31-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-11-2025

ਸਾਹਿਲ ਪਠਾਨੀਆ ਨੇ ਥਾਣਾ ਮੁਖੀ ਬਹਿਰਾਮਪੁਰ ਦਾ ਅਹੁਦਾ ਸੰਭਾਲਿਆ

Ad Position 21
No active advertisement
ਅਜੀਤ ਡੈਸਕ 01-11-2025
ਬਹਿਰਾਮਪੁਰ, 31 ਅਕਤੂਬਰ (ਪ੍ਰੋ: ਬਲਬੀਰ ਸਿੰਘ ਕੋਲਾ)-ਥਾਣਾ ਬਹਿਰਾਮਪੁਰ ਵਿਖੇ ਨਵੇਂ ਆਏ ਥਾਣਾ ਮੁਖੀ ਸਾਹਿਲ ਪਠਾਨੀਆ ਨੇ ਆਪਣਾ ਅਹੁਦਾ ਸੰਭਾਲ ਕੇ ਕੰਮਕਾਜ ਕਰਨਾ ਸ਼ੁਰੂ ਕਰ ਦਿੱਤਾ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਥਾਣਾ ਮੁਖੀ ਸਾਹਿਲ ਪਠਾਨੀਆ ਨੇ ਦੱਸਿਆ ਕਿ ਥਾਣੇ 'ਚ ਕੰਮ ਲਈ ਆਉਣ ਵਾਲੇ ਹਰ ਇਕ ਵਿਅਕਤੀ ਦਾ ਸਤਿਕਾਰ ਕੀਤਾ ਜਾਵੇਗਾ ਤੇ ਕਿਸੇ ਨਾਲ ਭੇਦਭਾਵ ਨਹੀਂ ਕੀਤਾ ਜਾਵੇਗਾ | ਉਨ੍ਹਾਂ ਕਿਹਾ ਕਿ ਮੋਟਰਸਾਈਕਲਾਂ 'ਤੇ ਪਟਾਕੇ ਮਾਰਨ ਵਾਲੇ ਸ਼ਰਾਰਤੀ ਅਨਸਰਾਂ ਨਾਲ ਸਖ਼ਤੀ ਨਾਲ ਨਜਿੱਠਿਆ ਜਾਵੇਗਾ | ਉਨ੍ਹਾਂ ਨੇ ਇਲਾਕੇ ਦੇ ਲੋਕਾਂ ਨੰੂ ਪੁਲਿਸ ਦਾ ਸਹਿਯੋਗ ਦੇਣ ਦੀ ਅਪੀਲ ਕਰਦਿਆਂ ਕਿਹਾ ਕਿ ਨਸ਼ਾ ਵੇਚਣ ਵਾਲਿਆਂ ਦੀ ਸੂਚਨਾ ਪੁਲਿਸ ਨੰੂ ਦਿੱਤੀ ਜਾਵੇ ਅਤੇ ਸੂਚਨਾ ਦੇਣ ਵਾਲੇ ਦਾ ਨਾਂਅ ਗੁਪਤ ਰੱਖਿਆ ਜਾਵੇਗਾ |
Ad Position 22
No active advertisement
ਪਿਛਲੀ ਖ਼ਬਰ ਚੋਰਾਂ ਵਲੋਂ ਦਿਨ-ਦਿਹਾੜੇ ਘਰ 'ਚੋਂ 14 ਟੀਨ ਰਿਫਾਇੰਡ ਚੋਰੀ, 35000 ਦੇ ਕਰੀਬ ਹੋਇਆ ਨੁਕਸਾਨ ਅਗਲੀ ਖ਼ਬਰ ਦਿਹਾਤੀ ਖੇਤਰ ਅੰਦਰ ਮਾਈਨਿੰਗ ਦਾ ਧੰਦਾ ਜ਼ੋਰਾਂ 'ਤੇ
Ad Position 24