ਸ਼ਾਹਪੁਰ ਕੰਢੀ, 31 ਅਕਤੂਬਰ (ਰਣਜੀਤ ਸਿੰਘ)-ਭਾਰਤ ਦੇ ਲੋਹਪੁਰਸ਼ ਵਜੋਂ ਜਾਣੇ ਜਾਂਦੇ ਸਰਦਾਰ ਵੱਲਭ ਭਾਈ ਪਟੇਲ ਜੀ ਦੇ 150ਵੇਂ ਜਨਮ ਦਿਵਸ ਮੌਕੇ ਦੇਸ਼ ਭਰ 'ਚ ਰਾਸ਼ਟਰੀ ਏਕਤਾ ਦਿਵਸ ਉਤਸ਼ਾਹ ਨਾਲ ਮਨਾਇਆ ਜਾ ਰਿਹਾ ਹੈ | ਇਸ ਮੌਕੇ ਥਾਣਾ ਸ਼ਾਹਪੁਰ ਕੰਢੀ ਵਿਖੇ ਐਸ.ਐਚ.ਓ. ਅਮਨਪ੍ਰੀਤ ਕੌਰ ਦੀ ਅਗਵਾਈ ਹੇਠ 'ਰਨ ਫਾਰ ਯੂਨਿਟੀ ਮਿਸ਼ਨ' ਤਹਿਤ ਦੌੜ ਦਾ ਆਯੋਜਨ ਕੀਤਾ ਗਿਆ | ਜਿਸ 'ਚ ਡੀ.ਐਸ.ਪੀ. ਅਮਨਦੀਪ ਸੰਧੂ ਵਿਸ਼ੇਸ਼ ਤੌਰ 'ਤੇ ਸ਼ਾਮਿਲ ਹੋਏ | ਉਨ੍ਹਾਂ ਵਿਦਿਆਰਥੀਆਂ ਨੰੂ ਨਸ਼ੇ ਤੋਂ ਦੂਰ ਰਹਿਣ ਤੇ ਖੇਡਾਂ ਵੱਲ ਧਿਆਨ ਦੇਣ ਲਈ ਪ੍ਰੇਰਿਤ ਕੀਤਾ | ਚੈੱਕ ਪੋਸਟ ਨੰਬਰ ਇਕ ਤੋਂ ਵਿਦਿਆਰਥੀਆਂ ਵਲੋਂ ਦੌੜ ਲਗਾਈ ਗਈ | ਜਿਸ ਨੰੂ ਐਸ.ਐਚ.ਓ. ਅਮਨਪ੍ਰੀਤ ਕੌਰ ਨੇ ਝੰਡੀ ਦਿਖਾ ਕੇ ਰਵਾਨਾ ਕੀਤਾ | ਪੁਲਿਸ ਅਧਿਕਾਰੀਆਂ ਵਲੋਂ ਵਿਦਿਆਰਥੀਆਂ ਨੰੂ ਰਿਫਰੈਸ਼ਮੈਂਟ ਵੀ ਦਿੱਤੀ ਗਈ | ਇਸ ਮੌਕੇ ਅਸ਼ੋਕ ਕੁਮਾਰ, ਧਰਮਪਾਲ, ਸਨੀਲ ਕੁਮਾਰ, ਮਨੋਜ ਕੁਮਾਰ, ਜਸਵਿੰਦਰ ਸਿੰਘ, ਜਸਲੀਨ ਕੌਰ, ਭੁਪਿੰਦਰ ਸਿੰਘ, ਬਲਕਾਰ ਸਿੰਘ, ਸੁਨੀਤਾ ਠਾਕੁਰ, ਪਰਮਜੀਤ ਕੌਰ, ਸੁਰੇਸ਼ ਕੁਮਾਰ, ਕਰਨ ਸਿੰਘ ਆਦਿ ਹਾਜ਼ਰ ਸਨ |