09-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-10-2025

ਸਰਕਾਰੀ ਬਹੁਤਕਨੀਕੀ ਕਾਲਜ ਵਿਖੇ ਵਿਦਿਆਰਥੀਆਂ 'ਚ ਰੰਗੋਲੀ, ਪੋਸਟਰ ਬਣਾਉਣ ਦੇ ਮੁਕਾਬਲੇ ਤੇ ਸੱਭਿਆਚਾਰਕ ਸਮਾਗਮ <br/>

Ad Position 21
No active advertisement
ਰੰਗੋਲੀ ਤੇ ਦੀਪ ਜਗਾ ਕੇ ਸਮਾਗਮ ਦੀ ਸ਼ੁਰੂਆਤ ਕਰਦੇ ਹੋਏ ਕਾਲਜ ਦੇ ਸਟਾਫ਼ ਤੇ ਵਿਦਿਆਰਥੀ | ਅਜੀਤ ਤਸਵੀਰ <br/> 20-10-2025
ਬਟਾਲਾ, 19 ਅਕਤੂਬਰ (ਸਤਿੰਦਰ ਸਿੰਘ)-ਸਰਕਾਰੀ ਬਹੁਤਕਨੀਕੀ ਕਾਲਜ, ਬਟਾਲਾ 'ਚ ਪਿ੍ੰਸੀਪਲ ਦਵਿੰਦਰ ਸਿੰਘ ਭੱਟੀ ਦੀ ਅਗਵਾਈ ਹੇਠ ਇਲੈਕਟ੍ਰੋਨਿਕਸ ਐਂਡ ਕਮਿਊਨਿਕੇਸ਼ਨ ਵਿਭਾਗ ਵਲੋਂ 'ਗ੍ਰੀਨ ਦੀਵਾਲੀ' ਮਨਾਈ ਗਈ | ਇਸ ਮੌਕੇ ਵਿਦਿਆਰਥੀਆਂ 'ਚ ਰੰਗੋਲੀ ਤੇ ਪੋਸਟਰ ਬਣਾਉਣ ਦਾ ਮੁਕਾਬਲਾ ਤੇ ਸੱਭਿਆਚਾਰਕ ਪੇਸ਼ਕਾਰੀਆਂ ਕਰਵਾਈਆਂ ਗਈਆਂ | ਬੱਚਿਆਂ ਨੇ ਆਪਣੀ ਰਚਨਾਤਮਕ ਕਲਾ ਰਾਹੀਂ ਵਾਤਾਵਰਨ ਸੁਰੱਖਿਆ, ਸਾਫ਼-ਸੁਥਰੀ ਤੇ ਹਰੀ ਦੀਵਾਲੀ ਮਨਾਉਣ ਦਾ ਸੰਦੇਸ਼ ਦਿੱਤਾ | ਸਮਾਗਮ ਦੌਰਾਨ ਵਿਭਾਗ ਦੇ ਇੰਚਾਰਜ ਜਗਦੀਪ ਸਿੰਘ, ਇਲੈਕਟਿ੍ਕਲ ਵਿਭਾਗ ਦੇ ਇੰਚਾਰਜ ਵਿਜੇ ਮਿਨਹਾਸ, ਸਿਵਲ ਵਿਭਾਗ ਦੇ ਇੰਚਾਰਜ ਸ਼ਿਵਰਾਜਨ ਪੁਰੀ, ਸੀਨੀਅਰ ਲੈਕਚਰਾਰ ਅਤੀਸ਼ ਕੁਮਾਰ ਤੇ ਐੱਨ.ਐੱਸ.ਐੱਸ. ਪ੍ਰੋਗਰਾਮ ਅਫ਼ਸਰ ਤੇਜਪ੍ਰਤਾਪ ਸਿੰਘ ਕਾਹਲੋਂ ਨੇ ਕਿਹਾ ਕਿ ਦੀਵਾਲੀ ਸਿਰਫ਼ ਦੀਪਾਂ ਦਾ ਹੀ ਨਹੀਂ, ਬਲਕਿ ਸਾਫ਼-ਸੁਥਰੇ ਤੇ ਪਵਿੱਤਰ ਵਿਚਾਰਾਂ ਦਾ ਤਿਉਹਾਰ ਹੈ | ਇਸ ਮੌਕੇ ਸੀਨੀਅਰ ਲੈਕਚਰਾਰ ਬਲਵਿੰਦਰ ਸਿੰਘ, ਸਾਹਿਬ ਸਿੰਘ, ਰਜਿੰਦਰ ਕੁਮਾਰ, ਅੰਗਦਪ੍ਰੀਤ ਸਿੰਘ, ਨਵਜੋਤ ਸਲਾਰੀਆ, ਰੋਹਿਤ ਵਾਡਰਾ, ਵਰਕਸ਼ਾਪ ਸੁਪਰਡੈਂਟ ਸੁਖਵਿੰਦਰ ਸਿੰਘ, ਸਚਿਨ ਅਠਵਾਲ, ਸੁਰਜੀਤ ਰਾਮ ਤੇ ਸਤਵਿੰਦਰ ਕੌਰ ਵੀ ਹਾਜ਼ਰ ਸਨ | ਸਮਾਗਮ ਦੇ ਅੰਤ 'ਚ ਜੇਤੂ ਵਿਦਿਆਰਥੀ ਤੇ ਹਾਜ਼ਰ ਸਟਾਫ਼ ਮੈਂਬਰਾਂ ਨੂੰ ਸਨਮਾਨ ਚਿੰਨ੍ਹ ਭੇਟ ਕੀਤੇ ਗਏ |

Ad Position 22
No active advertisement
ਪਿਛਲੀ ਖ਼ਬਰ ਪੀ.ਪੀ.ਸੀ.ਸੀ. ਦੇ ਸੂਬਾ ਜਨਰਲ ਸਕੱਤਰ ਬਰਿੰਦਰ ਸਿੰਘ ਛੋਟੇਪੁਰ ਵਲੋਂ ਕੇ.ਸੀ. ਵੇਨੂਗੋਪਾਲ ਦੇ ਨਾਲ ਮੀਟਿੰਗ <br/> ਅਗਲੀ ਖ਼ਬਰ ਪ੍ਰਤਾਪ ਸਿੰਘ ਬਾਜਵਾ ਵਲੋਂ ਤਰਨ ਤਾਰਨ ਤੋਂ ਉਮੀਦਵਾਰ ਕਰਨਬੀਰ ਸਿੰਘ ਬੁਰਜ ਦੇ ਹੱਕ 'ਚ ਚੋਣ ਪ੍ਰਚਾਰ <br/>
Ad Position 24