਪੇਸ਼ ਕੀਤਾ ਜਾਵੇਗਾ | ਡਾਇਰੈਕਟਰ ਸਰਵਨ ਸਿੰਘ ਧੰਦਲ ਨੇ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਸੱਭਿਆਚਾਰਕ ਦੇ ਅਮੀਰ ਵਿਰਸੇ ਨਾਲ ਵਿਦਿਆਰਥੀਆਂ ਨੂੰ ਜਾਣੂ ਕਰਵਾਉਣਾ ਇਕ ਸ਼ਾਲਾਘਾਯੋਗ ਉਪਰਾਲਾ ਹੈ | ਇਸ ਮੌਕੇ ਸਹਾਇਕ ਜ਼ਿਲ੍ਹਾ ਗਾਈਡੈਂਸ ਕੌਂਸਲਰ ਮੁਕੇਸ਼ ਕੁਮਾਰ, ਹਰੀਸ਼ ਗੰਗਾਨੀ, ਦਿਨੇਸ਼ ਪ੍ਰਸਾਦ ਅਤੇ ਪਿ੍ੰਸੀਪਲ ਪਰਮਵੀਰ ਸਿੰਘ ਵੀ ਉਨ੍ਹਾਂ ਨਾਲ ਮੌਜ਼ੂਦ ਸਨ |

Ad Position 22
No active advertisement
ਪਿਛਲੀ ਖ਼ਬਰ ਗੁਰੂ ਕੀ ਰਸੋਈ ਵਿਖੇ ਇਕ ਹਫ਼ਤੇ ਤੋਂ ਚੱਲ ਰਹੇ ਤੀਸਰੇ ਗੁਰਮਤਿ ਮੁਕਾਬਲੇ ਸਫਲਤਾ ਪੂਰਵਕ ਸਮਾਪਤ ਅਗਲੀ ਖ਼ਬਰ ਸਵ. ਪ੍ਰੀਤਮ ਕੌਰ ਵਿਰਕ ਨਮਿਤ ਸ਼ਰਧਾਂਜਲੀ ਸਮਾਗਮ ਹੋਇਆ <br/>
Ad Position 24