02-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-11-2025

ਬੰਦੀ ਸਿੰਘਾਂ ਦੀ ਰਿਹਾਈ ਲਈ ਸੰਸਾਰ ਭਰ ਦੇ ਸਿੱਖ ਅੱਜ ਗੁਰਦੁਆਰਾ ਸਾਹਿਬ 'ਚ ਅਰਦਾਸ ਕਰਨ- ਬਾਜਵਾ

Ad Position 21
repet_subhas-goyals [Copy P29]
ਅਜੀਤ ਡੈਸਕ 01-11-2025
ਬਟਾਲਾ, 31 ਅਕਤੂਬਰ (ਸਤਿੰਦਰ ਸਿੰਘ)-ਕੌਮੀ ਇਨਸਾਫ਼ ਮੋਰਚੇ ਵਲੋਂ ਕਿਸਾਨ, ਧਾਰਮਿਕ, ਪੰਥਕ, ਸਮਾਜਿਕ ਤੇ ਰਾਜਨੀਤਕ ਜਥੇਬੰਦੀਆਂ ਨੂੰ ਨਾਲ ਲੈ ਕੇ ਪਿਛਲੇ ਦਿਨੀਂ ਕਿਸਾਨ ਭਵਨ ਚੰਡੀਗੜ੍ਹ ਵਿਖੇ ਮੀਟਿੰਗ ਕੀਤੀ ਗਈ, ਜਿਸ 'ਚ ਸਾਂਝੇ ਰੂਪ 'ਚ ਲਏ ਗਏ ਫ਼ੈਸਲੇ ਅਨੁਸਾਰ ਬੰਦੀ ਸਿੰਘਾਂ ਦੀ ਰਿਹਾਈ ਦੇ ਸੰਘਰਸ਼ ਨੂੰ ਹੋਰ ਤੇਜ਼ ਕਰਨ ਲਈ ਸੰਸਾਰ ਭਰ ਦੇ ਸਿੱਖ 1 ਨਵੰਬਰ 2025 ਨੂੰ ਆਪੋ-ਆਪਣੇ ਇਲਾਕਿਆਂ ਦੇ ਗੁਰਦੁਆਰਾ ਸਾਹਿਬ 'ਚ ਅਰਦਾਸ ਕਰਨ ਤਾਂ ਜੋ 34-34 ਸਾਲਾਂ ਤੋਂ ਜ਼ੇਲ੍ਹਾਂ 'ਚ ਬੰਦ ਆਪਣੀਆਂ ਸਜ਼ਾਵਾਂ ਪੂਰੀਆਂ ਕਰ ਚੁੱਕੇ ਬੰਦੀ ਸਿੰਘਾਂ ਦੀ ਰਿਹਾਈ ਹੋ ਸਕੇ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਬੇਗਮਪੁਰਾ ਖਾਲਸਾ ਰਾਜ ਪਾਰਟੀ ਦੇ ਪ੍ਰਧਾਨ ਤੇ ਕੌਮੀ ਇਨਸਾਫ਼ ਮੋਰਚੇ ਦੀ ਤਾਲਮੇਲ ਕਮੇਟੀ ਦੇ ਮੈਂਬਰ ਗੁਰਿੰਦਰ ਸਿੰਘ ਬਾਜਵਾ ਨੇ ਕੀਤਾ | ਉਨ੍ਹਾਂ ਕਿਹਾ ਕਿ ਇਨ੍ਹਾਂ ਬੰਦੀ ਸਿੰਘਾਂ ਦੀ ਜ਼ਿੰਦਗੀ ਦਾ ਅਹਿਮ ਸਮਾਂ ਜੇਲ੍ਹਾਂ 'ਚ ਬੀਤ ਗਿਆ ਹੈ ਤੇ ਉਨ੍ਹਾਂ ਨੂੰ ਪੈਰੋਲ ਤੱਕ ਵੀ ਨਹੀ ਦਿੱਤੀ ਗਈ, ਜਦ ਕਿ ਇਕ ਕਤਲ ਦੇ ਕੇਸ 'ਚ ਆਦਮੀ ਨੂੰ ਉਮਰ ਕੈਦ ਹੁੰਦੀ ਹੈ ਤਾਂ ਉਹ 10-12 ਸਾਲਾਂ ਵਿਚ ਸਜ਼ਾ ਕੱਟ ਕੇ ਬਾਹਰ ਆ ਜਾਂਦਾ ਹੈ, ਪਰ ਇਨ੍ਹਾਂ ਬੰਦੀ ਸਿੰਘਾਂ ਲਈ ਇਸ ਦੇਸ਼ ਵਿਚ ਦੋਹਰਾ ਕਾਨੂੰਨ ਅਪਣਾਇਆ ਜਾ ਰਿਹਾ ਹੈ | ਸ: ਬਾਜਵਾ ਨੇ ਕਿਹਾ ਕਿ ਇਸ ਦੇਸ਼ ਨੂੰ ਅਜ਼ਾਦ ਕਰਵਾਉਣ ਲਈ 90 ਫ਼ੀਸਦੀ ਕੁਰਬਾਨੀਆਂ ਸਿੱਖਾਂ ਨੇ ਦਿੱਤੀਆਂ, ਪਰ ਅੱਜ ਆਪਣੇ ਹੱਕ ਲੈਣ ਲਈ ਸਿੱਖ ਥਾਂ-ਥਾਂ 'ਤੇ ਧਰਨੇ ਅਤੇ ਮੋਰਚੇ ਲਾਏ ਬੈਠੇ ਹਨ, ਪਰ ਨਾ ਤਾਂ ਕੇਂਦਰ ਅਤੇ ਨਾ ਹੀ ਪੰਜਾਬ ਸਰਕਾਰ ਸਿੱਖਾਂ ਦੀ ਗੱਲ ਸੁਣਨ ਨੂੰ ਤਿਆਰ ਹੈ | ਉਨ੍ਹਾਂ ਕਿਹਾ ਕਿ ਸਮੁੱਚੇ ਪੰਥ ਨੂੰ ਇਕ ਪਲੇਟਫਾਰਮ 'ਤੇ ਇਕੱਠੇ ਹੋ ਕੇ ਆਪਣੀਆਂ ਮੰਗਾਂ ਮਨਵਾਉਣ ਲਈ ਕੌਮੀ ਇਨਸਾਫ਼ ਮੋਰਚੇ ਦਾ ਸਾਥ ਦੇਣਾ ਚਾਹੀਦਾ ਹੈ | ਸ: ਬਾਜਵਾ ਨੇ ਕਿਹਾ ਕਿ ਕੌਮੀ ਇਨਸਾਫ਼ ਮੋਰਚੇ ਵਲੋਂ ਬੰਦੀ ਸਿੰਘਾਂ ਦੀ ਰਿਹਾਈ ਲਈ 14 ਨਵੰਬਰ 2025 ਨੂੰ ਦਿੱਲੀ ਵਿਚ ਕੱਢੇ ਜਾ ਰਹੇ ਮਾਰਚ ਵਿਚ ਸਮੁੱਚੀਆਂ ਜਥੇਬੰਦੀਆਂ ਦੇ ਨੁਮਾਇੰਦਿਆਂ ਨੂੰ ਸੰਗਤਾਂ ਨੂੰ ਨਾਲ ਲੈ ਕੇ ਵੱਡੀ ਗਿਣਤੀ ਵਿਚ ਸ਼ਾਮਲ ਹੋਣਾ ਚਾਹੀਦਾ ਹੈ |
Ad Position 22
No active advertisement
ਪਿਛਲੀ ਖ਼ਬਰ ਦਿਹਾਤੀ ਖੇਤਰ ਅੰਦਰ ਮਾਈਨਿੰਗ ਦਾ ਧੰਦਾ ਜ਼ੋਰਾਂ 'ਤੇ ਅਗਲੀ ਖ਼ਬਰ ਸਰਬੱਤ ਦੇ ਭਲੇ ਲਈ ਅੱਡਾ ਕੋਟਲੀ ਸੂਰਤ ਮੱਲੀ 'ਚ ਸਾਲਾਨਾ ਜਾਗਰਣ
Ad Position 24