ਸ੍ਰੀ ਹਰਿਗੋਬਿੰਦਪੁਰ, 31 ਅਕਤੂਬਰ (ਕੰਵਲਜੀਤ ਸਿੰਘ ਚੀਮਾ)-ਵਿਧਾਨ ਸਭਾ ਹਲਕਾ ਸ੍ਰੀ ਹਰਿਗੋਬਿੰਦਪੁਰ ਤੋਂ ਆਮ ਆਦਮੀ ਪਾਰਟੀ ਦੇ ਬਲਾਕ ਪ੍ਰਧਾਨ ਮੰਗਲ ਸਿੰਘ ਸੇਠ ਨੇ ਕਿਹਾ ਕਿ ਪੰਜਾਬ ਦੇ ਜ਼ਿਲ੍ਹਾ ਤਰਨ ਤਾਰਨ ਵਿਖੇ ਹੋ ਰਹੀ ਵਿਧਾਨ ਸਭਾ ਦੀ ਜ਼ਿਮਨੀ ਚੋਣ ਵਿਚ 'ਆਪ' ਉਮੀਦਵਾਰ ਦੀ ਜਿੱਤ ਹੋਣਾ ਲਗਭਗ ਤਹਿ ਹੈ | ਉਨ੍ਹਾਂ ਕਿਹਾ ਕਿ ਤਰਨ ਤਾਰਨ ਦੇ ਲੋਕ ਆਮ ਆਦਮੀ ਪਾਰਟੀ ਦੀ ਸਰਕਾਰ ਵਲੋਂ ਪੰਜਾਬ ਵਿਚ ਕੀਤੇ ਜਾ ਰਹੇ ਲੋਕ ਭਲਾਈ ਦੇ ਕੰਮਾਂ ਨੂੰ ਮੁੱਖ ਰੱਖਦੇ ਹੋਏ ਪਾਰਟੀ ਦੇ ਉਮੀਦਵਾਰ ਹਰਮੀਤ ਸਿੰਘ ਸੰਧੂ ਨੂੰ ਵੱਡੇ ਫ਼ਰਕ ਨਾਲ ਵੋਟਾਂ ਵਿਚ ਜਿੱਤ ਦਿਵਾਉਣਗੇ | ਬਲਾਕ ਪ੍ਰਧਾਨ ਮੰਗਲ ਸਿੰਘ ਸੇਠ ਕਿਹਾ ਕਿ ਤਰਨ ਤਾਰਨ ਵਿਖੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਤੇ ਸੂਬੇ ਦੀ ਸਮੁੱਚੀ ਪਾਰਟੀ ਲੀਡਰਸ਼ਿਪ ਵਲੋਂ ਪ੍ਰਚਾਰ ਕੀਤਾ ਜਾ ਰਿਹਾ ਹੈ, ਜਿਸ ਨਾਲ ਪਾਰਟੀ ਉਮੀਦਵਾਰ ਹਰਮੀਤ ਸਿੰਘ ਸੰਧੂ ਦੀ ਸਥਿਤੀ ਹੋਰ ਮਜ਼ਬੂਤ ਹੋਈ ਹੈ |