01-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-11-2025

ਐੱਸ.ਐੱਸ. ਬਾਜਵਾ ਸਕੂਲ 'ਚ ਰਾਸ਼ਟਰੀ ਏਕਤਾ ਦਿਵਸ ਮਨਾਇਆ

Ad Position 21
No active advertisement
ਅਜੀਤ ਡੈਸਕ 01-11-2025
ਬਟਾਲਾ, 31 ਅਕਤੂਬਰ (ਸਤਿੰਦਰ ਸਿੰਘ)-ਐੱਸ.ਐੱਸ. ਬਾਜਵਾ ਸਕੂਲ ਕਾਦੀਆਂ ਵਿਚ ਰਾਸ਼ਟਰੀ ਏਕਤਾ ਦਿਵਸ ਮਨਾਇਆ ਗਿਆ | ਇਹ ਦਿਨ ਰਾਸ਼ਟਰੀ ਸੇਵਾ ਯੋਜਨਾ (ਐੱਨ.ਐੱਸ.ਐੱਸ.) ਸੰਸਥਾ ਅਧੀਨ 31 ਅਕਤੂਬਰ ਨੂੰ ਸਰਦਾਰ ਵੱਲਭ ਭਾਈ ਪਟੇਲ ਦੇ ਜਨਮ ਦਿਵਸ ਮੌਕੇ ਮਨਾਇਆ ਗਿਆ | ਇਸ ਦੌਰਾਨ ਵਿਦਿਆਰਥੀਆਂ ਨੂੰ ਰਾਸ਼ਟਰੀ ਏਕਤਾ ਤੇ ਅਖੰਡਤਾ ਬਣਾਈ ਰੱਖਣ ਦੀ ਸਹੁੰ ਚੁਕਾਈ ਤੇ ਭਾਸ਼ਣ ਪੇਸ਼ ਕੀਤੇ ਗਏ | ਵਿਦਿਆਰਥੀਆਂ ਨੇ ਵੱਖ-ਵੱਖ ਗਤੀਵਿਧੀਆਂ 'ਚ ਹਿੱਸਾ ਲਿਆ | 11ਵੀਂ ਜਮਾਤ ਦੀ ਵਿਦਿਆਰਥਣ ਨਵਨੀਤ ਕੌਰ ਨੇ ਰਾਸ਼ਟਰੀ ਏਕਤਾ ਦਿਵਸ ਦੀ ਸਹੁੰ ਪੜ੍ਹੀ ਤੇ ਭਾਸ਼ਣ ਪੇਸ਼ ਕੀਤਾ, ਜਿਸ ਵਿਚ ਉਸ ਨੇ ਇਸ ਦਿਨ ਨੂੰ ਵਿਸਥਾਰ 'ਚ ਪ੍ਰਚਾਰਿਆ ਤੇ 11ਵੀਂ ਤੇ 12ਵੀਂ ਜਮਾਤ ਦੇ ਵਿਦਿਆਰਥੀਆਂ ਦੁਆਰਾ ਲੇਖ ਲਿਖਣ, ਹੱਥ ਦੇ ਨਿਸ਼ਾਨ ਆਦਿ ਮੁਕਾਬਲੇ ਕਰਵਾਏ ਗਏ | ਸਕੂਲ ਦੇ ਡਾਇਰੈਕਟਰ ਐੱਮ.ਐੱਲ. ਸ਼ਰਮਾ (ਰਾਸ਼ਟਰੀ ਪੁਰਸਕਾਰ ਜੇਤੂ) ਨੇ ਸਰਦਾਰ ਵੱਲਭ ਭਾਈ ਪਟੇਲ ਦੇ ਜੀਵਨ 'ਤੇ ਚਾਨਣਾ ਪਾਇਆ | ਉਨ੍ਹਾਂ ਦੱਸਿਆ ਕਿ ਇਹ ਦਿਨ ਸਰਦਾਰ ਵੱਲਭ ਭਾਈ ਪਟੇਲ ਦੇ ਜਨਮ ਦਿਨ ਦੇ ਮੌਕੇ 'ਤੇ ਮਨਾਇਆ ਜਾਂਦਾ ਹੈ, ਉਹ ਇਕ ਆਜ਼ਾਦੀ ਘੁਲਾਟੀਏ ਸਨ | ਸਕੂਲ ਦੇ ਚੇਅਰਮੈਨ ਡਾ. ਰਾਜੇਸ਼ ਸ਼ਰਮਾ ਅਤੇ ਕੋਆਰਡੀਨੇਟਰ ਸ਼ਾਲਿਨੀ ਸ਼ਰਮਾ ਨੇ ਬੱਚਿਆਂ ਨੂੰ ਰਾਸ਼ਟਰੀ ਏਕਤਾ ਦਿਵਸ ਦੀ ਵਧਾਈ ਦਿੱਤੀ ਅਤੇ ਉਨ੍ਹਾਂ ਨੂੰ ਸਹੁੰ ਚੁਕਾਈ | ਪਿ੍ੰਸੀਪਲ ਕੋਮਲ ਅਗਰਵਾਲ ਨੇ ਕਿਹਾ ਕਿ ਇਨ੍ਹਾਂ ਗਤੀਵਿਧੀਆਂ ਵਿਚ ਨਾ ਸਿਰਫ਼ ਸਰਦਾਰ ਵੱਲਭਭਾਈ ਪਟੇਲ ਦੇ ਭਾਰਤ ਦੀ ਏਕਤਾ ਵਿਚ ਯੋਗਦਾਨ ਨੂੰ ਉਜਾਗਰ ਕੀਤਾ ਗਿਆ, ਸਗੋਂ ਰਾਸ਼ਟਰੀ ਏਕਤਾ ਦੀ ਮਹੱਤਤਾ ਨੂੰ ਵੀ ਉਜਾਗਰ ਕੀਤਾ ਗਿਆ ਸੀ | ਇਸ ਮੌਕੇ ਸਕੂਲ ਦੇ ਉਪ ਪਿ੍ੰਸੀਪਲ ਕਪਿਲ ਸ਼ਰਮਾ ਤੇ ਸਕੂਲ ਸਟਾਫ਼ ਦਾ ਇਕ ਸਮੂਹ ਵੀ ਮੌਜ਼ੂਦ ਸੀ |
Ad Position 22
No active advertisement
ਪਿਛਲੀ ਖ਼ਬਰ ਖ਼ਾਲਸਾ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਧਾਰੀਵਾਲ ਦੀਆਂ ਸਾਲਾਨਾ ਖੇਡਾਂ ਸਮਾਪਤ ਅਗਲੀ ਖ਼ਬਰ ਮਹਾਰਾਸ਼ਟਰ ਦੇ ਉਪ ਮੁੱਖ ਮੰਤਰੀ ਦੇ ਘੁਮਾਣ ਪਹੁੰਚਣ ਨਾਲ ਦੋਵਾਂ ਸੂਬਿਆਂ 'ਚ ਮੋਹ ਦੀਆਂ ਤੰਦਾਂ ਹੋਰ ਗੂੜੀਆਂ ਹੋਣਗੀਆਂ-ਘੁ...
Ad Position 24