01-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-11-2025

ਹਲਕਾ ਤਰਨ ਤਾਰਨ 'ਚ ਸੁਖਬੀਰ ਸਿੰਘ ਬਾਦਲ ਦੀ ਅਗਵਾਈ 'ਚ ਚੋਣ ਪ੍ਰਚਾਰ ਸਿਖ਼ਰ 'ਤੇ ਪਹੁੰਚਿਆ- ਚੇਅਰਮੈਨ ਵਾਹਲਾ

Ad Position 21
repet_subhas-goyals [Copy P29]
ਅਜੀਤ ਡੈਸਕ 01-11-2025
ਬਟਾਲਾ, 31 ਅਕਤੂਬਰ (ਸਤਿੰਦਰ ਸਿੰਘ)-ਵਿਧਾਨ ਸਭਾ ਹਲਕਾ ਤਰਨ ਤਾਰਨ ਵਿਚ ਹੋ ਰਹੀ ਜ਼ਿਮਨੀ ਚੋਣ ਦੌਰਾਨ ਸ਼ੋ੍ਰਮਣੀ ਅਕਾਲੀ ਦਲ ਵਲੋਂ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਅਗਵਾਈ 'ਚ ਕੀਤਾ ਜਾ ਰਿਹਾ ਚੋਣ ਪ੍ਰਚਾਰ ਸ਼ਿਖ਼ਰ 'ਤੇ ਪਹੁੰਚ ਚੁੱਕਾ ਹੈ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸ਼ੂਗਰਫੈੱਡ ਪੰਜਾਬ ਦੇ ਸਾਬਕਾ ਚੇਅਰਮੈਨ ਸੁਖਬੀਰ ਸਿੰਘ ਵਾਹਲਾ ਨੇ ਚੋਣ ਪ੍ਰਚਾਰ ਵਿਚ ਸ਼ਾਮਿਲ ਹੁੰਦਿਆਂ ਕੀਤਾ | ਉਨ੍ਹਾਂ ਕਿਹਾ ਕਿ ਸ਼ੋ੍ਰਮਣੀ ਅਕਾਲੀ ਦਲ ਨੂੰ ਹਲਕੇ 'ਚੋਂ ਭਰਵਾਂ ਹੁੰਗਾਰਾ ਮਿਲ ਰਿਹਾ ਹੈ | ਲੋਕ ਪਾਰਟੀ ਉਮੀਦਵਾਰ ਬੀਬੀ ਸੁਖਵਿੰਦਰ ਕੌਰ ਰੰਧਾਵਾ ਨੂੰ ਭਾਰੀ ਬਹੁਮਤ ਨਾਲ ਜਿਤਾ ਕੇ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਵਿਚ ਸ਼ੋ੍ਰਮਣੀ ਅਕਾਲੀ ਦਲ ਦੀ ਸਰਕਾਰ ਬਣਾਉਣ ਦੀ ਨੀਂਹ ਰੱਖਣਗੇ | ਉਨ੍ਹਾਂ ਕਿਹਾ ਕਿ ਸੂਬੇ ਦੇ ਲੋਕ ਮੁੜ ਪੰਜਾਬ ਵਿਚ ਅਕਾਲੀ ਦਲ ਦੀ ਸਰਕਾਰ ਵੇਖਣਾ ਚਾਹੁੰਦੇ ਹਨ, ਕਿਉਂਕਿ ਮੌਜ਼ੂਦਾ ਸਰਕਾਰ ਨੇ ਪੰਜਾਬ ਨੂੰ ਬੁਰੀ ਤਰ੍ਹਾਂ ਲੀਹੋਂ ਲਾਹ ਰੱਖਿਆ ਹੈ | ਇਸ ਕਰਕੇ ਲੋਕ ਸ਼ੋ੍ਰਮਣੀ ਅਕਾਲੀ ਦਲ ਨਾਲ ਦਿਨੋਂ-ਦਿਨ ਜੁੜ ਰਹੇ ਹਨ, ਜਿਸ ਨਾਲ ਪਾਰਟੀ ਦੀ ਹੋਰ ਮਜ਼ਬੁੂਤੀ ਹੋ ਰਹੀ ਹੈ |
Ad Position 22
No active advertisement
ਪਿਛਲੀ ਖ਼ਬਰ ਸ਼੍ਰੋਮਣੀ ਭਗਤ ਨਾਮਦੇਵ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਗੁਰਦੁਆਰਾ ਖੂਹ ਸਾਹਿਬ ਭੱਟੀਵਾਲ ਤੋਂ ਸਜਾਇਆ ਨਗਰ ਕੀਰਤਨ... ਅਗਲੀ ਖ਼ਬਰ ਇਕ ਕਿਸਾਨ ਦੀ ਧੀ ਦਾ ਬਚਪਨ ਤੋਂ ਡਿਪਟੀ ਕਮਿਸ਼ਨਰ ਬਣਨ ਦਾ ਸੁਪਨਾ ਹੋਇਆ ਸਾਕਾਰ
Ad Position 24