09-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-11-2025

ਡਲਿਵਰੀ ਬੁਆਏ ਦਾ ਕੰਮ ਕਰਦੇ ਨੌਜਵਾਨ ਤੋਂ 6 ਗ੍ਰਾਮ ਹੈਰੋਇਨ ਬਰਾਮਦ

Ad Position 21
No active advertisement
ਅਜੀਤ ਡੈਸਕ 02-11-2025
ਬਮਿਆਲ, 1 ਨਵੰਬਰ (ਰਕੇਸ਼ ਸ਼ਰਮਾ)-ਪੁਲਿਸ ਥਾਣਾ ਨਰੋਟ ਜੈਮਲ ਸਿੰਘ ਨੇ ਇਕ ਨੌਜਵਾਨ ਨੂੰ 6.64 ਗ੍ਰਾਮ ਹੈਰੋਇਨ ਸਮੇਤ ਗਿ੍ਫ਼ਤਾਰ ਕੀਤਾ ਹੈ | ਮੁਲਜ਼ਮ ਤੋਂ 1200 ਰੁਪਏ ਦੀ ਡਰੱਗ ਮਨੀ ਤੇ ਇਕ ਮੋਟਰਸਾਈਕਲ ਵੀ ਬਰਾਮਦ ਕੀਤਾ ਗਿਆ ਹੈ | ਨਰੋਟ ਜੈਮਲ ਸਿੰਘ ਥਾਣੇ ਦੇ ਇੰਚਾਰਜ ਕੁਲਦੀਪ ਰਾਜ ਨੇ ਦੱਸਿਆ ਕਿ ਪੁਲੀਸ ਨੂੰ ਸੂਚਨਾ ਮਿਲੀ ਸੀ ਕਿ ਇਕ ਨੌਜਵਾਨ ਇਲਾਕੇ ਵਿਚ ਨਸ਼ਾ ਤਸਕਰੀ 'ਚ ਸ਼ਾਮਿਲ ਹੈ | ਇਸ ਸੂਚਨਾ ਦੇ ਆਧਾਰ 'ਤੇ ਏ.ਐਸ.ਆਈ. ਮਨੀਸ਼ ਕੁਮਾਰ ਦੀ ਅਗਵਾਈ ਹੇਠ ਪੁਲਿਸ ਨੇ ਧੁੱਸੀ ਡੈਮ ਨੇੜੇ ਰਿਆਲਿਟੀ ਪੁਆਇੰਟ 'ਤੇ ਨਾਕਾਬੰਦੀ ਕੀਤੀ ਕਿ ਇਸ ਦੌਰਾਨ ਮੋਟਰਸਾਈਕਲ ਸਵਾਰ ਇਕ ਨੌਜਵਾਨ ਆਇਆ, ਜਿਸ ਨੇ ਪੁਲਿਸ ਨੂੰ ਦੇਖ ਕੇ ਖੇਤਾਂ 'ਚ ਕੁਝ ਸੁੱਟ ਦਿੱਤਾ ਅਤੇ ਭੱਜਣ ਦੀ ਕੋਸ਼ਿਸ਼ ਕੀਤੀ | ਪੁਲਿਸ ਅਧਿਕਾਰੀਆਂ ਨੇ ਉਸ ਨੰੂ ਕਾਬੂ ਕਰ ਲਿਆ ਤੇ ਉਸ ਵਲੋਂ ਸੁੱਟੇ ਲਿਫ਼ਾਫ਼ੇ ਦੀ ਜਾਂਚ ਕਰਨ 'ਤੇ 6.64 ਗ੍ਰਾਮ ਹੈਰੋਇਨ ਤੇ 1200 ਰੁਪਏ ਬਰਾਮਦ ਕੀਤੇ | ਥਾਣਾ ਇੰਚਾਰਜ ਨੇ ਦੱਸਿਆ ਕਿ ਮੁਲਜ਼ਮ ਖ਼ਿਲਾਫ਼ ਕੇਸ ਦਰਜ ਕਰ ਲਿਆ ਗਿਆ ਹੈ | ਮੁਲਜ਼ਮ ਦੀ ਪਹਿਚਾਣ ਨੀਰਜ ਕੁਮਾਰ ਪੁੱਤਰ ਤਰਸੇਮ ਲਾਲ ਵਾਸੀ ਪੁਰਾਣਾ ਤਾਰਾਗੜ੍ਹ ਪਿੰਡ ਵਜੋਂ ਹੋਈ ਹੈ | ਇਸ ਮਾਮਲੇ ਦੀ ਪੁਲਿਸ ਜਾਂਚ ਵਿਚ ਇਹ ਗੱਲ ਸਾਹਮਣੇ ਆਈ ਹੈ ਕਿ ਦੋਸ਼ੀ ਨੌਜਵਾਨ ਇਸ ਇਲਾਕੇ ਵਿਚ ਪਾਰਸਲ ਡਲਿਵਰੀ ਬੁਆਏ ਵਜੋਂ ਕੰਮ ਕਰਦਾ ਹੈ ਤੇ ਪਾਰਸਲ ਡਲਿਵਰੀ ਦੀ ਆੜ ਵਿਚ ਨਸ਼ੇ ਦਾ ਕਾਰੋਬਾਰ ਚਲਾ ਰਿਹਾ ਸੀ | ਜਾਂਚ ਵਿਚ ਇਹ ਵੀ ਸਾਹਮਣੇ ਆਇਆ ਹੈ ਕਿ ਉਕਤ ਦੋਸ਼ੀ ਵਿਰੁੱਧ ਪਹਿਲਾਂ ਹੀ ਕੁਝ ਹੋਰ ਥਾਣਿਆਂ 'ਚ ਹੈਰੋਇਨ ਤਸਕਰੀ ਦੇ ਮਾਮਲੇ ਦਰਜ ਹਨ |
Ad Position 22
No active advertisement
ਪਿਛਲੀ ਖ਼ਬਰ ਪ੍ਰਭਾਤ ਫੇਰੀਆਂ ਦੀ ਹੋਈ ਸਮਾਪਤੀ, ਸੇਵਾਦਾਰਾਂ ਨੰੂ ਕੀਤਾ ਸਨਮਾਨਿਤ ਅਗਲੀ ਖ਼ਬਰ ਕੱਲ੍ਹ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਮਾਡਲ ਟਾਊਨ ਤੋਂ ਸਜਾਇਆ ਜਾਵੇਗਾ ਨਗਰ ਕੀਰਤਨ
Ad Position 24