ਹਰਚੋਵਾਲ, 31 ਅਕਤੂਬਰ (ਰਣਜੋਧ ਸਿੰਘ ਭਾਮ/ਢਿੱਲੋਂ)-ਪਿਛਲੇ ਮਹੀਨਿਆਂ 'ਚ ਪੰਜਾਬ ਵਿਚ ਆਏ ਹੜ੍ਹਾਂ ਨਾਲ ਹਲਕਾ ਸ੍ਰੀ ਹਰਗੋਬਿੰਦਪੁਰ ਸਾਹਿਬ ਦੇ ਪਿੰਡ ਬਹਾਦਰਪੁਰ ਰਜੋਆ ਦੇ ਕਿਸਾਨਾਂ ਦਾ ਬਹੁਤ ਨੁਕਸਾਨ ਹੋਇਆ ਸੀ | ਇਸ ਸਮੇਂ ਦੌਰਾਨ ਸ਼੍ਰੋਮਣੀ ਅਕਾਲੀ ਦਲ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਵਿਸ਼ੇਸ਼ ਤੌਰ 'ਤੇ ਪਹੁੰਚ ਕੇ ਕਿਸਾਨਾਂ ਦੀ ਹਰ ਤਰ੍ਹਾਂ ਦੀ ਸਹਾਇਤਾ ਕਰਨ ਦਾ ਐਲਾਨ ਕੀਤਾ ਸੀ | ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਵਾਅਦੇ ਮੁਤਾਬਿਕ ਹਲਕਾ ਇੰਚਾਰਜ ਰਾਜਨਬੀਰ ਸਿੰਘ ਘੁਮਾਣ ਦੀ ਅਗਵਾਈ ਹੇਠ ਪਿੰਡ ਬਹਾਦਰਪੁਰ ਰਜੋਆ ਦੇ ਕਿਸਾਨਾਂ ਨੂੰ 50 ਏਕੜ ਤੋਂ ਵੱਧ ਕਣਕ ਦਾ ਵਧੀਆ ਕਿਸਮ ਦਾ ਬੀਜ ਵੰਡਿਆ ਗਿਆ | ਇਸ ਮੌਕੇ ਪਿੰਡ ਦੇ ਕਿਸਾਨਾਂ ਵਲੋਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਦਾ ਧੰਨਵਾਦ ਕੀਤਾ | ਇਸ ਮੌਕੇ ਜਥੇਦਾਰ ਕੁਲਦੀਪ ਸਿੰਘ ਮੂੜ ਮੈਂਬਰ ਪੀ.ਏ.ਸੀ., ਸਤਪਾਲ ਸਿੰਘ ਅÏਲਖ, ਸਰਦੂਲ ਸਿੰਘ ਅÏਲਖ ਮੀਤ ਪ੍ਰਧਾਨ, ਡਾਕਟਰ ਗੁਰਨੇਕ ਸਿੰਘ ਹਰਚੋਵਾਲ, ਗੁਰਦਿਆਲ ਸਿੰਘ ਨੰਬਰਦਾਰ, ਅਜੀਤ ਸਿੰਘ, ਬਲਕਾਰ ਸਿੰਘ ਸਾਬਕਾ ਸਰਪੰਚ, ਬਖਸ਼ੀਸ਼ ਸਿੰਘ ਸਾਬਕਾ ਸਰਪੰਚ, ਸਰਪੰਚ ਕੁਲਵਿੰਦਰ ਸਿੰਘ ਆਦਿ ਹਾਜ਼ਰ ਸਨ |