ਪਠਾਨਕੋਟ, 1 ਨਵੰਬਰ (ਸੰਧੂ)- ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੇ ਸਬੰਧ ਵਿਚ ਅੱਜ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਮੁਹੱਲਾ ਸਰਾਈ ਤੋਂ ਪੰਜ ਪਿਆਰਿਆਂ ਦੀ ਅਗਵਾਈ ਹੇਠ ਨਗਰ ਕੀਰਤਨ ਸਜਾਇਆ ਗਿਆ | ਇਸ ਮੌਕੇ ਜਥੇਦਾਰ ਕੇਸਰ ਸਿੰਘ ਫੁਲਵਾੜੀ ਗਤਕਾ ਪਾਰਟੀ ਦੇ ਨੌਜਵਾਨਾਂ ਨੇ ਗਤਕੇ ਦੇ ਜੌਹਰ ਦਿਖਾਏ | ਇਹ ਨਗਰ ਕੀਰਤਨ ਸ੍ਰੀ ਗੁਰੂ ਸਿੰਘ ਸਭਾ ਮੁਹੱਲਾ ਸਰਾਈ ਤੋਂ ਸ਼ੁਰੂ ਹੋ ਕੇ ਇੰਦਰਾ ਕਲੋਨੀ, ਰੇਲਵੇ ਰੋਡ, ਵਾਲਮੀਕੀ ਚੌਕ, ਸਲਾਰੀਆ ਚੌਕ, ਡਲਹੌਜ਼ੀ ਰੋਡ, ਮਿਸ਼ਨ ਰੋਡ, ਡਾਕਖ਼ਾਨਾ ਚੌਕ, ਗਾਂਧੀ ਚੌਂਕ ਤੋਂ ਹੁੰਦਾ ਹੋਇਆ ਗੁਰਦੁਆਰਾ ਸਿੰਘ ਸਭਾ ਮੁਹੱਲਾ ਸਰਾਈ ਵਿਖੇ ਸਮਾਪਤ ਹੋਇਆ | ਨਗਰ ਕੀਰਤਨ 'ਚ ਸ਼ਾਮਿਲ ਸੰਗਤ ਦੇ ਸਵਾਗਤ ਲਈ ਸ਼ਹਿਰ ਦੀਆਂ ਵੱਖ-ਵੱਖ ਸਮਾਜ ਸੇਵੀ ਅਤੇ ਧਾਰਮਿਕ ਜਥੇਬੰਦੀਆਂ ਵਲੋਂ ਵੱਖ-ਵੱਖ ਕਿਸਮਾਂ ਦੇ ਸਟਾਲ ਲਗਾ ਕੇ ਪ੍ਰਸ਼ਾਦ ਵੰਡਿਆ ਗਿਆ | ਨਗਰ ਕੀਰਤਨ ਦੌਰਾਨ ਪੰਜਾਬ ਪੁਲਿਸ ਦੀ ਟੁਕੜੀ ਵਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਨੂੰ ਸਲਾਮੀ ਵੀ ਦਿੱਤੀ ਗਈ | ਇਸ ਮੌਕੇ ਆਪ ਦੇ ਹਲਕਾ ਇੰਚਾਰਜ ਚੇਅਰਮੈਨ ਵਿਭੂਤੀ ਸ਼ਰਮਾ, ਸਰਬੱਤ ਖ਼ਾਲਸਾ ਸੰਸਥਾ ਦੇ ਮੁੱਖ ਪ੍ਰਬੰਧਕ ਜਥੇਦਾਰ ਗੁਰਦੀਪ ਸਿੰਘ ਮੀਰਪੁਰੀ, ਗੁਰਦੁਆਰਾ ਮਾਡਲ ਟਾਊਨ ਦੇ ਪ੍ਰਧਾਨ ਮਨਪ੍ਰੀਤ ਸਿੰਘ ਸਾਹਨੀ, ਸਾਬਕਾ ਵਿਧਾਇਕ ਅਮਿਤ ਵਿਜ, ਮੇਅਰ ਪੰਨਾ ਲਾਲ ਭਾਟੀਆ, ਸਾਬਕਾ ਮੰਤਰੀ ਮਾਸਟਰ ਮੋਹਨ ਲਾਲ, ਐਡਵੋਕੇਟ ਕੁਲਦੀਪ ਸਿੰਘ ਗੁਨਾ, ਵਪਾਰ ਮੰਡਲ ਪ੍ਰਧਾਨ ਮਨਿੰਦਰ ਸਿੰਘ ਲੱਕੀ, ਡਿਪਟੀ ਮੇਅਰ ਅਜੇ ਕੁਮਾਰ, ਜਥੇਦਾਰ ਕੇਸਰ ਸਿੰਘ ਯਾਦਗਾਰੀ ਸਭਾ ਦੇ ਚੇਅਰਮੈਨ ਹਰਸਿਮਰਨਜੀਤ ਸਿੰਘ, ਪ੍ਰਧਾਨ ਮਨਜੀਤ ਸਿੰਘ, ਸਰਵ ਧਿਆਨ ਸਿੰਘ ਬੇਦੀ, ਚਰਨਜੀਤ ਸਿੰਘ ਬੇਦੀ, ਗੁਰਦੇਵ ਸਿੰਘ ਜੌਹਲ, ਸੰਦੀਪ ਸਿੰਘ ਸ਼ਿੰਗਾਰੀ, ਗੁਰਵਿੰਦਰ ਸਿੰਘ ਡਿੱਕੀ, ਸੁਖਚੈਨ ਸਿੰਘ, ਅਜਮੇਰ ਸਿੰਘ, ਜਗਜੀਤ ਸਿੰਘ, ਅਮਨਦੀਪ ਸਿੰਘ, ਹਰਪ੍ਰੀਤ ਸਿੰਘ ਬੇਦੀ, ਜਸਜੀਤ ਸਿੰਘ ਸਾਹਨੀ, ਕੌਂਸਲਰ ਨਿਤਿਨ ਮਹਾਜਨ ਲਾਡੀ, ਜੁਗਲ ਕਿਸ਼ੋਰ ਸਿੰਘ, ਨਾਰਾਇਣਦੀਪ ਸਿੰਘ, ਤੇਜਿੰਦਰ ਸਿੰਘ ਗੁਲ੍ਹਾਟੀ, ਹਰਭਜਨ ਸਿੰਘ ਗੁਲ੍ਹਾਟੀ, ਤੇਜਵਿੰਦਰ ਸਿੰਘ ਖੁਰਾਨਾ, ਪਾਲ ਸਿੰਘ ਮਿਸ਼ਨ ਰੋਡ ਆਦਿ ਹਾਜ਼ਰ ਸਨ |