ਬਟਾਲਾ, 31 ਅਕਤੂਬਰ (ਹਰਦੇਵ ਸਿੰਘ ਸੰਧੂ)- ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ 5 ਨਵੰਬਰ ਨੂੰ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਜਾ ਰਿਹਾ ਹੈ, ਜਿਸ ਨੂੰ ਸਮਰਪਿਤ ਬਟਾਲਾ 'ਚ ਵਿਸ਼ਾਲ ਨਗਰ ਕੀਰਤਨ ਸਜਾਇਆ ਜਾ ਰਿਹਾ ਹੈ, ਜਿਸ ਸਬੰਧੀ ਗੁਰਦੁਆਰਾ ਰਾਮਗੜ੍ਹੀਆ ਕਾਹਨੂੰਵਾਨ ਰੋਡ ਬਟਾਲਾ ਵਿਚ ਪ੍ਰਬੰਧਕ ਕਮੇਟੀ ਦੇ ਉਪਰਾਲੇ ਸਦਕਾ ਸ਼ਹਿਰ ਦੀਆਂ ਸਮੂਹ ਧਾਰਮਿਕ ਜਥੇਬੰਦੀਆਂ, ਗੁਰਦੁਆਰਾ ਪ੍ਰਬੰਧਕ ਕਮੇਟੀਆਂ ਤੇ ਸਭਾ ਸੁਸਾਇਟੀਆਂ ਦੀ ਵਿਸ਼ੇਸ਼ ਇਕੱਤਰਤਾ ਹੋਈ, ਜਿਸ 'ਚ ਨਗਰ ਕੀਰਤਨ ਨੂੰ ਸੁਚੱਜੇ ਢੰਗ ਨਾਲ ਸਜਾਉਣ ਬਾਰੇ ਵਿਚਾਰਾਂ ਕੀਤੀਆਂ ਗਈਆਂ ਤੇ ਸੇਵਾਦਾਰਾਂ ਦੀਆਂ ਡਿਊਟੀਆਂ ਲਗਾਈਆਂ ਗਈਆਂ | ਇਸ ਸਬੰਧੀ ਨਗਰ ਕੀਰਤਨ ਦੇ ਪ੍ਰਬੰਧਕਾਂ ਨੇ ਦੱਸਿਆ ਕਿ ਪ੍ਰਕਾਸ਼ ਪੁਰਬ ਨੂੰ ਸਮਰਪਿਤ ਬਟਾਲਾ 'ਚ 3 ਨਵੰਬਰ ਨੂੰ ਗੁਰਦੁਆਰਾ ਰਾਮਗੜ੍ਹੀਆ ਤੋਂ ਸਵੇਰੇ 8 ਵਜੇ ਆਰੰਭ ਹੋਵੇਗਾ, ਜਿਹੜਾ ਸ਼ਹਿਰ ਦੇ ਵੱਖ-ਵੱਖ ਇਲਾਕਿਆਂ ਵਿਚੋਂ ਹੁੰਦਾ ਹੋਇਆ ਸ਼ਾਮ ਨੂੰ ਵਾਪਸ ਗੁਰਦੁਆਰਾ ਸਾਹਿਬ ਵਿਖੇ ਸਮਾਪਤ ਹੋਵੇਗਾ | ਇਸ ਮੌਕੇ ਟਹਿਲ ਸਿੰਘ ਸੰਧੂ, ਮੁਖਤਾਰ ਸਿੰਘ ਖੋਖਰ, ਸਤਨਾਮ ਸਿੰਘ ਮਠਾਰੂ, ਪ੍ਰੇਮ ਸਿੰਘ ਪਨੇਸਰ, ਸੁਖਜਿੰਦਰ ਸਿੰਘ ਢਡਿਆਲਾ, ਮਾ. ਪ੍ਰਵੀਨ ਸਿੰਘ, ਰਜਿੰਦਰ ਸਿੰਘ ਪੱਦਮ, ਵਕੀਲ ਬਲਦੇਵ ਸਿੰਘ, ਸਤਨਾਮ ਸਿੰਘ ਕਲਸੀ, ਜਗਜੀਤ ਸਿੰਘ ਆਜ਼ਾਦ, ਪਲਵਿੰਦਰ ਸਿੰਘ, ਵੀਰਮ ਸਿੰਘ ਵੋਹਰਾ, ਬਾਵਾ ਸਿੰਘ, ਪਲਵਿੰਦਰ ਸਿੰਘ ਨੰਬਰਦਾਰ, ਸੂਬਾ ਅਜੀਤ ਸਿੰਘ, ਮਾਸਟਰ ਕਸਤੂਰੀ ਲਾਲ ਸਿੰਘ ਆਦਿ ਹਾਜ਼ਰ ਸਨ |