02-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-11-2025

ਗਊ ਸੇਵਾ ਸਮਿਤੀ ਵਲੋਂ ਗੋਪਾਲ ਅਸ਼ਟਮੀ ਮੌਕੇ ਧਾਰਮਿਕ ਸਮਾਗਮ

Ad Position 21
repet_subhas-goyals [Copy P29]
ਅਜੀਤ ਡੈਸਕ 01-11-2025
ਪਠਾਨਕੋਟ, 31 ਅਕਤੂਬਰ (ਸੰਧੂ)-ਗੋਪਾਲ ਧਾਮ ਗਊਸ਼ਾਲਾ ਵਿਖੇ ਪ੍ਰਧਾਨ ਵਿਜੇ ਪਾਸੀ ਦੀ ਪ੍ਰਧਾਨਗੀ ਹੇਠ ਗਊ ਸੇਵਾ ਸਮਿਤੀ ਵਲੋਂ ਗੋਪਾਲ ਅਸ਼ਟਮੀ ਮੌਕੇ ਧਾਰਮਿਕ ਪ੍ਰੋਗਰਾਮ ਦਾ ਆਯੋਜਨ ਕੀਤਾ ਗਿਆ | ਜਿਸ 'ਚ ਪੰਜਾਬ ਰਾਜਪੂਤ ਕਲਿਆਣ ਬੋਰਡ ਦੇ ਚੇਅਰਮੈਨ ਸਵਰਨ ਸਲਾਰੀਆ, 'ਆਪ' ਪਾਰਟੀ ਦੇ ਹਲਕਾ ਇੰਚਾਰਜ ਵਿਭੂਤੀ ਸ਼ਰਮਾ, ਹਿੰਦੂ ਬੈਂਕ ਦੇ ਚੇਅਰਮੈਨ ਸਤੀਸ਼ ਮਹੇਂਦਰੂ, 'ਆਪ' ਨੇਤਾ ਸੌਰਭ ਬਹਿਲ, ਸਾਬਕਾ ਮੰਤਰੀ ਮਾਸਟਰ ਮੋਹਨ ਲਾਲ, ਸਾਬਕਾ ਮੰਤਰੀ ਰਮਨ ਭੱਲਾ, ਸਾਬਕਾ ਵਿਧਾਇਕ ਅਸ਼ੋਕ ਸ਼ਰਮਾ ਤੇ ਹੋਰ ਪਤਵੰਤੇ ਮੁੱਖ ਮਹਿਮਾਨ ਵਜੋਂ ਮੌਜੂਦ ਰਹੇ | ਇਸ ਤੋਂ ਬਾਅਦ ਮਹਿਲਾ ਮੰਡਲ ਵਲੋਂ ਸਤਿਸੰਗ ਦਾ ਆਯੋਜਨ ਕੀਤਾ ਗਿਆ ਤੇ ਸਤਿਸੰਗ ਤੋਂ ਪਹਿਲਾਂ ਸ਼ਰਧਾਲੂਆਂ ਨੂੰ ਲੰਗਰ ਵੰਡਿਆ ਗਿਆ | ਇਸ ਮੌਕੇ ਪ੍ਰੇਮ ਗਰਗ, ਓਮ ਪ੍ਰਕਾਸ਼ ਸ਼ਰਮਾ, ਅਰੁਣ ਭਸੀਨ, ਡਾ. ਅਤਰੀ, ਲਾਭ ਸਿੰਘ, ਮਨਮੋਹਨ ਕਾਲਾ, ਰਾਜਨ ਗੁਪਤਾ, ਇੰਦਰਜੀਤ ਸ਼ਰਮਾ, ਪੰਡਿਤ ਬਿ੍ਜੇਸ਼ ਆਦਿ ਮੌਜੂਦ ਸਨ |
Ad Position 22
No active advertisement
ਪਿਛਲੀ ਖ਼ਬਰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪ੍ਰਭਾਤ ਫੇਰੀਆਂ ਆਰੰਭ ਅਗਲੀ ਖ਼ਬਰ ਚਿੱਟੇ ਦਾ ਨਸ਼ਾ ਕਰਨ ਵਾਲੇ ਵਿਅਕਤੀ ਖ਼ਿਲਾਫ਼ ਮਾਮਲਾ ਦਰਜ
Ad Position 24