ਹਰਚੋਵਾਲ, 31 ਅਕਤੂਬਰ (ਢਿੱਲੋਂ, ਭਾਮ)-ਪਿੰਡ ਖੁਜਾਲਾ ਦੇ ਗੁਰਦੁਆਰਾ ਬਾਬਾ ਰਾਮ ਥੰਮਣ ਜੀ ਵਿਖੇ ਸ਼ਹੀਦ ਬਾਬਾ ਮੋਤੀ ਰਾਮ ਮਹਿਰਾ ਜੀ ਦੀ ਯਾਦ 'ਚ ਤੇ ਧੰਨ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ ਸ਼ਹੀਦੀ ਸ਼ਤਾਬਦੀ ਦੇ ਸਬੰਧ ਵਿਚ 2 ਰੋਜ਼ਾ ਗੁਰਮਤਿ ਸਮਾਗਮ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ | ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਉਪਰੰਤ ਕੀਰਤਨ ਦਰਬਾਰ ਸ਼ੁਰੂ ਹੋਇਆ, ਜਿਸ ਵਿਚ ਸਿੰਘ ਸਾਹਿਬ ਗਿਆਨੀ ਮਾਨ ਸਿੰਘ ਸਾਬਕਾ ਗ੍ਰੰਥੀ ਸ੍ਰੀ ਦਰਬਾਰ ਸਾਹਿਬ, ਬੀਬੀ ਜਸਬੀਰ ਕੌਰ ਜੱਸ ਇੰਟਰਨੈਸ਼ਨਲ ਢਾਡੀ ਜਥਾ ਸੁਲਤਾਨਪੁਰ ਲੋਧੀ, ਭਾਈ ਪ੍ਰਤਾਪ ਸਿੰਘ ਕੀਰਤਨ ਜਥਾ ਹਜੂਰੀ ਰਾਗੀ ਬਾਬਾ ਰਾਮ ਥੰਮਣ, ਭਾਈ ਸੁਖਰਾਜ ਸਿੰਘ ਇੰਟਰਨੈਸ਼ਨਲ ਢਾਡੀ ਜਥਾ ਸ੍ਰੀ ਦਰਬਾਰ ਸਾਹਿਬ, ਗਿਆਨੀ ਨਵਤੇਜ ਸਿੰਘ ਕਥਾਵਾਚਕ, ਸਿੰਘ ਸਾਹਿਬ ਗਿਆਨੀ ਸੁਖਵਿੰਦਰ ਸਿੰਘ ਸਾਬਕਾ ਹੈੱਡ ਗ੍ਰੰਥੀ ਸ੍ਰੀ ਅਨੰਦਪੁਰ ਸਾਹਿਬ, ਭਾਈ ਲਵਪ੍ਰੀਤ ਸਿੰਘ ਗ੍ਰੰਥੀ ਗੁਰਦੁਆਰਾ ਬਾਬਾ ਰਾਮ ਥੰਮਣ, ਗੁਰੂ ਰਾਮਦਾਸ ਅਕੈਡਮੀ ਖੁਜਾਲਾ ਦੇ ਬੱਚਿਆਂ ਦਾ ਕੀਰਤਨ ਜਥਾ, ਸ੍ਰੀ ਸੁਖਮਨੀ ਸੇਵਾ ਸੁਸਾਇਟੀ ਬੀਬੀਆਂ ਦਾ ਜਥਾ ਅਤੇ ਭਾਈ ਪ੍ਰਗਟ ਸਿੰਘ ਕਥਾਵਾਚਕ ਆਦਿ ਵਲੋਂ ਗੁਰੂ ਘਰ ਆਈਆਂ ਸੰਗਤਾਂ ਨੂੰ ਗੁਰਬਾਣੀ ਅਤੇ ਗੁਰੂ ਇਤਿਹਾਸ ਨਾਲ ਜੋੜਿਆ ਗਿਆ | ਸ਼ਹੀਦ ਬਾਬਾ ਮੋਤੀ ਰਾਮ ਮਹਿਰਾ ਸੁਸਾਇਟੀ ਦੇ ਸਮੂਹ ਪ੍ਰਬੰਧਕਾਂ ਵਲੋਂ ਆਏ ਹੋਏ ਜਥਿਆਂ ਤੇ ਹੋਰ ਪ੍ਰਮੁੱਖ ਸ਼ਖ਼ਸੀਅਤਾਂ ਨੂੰ ਸਨਮਾਨਿਤ ਕੀਤਾ ਗਿਆ | ਇਸ ਮੌਕੇ ਡਾਕਟਰ ਕੁਲਵੰਤ ਸਿੰਘ, ਇੰਸਪੈਕਟਰ ਤਰਲੋਕ ਸਿੰਘ, ਜਰਨੈਲ ਸਿੰਘ ਬਿੱਲੂ, ਹਰੀ ਸਿੰਘ, ਜੱਸਾ ਸਿੰਘ, ਮਾਸਟਰ ਸਵਿੰਦਰ ਸਿੰਘ ਢਿੱਲੋਂ, ਸਰਪੰਚ ਹਰਪ੍ਰੀਤ ਸਿੰਘ, ਸਰਪੰਚ ਜਰਨੈਲ ਸਿੰਘ, ਸੁਖਦੇਵ ਸਿੰਘ, ਸੰਦੀਪ ਸਿੰਘ, ਗੁਰਵਿੰਦਰ ਸਿੰਘ, ਦਵਿੰਦਰ ਸਿੰਘ, ਗਗਨਦੀਪ ਸਿੰਘ, ਮਲਕੀਅਤ ਸਿੰਘ ਹਵੇਲੀਆਂ, ਚਰਨਜੀਤ ਸਿੰਘ, ਗਿਆਨ ਸਿੰਘ, ਲੱਖਾ ਸਿੰਘ ਮਨੇਸ਼, ਸਤਨਾਮ ਸਿੰਘ, ਅਮਰੀਕ ਸਿੰਘ ਬੰਟੀ, ਸੁਖਦੇਵ ਸਿੰਘ ਸੁੱਖਾ ਆਦਿ ਹਾਜ਼ਰ ਸਨ |