01-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-11-2025

ਤਰਨ ਤਾਰਨ ਦੀ ਜ਼ਿਮਨੀ ਚੋਣ 'ਚ ਆਮ ਆਦਮੀ ਪਾਰਟੀ ਸ਼ਾਨ ਨਾਲ ਜਿੱਤੇਗੀ- ਗਿੱਲ

Ad Position 21
No active advertisement
ਅਜੀਤ ਡੈਸਕ 01-11-2025
ਬਟਾਲਾ, 31 ਅਕਤੂਬਰ (ਸਤਿੰਦਰ ਸਿੰਘ)-ਵਿਧਾਨ ਸਭਾ ਹਲਕਾ ਤਰਨ ਤਾਰਨ 'ਚ ਹੋ ਰਹੀ ਜ਼ਿਮਨੀ ਚੋਣ 'ਚ ਆਮ ਆਦਮੀ ਪਾਰਟੀ ਦਾ ਉਮੀਦਵਾਰ ਭਾਰੀ ਬਹੁਮਤ ਨਾਲ ਸ਼ਾਨਦਾਰ ਜਿੱਤ ਪ੍ਰਾਪਤ ਕਰੇਗਾ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਆਮ ਆਦਮੀ ਪਾਰਟੀ ਯੂਥ ਵਿੰਗ ਜ਼ਿਲ੍ਹਾ ਗੁਰਦਾਸਪੁਰ ਦੇ ਪ੍ਰਧਾਨ ਮਨਦੀਪ ਸਿੰਘ ਗਿੱਲ ਨੇ ਸਾਥੀਆਂ ਸਮੇਤ ਪਾਰਟੀ ਉਮੀਦਵਾਰ ਹਰਮੀਤ ਸਿੰਘ ਸੰਧੂ ਦੇ ਹੱਕ 'ਚ ਚੋਣ ਪ੍ਰਚਾਰ ਕਰਦਿਆਂ ਕੀਤਾ | ਪ੍ਰਧਾਨ ਗਿੱਲ ਨੇ ਕਿਹਾ ਕਿ ਪਿਛਲੀ ਚੋਣਾਂ ਦੀ ਤਰ੍ਹਾਂ ਆਮ ਆਦਮੀ ਪਾਰਟੀ ਨੂੰ ਇਸ ਹਲਕੇ ਵਿਚੋਂ ਭਰਵਾਂ ਹੁੰਗਾਰਾ ਮਿਲਿਆ ਹੈ | ਲੋਕ ਸਰਕਾਰ ਦੇ ਕੰਮਾਂ ਤੋਂ ਖੁਸ਼ ਹੋ ਕੇ ਆਮ ਆਦਮੀ ਪਾਰਟੀ ਦੇ ਨਾਲ ਜੁੜ ਰਹੇ ਹਨ ਤੇ ਪਾਰਟੀ ਉਮੀਦਵਾਰ ਦੇ ਹੱਕ ਵਿਚ ਫ਼ਤਵਾ ਦੇਣਗੇ | ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਨੇ ਜੋ ਸੂਬੇ ਦੇ ਲੋਕਾਂ ਨਾਲ ਵਾਅਦੇ ਕੀਤੇ ਸਨ, ਉਨ੍ਹਾਂ ਨੂੰ ਪੂਰਾ ਕੀਤਾ ਜਾ ਰਿਹਾ ਹੈ ਤੇ ਹਰ ਵਰਗ ਨੂੰ ਸਹੂਲਤਾਂ ਦਿੱਤੀਆਂ ਜਾ ਰਹੀਆਂ ਹਨ | ਉਨ੍ਹਾਂ ਕਿਹਾ ਕਿ ਇਸ ਜ਼ਿਮਨੀ ਚੋਣ ਵਿਚ ਵੀ ਲੋਕ ਰਵਾਇਤੀ ਪਾਰਟੀਆਂ ਨੂੰ ਮੂੰਹ ਨਹੀਂ ਲਾਉਣਗੇ ਤੇ ਆਮ ਆਦਮੀ ਪਾਰਟੀ ਦੀ ਇਸ ਹਲਕੇ ਵਿਚ ਸ਼ਾਨਦਾਰ ਜਿੱਤ ਹੋਵੇਗੀ |
Ad Position 22
No active advertisement
ਪਿਛਲੀ ਖ਼ਬਰ ਮਹਾਰਾਸ਼ਟਰ ਦੇ ਉਪ ਮੁੱਖ ਮੰਤਰੀ ਦੇ ਘੁਮਾਣ ਪਹੁੰਚਣ ਨਾਲ ਦੋਵਾਂ ਸੂਬਿਆਂ 'ਚ ਮੋਹ ਦੀਆਂ ਤੰਦਾਂ ਹੋਰ ਗੂੜੀਆਂ ਹੋਣਗੀਆਂ-ਘੁ... ਅਗਲੀ ਖ਼ਬਰ ਰਿਆੜਕੀ ਕਾਲਜ ਵਿਖੇ ਸਾਲਾਨਾ ਗੁਰਮਤਿ ਕੈਂਪ ਚੌਥੇ ਦਿਨ 'ਚ ਦਾਖ਼ਲ
Ad Position 24