08-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-10-2025

ਏ.ਡੀ.ਸੀ. ਡਾ. ਬੇਦੀ ਨੇ ਸੇਂਟ ਵਰਿਆਰਜ ਸਕੂਲ ਬਸਰਾਏ ਵਿਖੇ ਮੁਫ਼ਤ ਯੂ.ਪੀ.ਐੱਸ.ਸੀ. ਦੀਆਂ ਆਨਲਾਈਨ ਕਲਾਸਾਂ ਦਾ ਉਦਘਾਟਨ ਕੀਤਾ <br/>

Ad Position 21
No active advertisement
ਏ.ਡੀ.ਸੀ. ਜਨਰਲ ਡਾ. ਹਰਜਿੰਦਰ ਸਿੰਘ ਬੇਦੀ ਮੁਫ਼ਤ ਯੂ.ਪੀ.ਐੱਸ.ਸੀ. ਕੋਚਿੰਗ ਕਲਾਸਾਂ ਦਾ ਉਦਘਾਟਨ ਕਰਦੇ ਹੋਏ | ਅਜੀਤ ਤਸਵੀਰ <br/> 20-10-2025
ਬਟਾਲਾ, 19 ਅਕਤੂਬਰ (ਸਤਿੰਦਰ ਸਿੰਘ)-ਵਿਦਿਆਰਥੀਆਂ 'ਚ ਮੁਕਾਬਲੇ ਦੀ ਭਾਵਨਾ ਪੈਦਾ ਕਰਨ ਤੇ ਉਨ੍ਹਾਂ ਨੂੰ ਦੇਸ਼ 'ਚ ਉੱਚ ਅਹੁਦੇ ਪ੍ਰਾਪਤ ਕਰਨ ਲਈ ਪ੍ਰੇਰਿਤ ਕਰਨ ਲਈ, ਗੁਰਦਾਸਪੁਰ ਜ਼ਿਲ੍ਹਾ ਪ੍ਰਸ਼ਾਸਨ ਨੇ ਡਾਇਰੈਕਟਰ ਸਰਵਣ ਸਿੰਘ ਧੰਦਲ ਤੇ ਚੇਅਰਮੈਨ ਸੱਜਣ ਸਿੰਘ ਧੰਦਲ ਦੇ ਸਹਿਯੋਗ ਨਾਲ ਸੇਂਟ ਵਰਿਆਰਜ ਸਕੂਲ ਬਸਰਾਏ ਵਿਖੇ ਯੂ.ਪੀ.ਐੱਸ.ਸੀ. ਤੇ ਸਿਵਲ ਸੇਵਾਵਾਂ ਪ੍ਰੀਖਿਆ ਦੀ ਤਿਆਰੀ ਲਈ ਮੁਫ਼ਤ ਕੋਚਿੰਗ ਸ਼ੁਰੂ ਕੀਤੀ ਹੈ | ਏ.ਡੀ.ਸੀ. ਜਨਰਲ ਡਾ. ਹਰਜਿੰਦਰ ਸਿੰਘ ਬੇਦੀ (ਆਈ.ਏ.ਐੱਸ.) ਨੇ ਸਕੂਲ ਕੰਪਲੈਕਸ ਦਾ ਦੌਰਾ ਕਰਕੇ ਯੂ.ਪੀ.ਐੱਸ.ਸੀ. ਸਿਵਲ ਸੇਵਾਵਾਂ ਦੀ ਮੁਫ਼ਤ ਕੋਚਿੰਗ ਦਾ ਉਦਘਾਟਨ ਕੀਤਾ | ਇਸ ਮੌਕੇ ਉਨ੍ਹਾਂ ਨਾਲ ਡੀ.ਪੀ.ਆਰ.