31-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-11-2025

ਸ੍ਰੀ ਨੰਗਲੀ ਅਕੈਡਮਿਕ ਪਬਲਿਕ ਸਕੂਲ ਵਿਖੇ ਖੇਡ ਦਿਵਸ ਮਨਾਇਆ

Ad Position 21
No active advertisement
ਅਜੀਤ ਡੈਸਕ 01-11-2025
ਗੁਰਦਾਸਪੁਰ, 31 ਅਕਤੂਬਰ (ਚੱਕਰਾਜਾ)-ਸ੍ਰੀ ਨੰਗਲੀ ਅਕੈਡਮਿਕ ਪਬਲਿਕ ਸਕੂਲ ਵਿਖੇ ਸਲਾਨਾ ਖੇਡ ਦਿਵਸ ਉਤਸ਼ਾਹ ਨਾਲ ਮਨਾਇਆ ਗਿਆ | ਇਸ ਮੌਕੇ ਆਰ.ਟੀ.ਓ ਨਵਜੋਤ ਸ਼ਰਮਾ ਮੁੱਖ ਮਹਿਮਾਨ ਵਜੋਂ ਸ਼ਾਮਿਲ ਹੋਏ, ਜਿਨ੍ਹਾਂ ਦਾ ਚੇਅਰਮੈਨ ਡਾ: ਮੋਹਿਤ ਮਹਾਜਨ, ਡਾਇਰੈਕਟਰ ਇੰਜੀ: ਰਾਘਵ ਮਹਾਜਨ, ਵਿਨਾਇਕ ਮਹਾਜਨ ਅਤੇ ਪਿ੍ੰਸੀਪਲ ਸ਼ਿਖਾ ਮਦਾਨ ਨੇ ਭਰਵਾਂ ਸਵਾਗਤ ਕੀਤਾ | ਖੇਡ ਦਿਵਸ ਦੀ ਸ਼ੁਰੂਆਤ ਆਏ ਮਹਿਮਾਨਾਂ ਤੇ ਪ੍ਰਬੰਧਕਾਂ ਵਲੋਂ ਗ਼ੁਬਾਰੇ ਛੱਡ ਕੇ ਕੀਤੀ | ਇਸ ਮੌਕੇ ਮੌਕ ਡਰਿੱਲ, ਮਾਰਚ ਪਾਸਟ ਤੇ ਰਸਮੀ ਮਸ਼ਾਲ ਜਗਾਈ ਗਈ | ਇਸ ਮੌਕੇ ਪਹਿਲੀ ਤੋਂ ਬਾਰ੍ਹਵੀਂ ਤੱਕ ਦੇ ਵਿਦਿਆਰਥੀਆਂ ਦੇ ਵੱਖ-ਵੱਖ ਮੁਕਾਬਲੇ ਕਰਵਾਏ ਗਏ | ਚੇਅਰਮੈਨ ਡਾ: ਮੋਹਿਤ ਮਹਾਜਨ ਨੇ ਕਿਹਾ ਕਿ ਖੇਡਾਂ ਦਾ ਸਾਡੇ ਜੀਵਨ 'ਚ ਬਹੁਤ ਮਹੱਤਵ ਹੈ, ਖੇਡਾਂ ਜਿਥੇ ਸਾਡੇ ਸਰੀਰ ਨੰੂ ਤੰਦਰੁਸਤ ਰੱਖਦੀਆਂ ਹਨ, ਉੱਥੇ ਸਰੀਰਕ ਵਿਕਾਸ ਵੀ ਹੁੰਦਾ ਹੈ | ਇਸ ਲਈ ਵਿਦਿਆਰਥੀਆਂ ਨੰੂ ਪੜ੍ਹਾਈ ਦੇ ਨਾਲ ਨਾਲ ਖੇਡਾਂ ਵਿਚ ਵੀ ਹਿੱਸਾ ਲੈਣਾ ਚਾਹੀਦਾ ਹੈ | ਇਸ ਮੌਕੇ ਸਮੂਹ ਸਟਾਫ਼ ਹਾਜ਼ਰ ਸੀ |
Ad Position 22
No active advertisement
ਪਿਛਲੀ ਖ਼ਬਰ ਖੇਤੀਬਾੜੀ ਵਿਕਾਸ ਅਫ਼ਸਰਾਂ ਵਲੋਂ ਮੰਗਾਂ ਮਨਵਾਉਣ ਲਈ ਸਰਕਾਰ ਨੂੰ ਤੇਜ ਸੰਘਰਸ਼ ਦੀ ਚਿਤਾਵਨੀ ਅਗਲੀ ਖ਼ਬਰ ਚੋਰਾਂ ਵਲੋਂ ਦਿਨ-ਦਿਹਾੜੇ ਘਰ 'ਚੋਂ 14 ਟੀਨ ਰਿਫਾਇੰਡ ਚੋਰੀ, 35000 ਦੇ ਕਰੀਬ ਹੋਇਆ ਨੁਕਸਾਨ
Ad Position 24