ਪਠਾਨਕੋਟ, 31 ਅਕਤੂਬਰ (ਸੰਧੂ)-ਪੰਜਾਬ ਸਰਕਾਰ ਦੇ ਦਫ਼ਤਰ ਤਕਨੀਕੀ ਸਿੱਖਿਆ ਤੇ ਉਦਯੋਗਿਕ ਸਿਖਲਾਈ ਡਾਇਰੈਕਟੋਰੇਟ ਪੰਜਾਬ ਨੇ ਪਠਾਨਕੋਟ ਦੇ ਪ੍ਰਸਿੱਧ ਕਾਰੋਬਾਰੀ 'ਆਪ' ਦੇ ਯੂਥ ਵਿੰਗ ਦੇ ਸੂਬਾ ਸੰਯੁਕਤ ਸਕੱਤਰ ਤੇ ਸਮਾਜ ਸੇਵਕ ਸੌਰਭ ਬਹਿਲ ਨੂੰ ਆਈ.ਟੀ.ਆਈ. ਪਠਾਨਕੋਟ ਦਾ ਚੇਅਰਮੈਨ ਨਿਯੁਕਤ ਕਰਨ ਲਈ ਇਕ ਪੱਤਰ ਜਾਰੀ ਕੀਤਾ ਹੈ | ਆਈ.ਟੀ.ਆਈ. ਪਠਾਨਕੋਟ ਦੇ ਆਈ.ਐਮ.ਸੀ. ਦੇ ਨਵ-ਨਿਯੁਕਤ ਚੇਅਰਮੈਨ ਸੌਰਭ ਬਹਿਲ ਨੇ ਕਿਹਾ ਕਿ ਉਹ ਉਨ੍ਹਾਂ ਨੂੰ ਸੌਂਪੀ ਗਈ ਜ਼ਿੰਮੇਵਾਰੀ ਨੂੰ ਇਮਾਨਦਾਰੀ ਨਾਲ ਨਿਭਾਉਣਗੇ ਤੇ ਪਠਾਨਕੋਟ ਵਿਚ ਉਦਯੋਗਾਂ ਨੂੰ ਉਤਸ਼ਾਹਿਤ ਕਰਨ ਤੇ ਨੌਜਵਾਨਾਂ ਵਿਚ ਉਦਯੋਗ ਪ੍ਰਤੀ ਜਾਗਰੂਕਤਾ ਪੈਦਾ ਕਰਨ ਲਈ ਨਿਰੰਤਰ ਕੰਮ ਕਰਨਗੇ | ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੌਜਵਾਨਾਂ ਲਈ ਹਰ ਰੋਜ਼ ਸ਼ਾਨਦਾਰ ਕੰਮ ਕਰ ਰਹੀ ਹੈ | ਉਨ੍ਹਾਂ ਨੂੰ ਨੌਕਰੀ ਲੈਣ ਵਾਲਿਆਂ ਦੀ ਬਜਾਏ ਨੌਕਰੀ ਦੇਣ ਵਾਲੇ ਬਣਾਉਣ ਲਈ ਸਸ਼ਕਤ ਬਣਾ ਰਹੀ ਹੈ |