31-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-11-2025

ਖੇਤੀਬਾੜੀ ਵਿਕਾਸ ਅਫ਼ਸਰਾਂ ਵਲੋਂ ਮੰਗਾਂ ਮਨਵਾਉਣ ਲਈ ਸਰਕਾਰ ਨੂੰ ਤੇਜ ਸੰਘਰਸ਼ ਦੀ ਚਿਤਾਵਨੀ

Ad Position 21
No active advertisement
ਅਜੀਤ ਡੈਸਕ 01-11-2025
ਗੁਰਦਾਸਪੁਰ, 31 ਅਕਤੂਬਰ (ਗੁਰਪ੍ਰਤਾਪ ਸਿੰਘ)-ਖੇਤੀਬਾੜੀ ਵਿਕਾਸ ਅਫ਼ਸਰ ਤੇ ਬਾਗ਼ਬਾਨੀ ਵਿਕਾਸ ਅਫ਼ਸਰਾਂ ਦੀ ਸਾਂਝੀ ਐਸੋਸੀਏਸ਼ਨ ਪਲਾਂਟ ਡਾਕਟਰਜ਼ ਸਰਵਿਸਿਜ਼ ਐਸੋਸੀਏਸ਼ਨ ਪੰਜਾਬ ਦੇ ਸੱਦੇ 'ਤੇ ਪੰਜਾਬ ਭਰ 'ਚ ਸਮੂਹ ਜ਼ਿਲਿ੍ਹਆਂ ਦੇ ਮੁੱਖ ਖੇਤੀਬਾੜੀ ਅਫ਼ਸਰਾਂ ਰਾਹੀਂ ਪੰਜਾਬ ਸਰਕਾਰ ਨੂੰ ਹੱਕੀ ਤੇ ਜਾਇਜ਼ ਮੰਗਾਂ ਸਬੰਧੀ ਪ੍ਰਬੰਧਕੀ ਸਕੱਤਰ ਖੇਤੀਬਾੜੀ ਵਿਭਾਗ ਦੇ ਨਾਂਅ ਮੰਗ ਪੱਤਰ ਸੌਂਪੇ ਗਏ | ਇਸ ਦੌਰਾਨ ਪੀ.ਡੀ.ਐੱਸ. ਏ. ਪੰਜਾਬ ਦੇ ਸੂਬਾ ਪ੍ਰਧਾਨ ਡਾ: ਹਰਮਨਦੀਪ ਸਿੰਘ ਘੁੰਮਣ ਨੇ ਕਿਹਾ ਕਿ ਖੇਤੀਬਾੜੀ ਵਿਭਾਗ 'ਚ ਖੇਤੀਬਾੜੀ ਵਿਕਾਸ ਅਫ਼ਸਰ ਤੋਂ ਖੇਤੀਬਾੜੀ ਅਫ਼ਸਰ ਦੀ ਤਰੱਕੀ ਲਈ ਲੋੜੀਂਦੇ 6 ਸਾਲ ਦੇ ਉਲਟ 13 ਸਾਲ ਦਾ ਸਮਾਂ ਬੀਤਣ ਤੋਂ ਬਾਅਦ ਵੀ ਯੋਗ ਉਮੀਦਵਾਰ ਤਰੱਕੀ ਲਈ ਉਡੀਕ ਕਰ ਰਹੇ ਹਨ | ਪੰਜਾਬ ਸਰਕਾਰ ਦੀਆਂ ਸਖਤ ਹਦਾਇਤਾਂ ਵੀ ਹਨ ਕਿ ਹਰ ਸਾਲ ਤਰੱਕੀ ਲਈ ਨਾਂਅ ਵਿਚਾਰੇ ਜਾਣ | ਪਰ ਵਿਭਾਗ ਵਿਚ ਵੱਡੇ ਪੱਧਰ 'ਤੇ ਖੇਤੀਬਾੜੀ ਅਫ਼ਸਰ ਦੀਆਂ ਅਸਾਮੀਆਂ ਖ਼ਾਲੀ ਹੋਣ ਦੇ ਬਾਵਜੂਦ ਤਰੱਕੀ ਦੇਣ ਲਈ ਟਾਲ ਮਟੋਲ ਕੀਤਾ ਜਾ ਰਿਹਾ ਹੈ | ਉਨ੍ਹਾਂ ਕਿਹਾ ਕਿ ਬਾਗ਼ਬਾਨੀ ਵਿਭਾਗ 'ਚ ਬਾਗ਼ਬਾਨੀ ਵਿਕਾਸ ਅਫ਼ਸਰਾਂ ਦੀ ਲੰਮੇ ਸਮੇਂ ਤੋਂ ਤਰੱਕੀ ਨਹੀਂ ਹੋਈ ਅਤੇ ਕਈ ਅਧਿਕਾਰੀ ਤਾਂ 25 ਸਾਲ ਤੋਂ ਤਰੱਕੀ ਦੀ ਉਡੀਕ ਲਗਾ ਕੇ ਸੇਵਾ ਮੁਕਤੀ ਦੇ ਨੇੜੇ ਪਹੁੰਚ ਚੁੱਕੇ ਹਨ | ਆਗੂਆਂ ਨੇ ਕਿਹਾ ਕਿ ਮੰਗਾਂ ਸਬੰਧੀ ਐਸੋਸੀਏਸ਼ਨ ਵਲੋਂ ਕਈ ਵਾਰੀ ਸਰਕਾਰ ਪੱਧਰ 'ਤੇ ਮਿਲਿਆ ਜਾ ਚੁੱਕਿਆ | ਪਰ ਸਾਡੇ ਮੁੱਦਿਆਂ ਨੂੰ ਅਣਗੋਲਿਆਂ ਹੀ ਕੀਤਾ ਜਾ ਰਿਹਾ ਹੈ | ਆਗੂਆਂ ਨੇ ਮੰਗ ਕੀਤੀ ਕਿ ਸਰਕਾਰ ਨੂੰ ਸਾਡੀਆਂ ਉਕਤ ਜਾਇਜ਼ ਮੰਗਾਂ ਵੱਲ ਧਿਆਨ ਦੇ ਕੇ ਹੱਲ ਕਰਵਾਉਣਾ ਚਾਹੀਦਾ ਹੈ, ਨਹੀਂ ਤਾਂ ਐਸੋਸੀਏਸ਼ਨ ਵਲੋਂ ਤੇਜ ਸੰਘਰਸ਼ ਵਿੱਢਿਆ ਜਾਵੇਗਾ |
Ad Position 22
No active advertisement
ਪਿਛਲੀ ਖ਼ਬਰ ਪਿੰਡ ਖੁਜਾਲਾ 'ਚ ਸ਼ਹੀਦ ਬਾਬਾ ਮੋਤੀ ਰਾਮ ਮਹਿਰਾ ਜੀ ਦੀ ਯਾਦ 'ਚ ਗੁਰਮਤਿ ਸਮਾਗਮ ਅਗਲੀ ਖ਼ਬਰ ਸ੍ਰੀ ਨੰਗਲੀ ਅਕੈਡਮਿਕ ਪਬਲਿਕ ਸਕੂਲ ਵਿਖੇ ਖੇਡ ਦਿਵਸ ਮਨਾਇਆ
Ad Position 24