ਬਟਾਲਾ, 19 ਅਕਤੂਬਰ (ਹਰਦੀਪ ਸਿੰਘ ਸੰਧੂ)-ਬਟਾਲਾ ਸ਼ਹਿਰ ਦੇ ਉੱਘੇ ਸਮਾਜ ਸੇਵਕ ਤੇ ਗਿੱਲ ਪਗੜੀ ਸੈਂਟਰ ਗਾਂਧੀ ਚੌਕ ਦੇ ਮਾਲਕ ਰਣਜੀਤ ਸਿੰਘ ਗਿੱਲ ਵਲੋਂ ਸਮਾਜ ਸੇਵਾ ਦਾ ਇਕ ਹੋਰ ਉਪਰਾਲਾ ਕਰਦਿਆਂ ਬਟਾਲਾ ਟ੍ਰੈਫਿਕ ਪੁਲਿਸ ਦੇ 60 ਦੇ ਕਰੀਬ ਮੁਲਾਜ਼ਮਾ ਨੂੰ ਸੇਵਾ ਵਜੋਂ ਦਸਤਾਰ ਭੇਟ ਕੀਤੀਆਂ | ਇਸ ਬਾਰੇ ਰਣਜੀਤ ਸਿੰਘ ਗਿੱਲ ਨੇ ਦੱਸਿਆ ਕਿ ਬਟਾਲਾ ਟ੍ਰੈਫਿਕ ਪੁਲਿਸ ਮੁਲਾਜ਼ਮਾਂ ਵਲੋਂ ਬਟਾਲਾ 'ਚ ਬਹੁਤ ਹੀ ਸਖ਼ਤ ਮਿਹਨਤ ਕੀਤੀ ਜਾ ਰਹੀ ਹੈ ਤੇ ਬਹੁਤ ਹੀ ਸੁਚੱਜੇ ਢੰਗ ਨਾਲ ਆਪਣੀ ਡਿਊਟੀ ਨਿਭਾਈ ਜਾ ਰਹੀ ਹੈ, ਜਿਸ ਨੂੰ ਲੈ ਕੇ ਗਿੱਲ ਪਗੜੀ ਸੈਂਟਰ ਵਲੋਂ ਦੀਵਾਲੀ ਨੂੰ ਮੁੱਖ ਰੱਖਦਿਆਂ ਇਕ ਨਿਮਾਣਾ ਜਿਹਾ ਉਪਰਾਲਾ ਕਰਕੇ ਟ੍ਰੈਫਿਕ ਪੁਲਿਸ ਤੇ ਬੱਸ ਸਟੈਂਡ ਚੌਕੀ ਪੁਲਿਸ ਦੇ ਮੁਲਾਜ਼ਮਾਂ ਨੂੰ ਤੋਹਫ਼ੇ ਵਜੋਂ ਦਸਤਾਰਾਂ ਭੇਟ ਕੀਤੀਆਂ ਗਈਆਂ | ਉਨ੍ਹਾਂ ਕਿਹਾ ਕਿ ਇਸੇ ਤਰ੍ਹਾਂ ਸੇਵਾ ਨੂੰ ਸਮਰਪਿਤ ਹੋਰ ਉਪਰਾਲੇ ਕੀਤੇ ਜਾਣਗੇ | ਇਸ ਮੌਕੇ ਟ੍ਰੈਫਿਕ ਇੰਚਾਰਜ ਸੁਰਿੰਦਰ ਸਿੰਘ ਗੁਰਾਇਆ, ਬੱਸ ਸਟੈਂਡ ਚੌਕੀ ਇੰਚਾਰਜ ਜਗਤਾਰ ਸਿੰਘ, ਏ.ਐੱਸ.ਆਈ. ਰਜੇਸ਼ ਕੁਮਾਰ, ਏ.ਐੱਸ.ਆਈ. ਜਸਪਾਲ ਸਿੰਘ, ਸਬ ਇੰਸਪੈਕਟਰ ਹਰਜੀਤ ਸਿੰਘ, ਦਲਜੀਤ ਸਿੰਘ, ਰਣਜੀਤ ਸਿੰਘ, ਵਿਕਾਸ, ਰੋਹਿਤ, ਰਾਹੁਲ ਸੰਨੀ, ਸਰਬਜੀਤ ਸਿੰਘ, ਬਬਲੂ ਆਦਿ ਹਾਜ਼ਰ ਸਨ |