31-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-11-2025

ਪੰਜਾਬ 'ਚ ਝੋਨੇ ਦਾ ਝਾੜ ਘੱਟ ਨਿਕਲਣ 'ਤੇ ਕੇਂਦਰ ਸਰਕਾਰ ਕਿਸਾਨਾਂ ਨੂੰ ਬੋਨਸ ਦੇਵੇ- ਵਰਸਾਲਚੱਕ

Ad Position 21
No active advertisement
ਅਜੀਤ ਡੈਸਕ 01-11-2025
ਸ੍ਰੀ ਹਰਿਗੋਬਿੰਦਪੁਰ, 31 ਅਕਤੂਬਰ (ਕੰਵਲਜੀਤ ਸਿੰੰਘ ਚੀਮਾ)-ਵਿਧਾਨ ਸਭਾ ਹਲਕਾ ਸ੍ਰੀ ਹਰਿਗੋਬਿੰਦਪੁਰ ਦੇ ਪਿੰਡ ਵਰਸਾਲਚੱਕ ਤੋਂ ਆਮ ਆਦਮੀ ਪਾਰਟੀ ਦੇ ਆਗੂ ਰਮਨ ਸਿੰਘ ਵਰਸਾਲਚੱਕ ਨੇ ਕਿਹਾ ਕਿ ਪੰਜਾਬ 'ਚ ਇਸ ਵਾਰ ਮੌਸਮ ਦੀ ਖ਼ਰਾਬੀ ਦੀ ਮਾਰ ਦਾ ਅਸਰ ਬਹੁਤ ਜ਼ਿਆਦਾ ਖੇਤੀਬਾੜੀ ਖੇਤਰ 'ਤੇ ਪਿਆ ਹੈ, ਜਿਸ ਕਾਰਨ 2025 ਵਿਚ ਝੋਨੇ ਦੇ ਸੀਜ਼ਨ ਦੌਰਾਨ ਕਿਸਾਨਾਂ ਦੀ ਝੋਨੇ ਦੀ ਫ਼ਸਲ ਦਾ ਝਾੜ 6 ਤੋਂ 7 ਕੁਇੰਟਲ ਪ੍ਰਤੀ ਏਕੜ ਦੇ ਹਿਸਾਬ ਨਾਲ ਘੱਟ ਨਿਕਲਿਆ ਹੈ, ਜਿਸ ਕਾਰਨ ਕਿਸਾਨਾਂ ਨੂੰ ਆਰਥਿਕ ਤੌਰ 'ਤੇ ਘਾਟਾ ਪਿਆ ਹੈ | ਉਨ੍ਹਾਂ ਕਿਹਾ ਕਿ ਪੰਜਾਬ ਦਾ ਅੰਨਦਾਤਾ ਕਿਸਾਨ ਪਹਿਲਾਂ ਹੀ ਕਰਜ਼ੇ ਦੇ ਬੋਝ ਹੇਠ ਦੱਬਿਆ ਹੋਇਆ ਸੀ ਤੇ ਇਸ ਵਾਰ ਹੜ੍ਹਾਂ ਤੇ ਮੀਂਹ ਦੀ ਮਾਰ ਕਾਰਨ ਕਿਸਾਨਾਂ ਦੀ ਹਰ ਤਰ੍ਹਾਂ ਦੀ ਫ਼ਸਲ ਖੇਤਾਂ ਵਿਚ ਪ੍ਰਭਾਵਿਤ ਹੋਈ ਹੈ, ਜਿਸ ਦੇ ਨੁਕਸਾਨ ਦੀ ਭਰਪਾਈ ਕਰਨਾ ਇਕੱਲੇ ਪੰਜਾਬ ਸਰਕਾਰ ਦੇ ਵੱਸ ਦੀ ਗੱਲ ਨਹੀਂ ਹੈ, ਫਿਰ ਵੀ ਪੰਜਾਬ ਸਰਕਾਰ ਨੇ ਕਿਸਾਨਾਂ ਨੂੰ ਹੁਣ ਤੱਕ ਦਾ ਸਭ ਤੋਂ ਵੱਧ ਦਾ ਮੁਆਵਜ਼ਾ ਦਿੱਤਾ ਜਾ ਰਿਹਾ ਹੈ |
Ad Position 22
No active advertisement
ਪਿਛਲੀ ਖ਼ਬਰ ਲਾਰੈਂਸ ਇੰਟਰਨੈਸ਼ਨਲ ਸਕੂਲ ਵਿਖੇ ਇੰਟਰ ਹਾਊਸ ਡੈਕਲਾਮੇਸ਼ਨ ਮੁਕਾਬਲੇ ਕਰਵਾਏ ਅਗਲੀ ਖ਼ਬਰ ਪਿੰਡ ਖੁਜਾਲਾ 'ਚ ਸ਼ਹੀਦ ਬਾਬਾ ਮੋਤੀ ਰਾਮ ਮਹਿਰਾ ਜੀ ਦੀ ਯਾਦ 'ਚ ਗੁਰਮਤਿ ਸਮਾਗਮ
Ad Position 24