02-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-11-2025

ਸ਼ਹੀਦ ਮੱਖਣ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਪਠਾਨਕੋਟ ਵਿਖੇ ਵਿਜੀਲੈਂਸ ਜਾਗਰੂਕਤਾ ਹਫ਼ਤਾ ਮਨਾਇਆ

Ad Position 21
repet_subhas-goyals [Copy P29]
ਅਜੀਤ ਡੈਸਕ 01-11-2025
ਪਠਾਨਕੋਟ, 31 ਅਕਤੂਬਰ (ਸੰਧੂ)-ਨੈਸ਼ਨਲ ਵਿਜੀਲੈਂਸ ਕਮਿਸ਼ਨ ਭਾਰਤ ਸਰਕਾਰ ਵਲੋਂ ਪੂਰੇ ਦੇਸ਼ 'ਚ ਵਿਜੀਲੈਂਸ ਜਾਗਰੂਕਤਾ ਹਫ਼ਤਾ 27 ਅਕਤੂਬਰ 2025 ਤੋਂ 2 ਨਵੰਬਰ 2025 ਤੱਕ ਮਨਾਇਆ ਜਾ ਰਿਹਾ ਹੈ | ਭਾਰਤ 'ਚ ਲੋਕਾਂ ਨੂੰ ਰਿਸ਼ਵਤ ਦੇ ਖ਼ਿਲਾਫ਼ ਜਾਗਰੂਕ ਕਰਨ ਲਈ ਵਿਜੀਲੈਂਸ ਜਾਗਰੂਕਤਾ ਹਫ਼ਤਾ ਮਨਾਇਆ ਜਾਂਦਾ ਹੈ | ਇਸੇ ਲੜੀ ਤਹਿਤ ਲਖਵੀਰ ਸਿੰਘ ਐਸ.ਐਸ.ਪੀ. ਵਿਜੀਲੈਂਸ ਬਿਊਰੋ ਅੰਮਿ੍ਤਸਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਇੰਸਪੈਕਟਰ ਵਿਕਰਾਂਤ ਸਲਾਰੀਆ ਪਠਾਨਕੋਟ ਦੀ ਯੋਗ ਅਗਵਾਈ ਵਿਚ ਸ਼ਹੀਦ ਮੱਖਣ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਪਠਾਨਕੋਟ ਵਿਖੇ ਵਿਜੀਲੈਂਸ ਜਾਗਰੂਕਤਾ ਹਫ਼ਤਾ ਮਨਾਇਆ ਗਿਆ | ਸਕੂਲ ਪਿ੍ੰਸੀਪਲ ਮੀਨਮ ਸ਼ਿਖਾ ਦੀ ਦੇਖ-ਰੇਖ ਵਿਚ ਇਹ ਸਮਾਗਮ ਕਰਵਾਇਆ ਗਿਆ | ਇਸ ਮੌਕੇ ਵਿਜੀਲੈਂਸ ਬਿਊਰੋ ਪਠਾਨਕੋਟ ਸਕੂਲ ਦੀਆਂ ਵਿਦਿਆਰਥਣਾਂ ਤੇ ਸਟਾਫ਼ ਵਲੋਂ ਰਿਸ਼ਵਤ ਦੇ ਖ਼ਿਲਾਫ਼ ਜਾਗਰੂਕਤਾ ਰੈਲੀ ਕੱਢੀ ਗਈ, ਜੋ ਕਿ ਸਕੂਲ ਤੋਂ ਸ਼ੁਰੂ ਹੋ ਕੇ ਸ਼ਹਿਰ ਦੇ ਮੁੱਖ ਬਾਜ਼ਾਰਾਂ ਤੋਂ ਹੁੰਦੀ ਹੋਈ ਮੁੜ ਸਕੂਲ ਵਿਚ ਸਮਾਪਤ ਹੋਈ | ਰੈਲੀ ਦੌਰਾਨ ਲੋਕਾਂ ਨੂੰ ਰਿਸ਼ਵਤ ਦੇ ਖ਼ਿਲਾਫ਼ ਜਾਗਰੂਕ ਕੀਤਾ ਗਿਆ | ਇਸ ਮੌਕੇ ਗੁਰਪ੍ਰੀਤ ਸਿੰਘ, ਵਿਪਨ ਕੁਮਾਰ, ਰਾਜਿੰਦਰ ਸਿੰਘ, ਰੁਪਿੰਦਰ ਕੌਰ, ਸੁਧਾ, ਪਰਮਜੀਤ ਕੌਰ ਅਤੇ ਸੰਤੋਸ਼ ਕੁਮਾਰੀ ਆਦਿ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਕਾਰੋਬਾਰੀ ਤੇ 'ਆਪ' ਆਗੂ ਸੌਰਭ ਬਹਿਲ ਆਈ.ਟੀ.ਆਈ. ਪਠਾਨਕੋਟ ਦੇ ਚੇਅਰਮੈਨ ਨਿਯੁਕਤ ਅਗਲੀ ਖ਼ਬਰ ਨਸ਼ਾ ਤਸਕਰ ਦੇ ਢਾਹੇ ਛੱਪਰ, ਨਗਰ ਪੰਚਾਇਤ ਦੇ ਛੱਪੜ 'ਤੇ ਕੀਤਾ ਸੀ ਨਾਜਾਇਜ਼ ਕਬਜ਼ਾ
Ad Position 24