31-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-11-2025

ਵਿਧਾਇਕ ਸ਼ੈਰੀ ਕਲਸੀ ਨੇ ਪਿੰਡ ਮਹਿਮੋਵਾਲ-ਸਾਗਰਪੁਰ ਲਿੰਕ ਸੜਕ ਦੇ ਵਿਕਾਸ ਕੰਮਾਂ ਦਾ ਨੀਂਹ ਪੱਥਰ ਰੱਖਿਆ

Ad Position 21
No active advertisement
ਅਜੀਤ ਡੈਸਕ 01-11-2025
ਬਟਾਲਾ, 31 ਅਕਤੂਬਰ (ਸਤਿੰਦਰ ਸਿੰਘ)-ਪੰਜਾਬ ਦੇ ਕਾਰਜਕਾਰੀ ਪ੍ਰਧਾਨ ਤੇ ਵਿਧਾਇਕ ਅਮਨਸ਼ੇਰ ਸਿੰਘ ਕਲਸੀ ਨੇ ਪਿੰਡ ਮਹਿਮੋਵਾਲ ਤੋਂ ਸਾਗਰਪੁਰ ਤੱਕ ਦੀ ਲਿੰਕ ਸੜਕ ਦੇ ਵਿਕਾਸ ਕੰਮਾਂ ਦਾ ਨੀਂਹ ਪੱਥਰ ਰੱਖਿਆ ਤੇ ਸਬੰਧਤ ਵਿਭਾਗ ਨੂੰ ਸੜਕ ਦੇ ਵਿਕਾਸ ਕਾਰਜ ਸੁਚਾਰੂ ਢੰਗ ਨਾਲ ਨੇਪਰੇ ਚਾੜ੍ਹਨ ਦੇ ਦਿਸ਼ਾ-ਨਿਰਦੇਸ਼ ਦਿੱਤੇ | ਇਸ ਮੌਕੇ ਪਿੰਡ ਵਾਸੀਆਂ ਨੇ ਵਿਧਾਇਕ ਸ਼ੈਰੀ ਕਲਸੀ ਵਲੋਂ ਕੀਤੇ ਜਾ ਰਹੇ ਵਿਕਾਸ ਕੰਮਾਂ ਦੀ ਸਰਾਹਨਾ ਕਰਦਿਆਂ ਕਿਹਾ ਵਿਧਾਇਕ ਸ਼ੈਰੀ ਕਲਸੀ ਖੁਦ ਲੋਕਾਂ ਨੂੰ ਮਿਲ ਕੇ ਉਨ੍ਹਾਂ ਦੀਆਂ ਮੁਸ਼ਕਿਲਾਂ ਦਾ ਹੱਲ ਕਰ ਰਹੇ ਹਨ, ਜਿਸ ਕਾਰਨ ਪਿੰਡਾਂ ਦੀ ਵਿਕਾਸ ਪੱਖੋਂ ਨੁਹਾਰ ਬਦਲੀ ਗਈ ਹੈ | ਇਸ ਮੌਕੇ ਪਿੰਡ ਵਾਸੀਆਂ ਵਲੋਂ ਦਿੱਤੇ ਰੱਜਵੇਂ ਪਿਆਰ ਲਈ ਧੰਨਵਾਦ ਕਰਦਿਆਂ ਵਿਧਾਇਕ ਸ਼ੈਰੀ ਕਲਸੀ ਨੇ ਕਿਹਾ ਕਿ ਉਹ ਹਲਕੇ ਦੇ ਵਿਕਾਸ ਅਤੇ ਲੋਕਾਂ ਦੀਆਂ ਸਮੱਸਿਆਵਾਂ ਦਾ ਨਿਪਟਾਰਾ ਕਰਨ ਲਈ ਵਚਨਬੱਧ ਹਨ ਅਤੇ ਉਹ 24 ਘੰਟੇ ਲੋਕਾਂ ਦੀ ਸੇਵਾ ਵਿਚ ਹਾਜ਼ਰ ਹਨ | ਹਲਕਾ ਬਟਾਲਾ ਦੇ ਵਿਕਾਸ ਦੀ ਗੱਲ ਕਰਦਿਆਂ ਉਨ੍ਹਾਂ ਕਿਹਾ ਕਿ ਹਲਕੇ ਅੰਦਰ ਚਹੁਪੱਖੀ ਵਿਕਾਸ ਕੰਮ ਤੇਜ਼ੀ ਨਾਲ ਚੱਲ ਰਹੇ ਹਨ ਅਤੇ ਕਰੋੜਾਂ ਰੁਪਏ ਦੇ ਵਿਕਾਸ ਕੰਮ ਕਰਵਾਏ ਜਾ ਚੁੱਕੇ ਹਨ |
Ad Position 22
No active advertisement
ਪਿਛਲੀ ਖ਼ਬਰ ਡਾਕਟਰ ਬਾਜਵਾ ਨੇ ਡੈਲੀਗੇਟਾਂ ਸਣੇ ਗੁਰੂ ਘਰ ਮੱਥਾ ਟੇਕਿਆ ਅਗਲੀ ਖ਼ਬਰ 'ਸਿੱਖੀ ਸੇਵਾ ਮਿਸ਼ਨ ਯੂ.ਕੇ'. ਵਲੋਂ ਅੱਖਾਂ ਦਾ ਮੁਫ਼ਤ ਕੈਂਪ
Ad Position 24