ਓ. ਹਰਜਿੰਦਰ ਸਿੰਘ ਕਲਸੀ, ਜ਼ਿਲ੍ਹਾ ਗਾਈਡੈਂਸ ਕੌਂਸਲਰ ਪਰਮਿੰਦਰ ਸਿੰਘ ਸੈਣੀ ਤੇ ਸਹਾਇਕ ਜ਼ਿਲ੍ਹਾ ਗਾਈਡੈਂਸ ਕੌਂਸਲਰ ਮੁਕੇਸ਼ ਕੁਮਾਰ ਵੀ ਮੌਜ਼ੂਦ ਸਨ | ਡਾਇਰੈਕਟਰ ਸਰਵਣ ਸਿੰਘ ਧੰਦਲ, ਚੇਅਰਮੈਨ ਸੱਜਣ ਸਿੰਘ ਧੰਦਲ ਤੇ ਪਿ੍ੰਸੀਪਲ ਪਰਮਵੀਰ ਸਿੰਘ ਨੇ ਫੁੱਲਾਂ ਦੇ ਗੁਲਦਸਤੇ ਨਾਲ ਉਨ੍ਹਾਂ ਦਾ ਸਵਾਗਤ ਕੀਤਾ | ਪ੍ਰੋਗਰਾਮ ਦੀ ਸ਼ੁਰੂਆਤ ਦੀਵਾ ਜਗਾਉਣ ਨਾਲ ਹੋਈ | ਵਿਦਿਆਰਥਣਾਂ ਨੇ ਸੱਭਿਆਚਾਰਕ ਪ੍ਰੋਗਰਾਮ ਨਾਲ ਦਰਸ਼ਕਾਂ ਨੂੰ ਮੰਤਰਮੁਗਧ ਕਰ ਦਿੱਤਾ | ਉਨ੍ਹਾਂ ਵਿਦਿਆਰਥੀਆਂ ਨੂੰ ਪ੍ਰੇਰਿਤ ਕਰਦੇ ਹੋਏ ਕਿਹਾ ਕਿ ਦੇਸ਼ ਦੇ ਲੱਖਾਂ ਨੌਜਵਾਨ ਇਨ੍ਹਾਂ ਪ੍ਰੀਖਿਆਵਾਂ ਤੋਂ ਅਨਜਾਣ ਹਨ | ਜ਼ਿਲ੍ਹਾ ਮੈਜਿਸਟ੍ਰੇਟ ਦਲਵਿੰਦਰਜੀਤ ਸਿੰਘ ਆਈ.ਏ.ਐੱਸ. ਅਤੇ ਉਨ੍ਹਾਂ ਦਾ ਮੁੱਖ ਟੀਚਾ ਆਪਣੇ ਜ਼ਿਲ੍ਹੇ ਦੇ ਨੌਜਵਾਨਾਂ ਨੂੰ ਇਨ੍ਹਾਂ ਪ੍ਰੀਖਿਆਵਾਂ ਦੀ ਤਿਆਰੀ ਕਰਨ ਤੇ ਉੱਚ ਅਹੁਦਿਆਂ 'ਤੇ ਪਹੁੰਚਣ ਵਿਚ ਮਦਦ ਕਰਨਾ ਹੈ | ਸਮਾਗਮ ਦੇ ਅੰਤ 'ਚ ਪਿ੍ੰਸੀਪਲ ਪਰਮਵੀਰ ਸਿੰਘ ਤੇ ਸਹਾਇਕ ਡਾਇਰੈਕਟਰ ਰਣਜੀਤ ਕੌਰ ਨੇ ਏ.ਡੀ.ਸੀ. ਡਾ. ਹਰਜਿੰਦਰ ਸਿੰਘ ਬੇਦੀ ਦਾ ਧੰਨਵਾਦ ਕੀਤਾ |

Ad Position 22
No active advertisement
ਪਿਛਲੀ ਖ਼ਬਰ ਬਟਾਲਾ ਦੀ ਮੱਲ੍ਹੀ ਮਾਰਕਿਟ 'ਚ ਗੋਲੀ ਚੱਲਣ ਦੇ ਮਾਮਲੇ 'ਚ 5 ਗਿ੍ਫ਼ਤਾਰ-2 ਫਰਾਰ <br/> ਅਗਲੀ ਖ਼ਬਰ ਗਿੱਲ ਪਗੜੀ ਸੈਂਟਰ ਬਟਾਲਾ ਨੇ ਟ੍ਰੈਫਿਕ ਪੁਲਿਸ ਨੂੰ ਦਸਤਾਰਾਂ ਦੇ ਕੇ ਕੀਤੀ ਸੇਵਾ <br/>
Ad Position 24