02-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-11-2025

ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪ੍ਰਭਾਤ ਫੇਰੀਆਂ ਆਰੰਭ

Ad Position 21
repet_subhas-goyals [Copy P29]
ਅਜੀਤ ਡੈਸਕ 01-11-2025
ਗੁਰਦਾਸਪੁਰ, 31 ਅਕਤੂਬਰ (ਅਸ਼ੋਕ ਸ਼ਰਮਾ)-ਗੁਰਦਾਸਪੁਰ-ਮੁਕੇਰੀਆਂ ਮੁੱਖ ਮਾਰਗ 'ਤੇ ਪੈਂਦੇ ਪਿੰਡ ਚਾਵਾ ਦੇ ਗੁਰਦੁਆਰਾ ਸਾਹਿਬ ਸਤਿਕਰਤਾਰ ਤੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ 25 ਅਕਤੂਬਰ ਤੋਂ ਪ੍ਰਭਾਤ ਫੇਰੀਆਂ ਆਰੰਭ ਹਨ ਤੇ ਇਹ ਕਾਰਜ 2 ਨਵੰਬਰ ਤੱਕ ਨਿਰੰਤਰ ਜਾਰੀ ਰਹੇਗਾ | ਜਾਣਕਾਰੀ ਦਿੰਦੇ ਹੋਏ ਗੁਰਦੁਆਰਾ ਸਾਹਿਬ ਦੇ ਪ੍ਰਧਾਨ ਸੂਰਤ ਸਿੰਘ ਲੁਬਾਣਾ, ਸੈਕਟਰੀ ਸਰਵਨ ਸਿੰਘ ਲੁਬਾਣਾ, ਉਪ ਪ੍ਰਧਾਨ ਲਖਵਿੰਦਰ ਸਿੰਘ ਲੁਬਾਣਾ, ਕਰਨੈਲ ਸਿੰਘ ਲੁਬਾਣਾ ਸੇਵਾਦਾਰ, ਹੈਡ ਗ੍ਰੰਥੀ ਬਲਦੇਵ ਸਿੰਘ ਲੁਬਾਣਾ, ਮੈਂਬਰ ਸਤਪਾਲ, ਸੇਵਾਦਾਰ ਮਨਜੀਤ ਕੌਰ, ਸੇਵਾਦਾਰ ਰਾਜ ਕੌਰ ਨੇ ਦੱਸਿਆ ਕਿ ਪਿੰਡ ਤੇ ਗੁਰਦੁਆਰਾ ਕਮੇਟੀ ਤੋਂ ਇਲਾਵਾ ਪ੍ਰਵਾਸੀ ਭਾਰਤੀਆਂ ਦੇ ਸਹਿਯੋਗ ਨਾਲ ਗੁਰਦੁਆਰਾ ਸਾਹਿਬ ਦੀ ਆਧੁਨਿਕ ਇਮਾਰਤ ਦੀ ਉਸਾਰੀ ਕਰਵਾਈ ਗਈ ਹੈ |
ਉਨ੍ਹਾਂ ਦੱਸਿਆ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਲੈ ਕੇ ਕਮੇਟੀ ਵਿਚ ਭਾਰੀ ਉਤਸ਼ਾਹ ਹੈ ਤੇ 3 ਨਵੰਬਰ ਨੂੰ ਸ੍ਰੀ ਅਖੰਡ ਪਾਠ ਆਰੰਭ ਕੀਤੇ ਜਾਣਗੇ, ਜਿਨ੍ਹਾਂ ਦੇ ਭੋਗ 5 ਨਵੰਬਰ ਨੂੰ ਸਵੇਰੇ 10 ਵਜੇ ਪੈਣਗੇ | ਉਪਰੰਤ ਦੀਵਾਨ ਧਾਰਮਿਕ ਸਜਾਏ ਜਾਣਗੇ ਅਤੇ ਕਥਾ ਕੀਰਤਨ ਹੋਵੇਗਾ | ਇਸ ਮੌਕੇ ਸੰਗਤਾਂ ਲਈ ਖੁੱਲੇ੍ਹ ਲੰਗਰ ਵਰਤਾਏ ਜਾਣਗੇ |
Ad Position 22
No active advertisement
ਪਿਛਲੀ ਖ਼ਬਰ ਸ਼੍ਰੋਮਣੀ ਅਕਾਲੀ ਦਲ ਬਾਦਲ ਵਲੋਂ ਹੜ੍ਹ ਪ੍ਰਭਾਵਿਤ ਕਿਸਾਨਾਂ ਨੂੰ ਕਣਕ ਦਾ ਬੀਜ ਵੰਡਿਆ ਅਗਲੀ ਖ਼ਬਰ ਗਊ ਸੇਵਾ ਸਮਿਤੀ ਵਲੋਂ ਗੋਪਾਲ ਅਸ਼ਟਮੀ ਮੌਕੇ ਧਾਰਮਿਕ ਸਮਾਗਮ
Ad Position 24