01-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-11-2025

ਪੁਰਾਣੀ ਪੈਨਸ਼ਨ ਬਹਾਲੀ ਸੰਬੰਧੀ ਬਿਜਲੀ ਮੁਲਾਜ਼ਮ ਕੱਲ੍ਹ ਝੰਡਾ ਮਾਰਚ ਕਰਨਗੇ

Ad Position 21
No active advertisement
ਅਜੀਤ ਡੈਸਕ 01-11-2025
ਬਟਾਲਾ, 31 ਅਕਤੂਬਰ (ਸਤਿੰਦਰ ਸਿੰਘ)-ਬਿਜਲੀ ਮੁਲਾਜ਼ਮਾਂ ਦੀ ਜ਼ਰੂਰੀ ਮੀਟਿੰਗ ਪੁਰਾਣੀ ਪੈਨਸ਼ਨ ਬਹਾਲੀ ਸਕੀਮ ਦੇ ਆਗੂ ਜਸਪਾਲ ਸਿੰਘ ਵਿੰਝਵਾਂ ਦੀ ਪ੍ਰਧਾਨਗੀ ਹੇਠ ਬਟਾਲਾ ਵਿਖੇ ਹੋਈ | ਇਸ ਮੌਕੇ ਸ: ਵਿੰਝਵਾਂ ਨੇ ਦੱਸਿਆ ਕਿ ਪੰਜਾਬ ਸਰਕਾਰ ਨੇ ਅੱਜ ਤੋਂ 2 ਸਾਲ ਪਹਿਲਾਂ ਪੁਰਾਣੀ ਪੈਨਸ਼ਨ ਦਾ ਇਕ ਝੂਠਾ ਨੋਟੀਫਿਕੇਸ਼ਨ ਜਾਰੀ ਕੀਤਾ ਸੀ, ਜੋ ਕਿ ਅਜੇ ਤੱਕ ਲਾਗੂ ਨਹੀਂ ਕੀਤਾ | ਉਸ ਨੋਟੀਫਿਕੇਸ਼ਨ ਦੇ ਰੋਸ ਵਜੋਂ 2 ਨਵੰਬਰ ਨੂੰ ਤਰਨ ਤਾਰਨ ਵਿਖੇ ਜ਼ਿਮਨੀ ਚੋਣ ਦੌਰਾਨ ਇਕ ਝੰਡਾ ਮਾਰਚ ਕੱਢਿਆ ਜਾਵੇਗਾ | ਉਨ੍ਹਾਂ ਇਸ ਝੰਡੇ ਮਾਰਚ 'ਚ ਸਮੂਹ ਯੂਨੀਅਨਾਂ ਦੇ ਆਗੂਆਂ ਨੂੰ ਸ਼ਾਮਿਲ ਹੋਣ ਦੀ ਅਪੀਲ ਕੀਤੀ | ਇਸ ਮੌਕੇ ਪੁਨੀਤ ਕੁਮਾਰ, ਸੰਦੀਪ ਕੁਮਾਰ, ਗੁਰਪ੍ਰੀਤ ਸਿੰਘ, ਜੁਗਰਾਜ ਸਿੰਘ, ਸੁਭਾਸ਼ ਚੰਦਰ, ਉਂਕਾਰ ਸਿੰਘ, ਹਰਭਿੰਦਰ ਸਿੰਘ, ਸੰਜੀਵ ਕੁਮਾਰ, ਕੁਲਦੀਪ ਸਿੰਘ, ਪ੍ਰਭਜੋਤ ਸਿੰਘ, ਸੁਭਾਸ਼ ਚੰਦਰ, ਮੈਡਮ ਸੰਦੀਪ ਕੌਰ, ਮੈਡਮ ਨਿੰਦੀ ਆਦਿ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਬਟਾਲਾ 'ਚ ਨੌਜਵਾਨ ਦੀ ਭੇਦਭਰੀ ਹਾਲਤ ਵਿਚ ਮਿਲੀ ਲਾਸ਼ ਅਗਲੀ ਖ਼ਬਰ ਰੈਂਕਰਜ਼ ਇੰਟਰਨੈਸ਼ਨਲ ਸਕੂਲ ਦੀ ਜਿਮਨਾਸਟ ਦਮਨਦੀਪ ਕੌਰ ਦੀ ਨੈਸ਼ਨਲ ਪੱਧਰ ਲਈ ਚੋਣ
Ad Position 24