09-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-11-2025

ਪ੍ਰਭਾਤ ਫੇਰੀਆਂ ਦੀ ਹੋਈ ਸਮਾਪਤੀ, ਸੇਵਾਦਾਰਾਂ ਨੰੂ ਕੀਤਾ ਸਨਮਾਨਿਤ

Ad Position 21
No active advertisement
ਅਜੀਤ ਡੈਸਕ 02-11-2025
ਸ਼ਾਹਪੁਰ ਕੰਢੀ, 1 ਨਵੰਬਰ (ਰਣਜੀਤ ਸਿੰਘ)-ਪ੍ਰਬੰਧਕ ਕਮੇਟੀ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਸ਼ਾਹਪੁਰ ਕੰਢੀ ਟਾਊਨਸ਼ਿਪ ਵਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੇ ਸਬੰਧ ਵਿਚ ਸ਼ੁਰੂ ਕੀਤੀਆਂ ਪ੍ਰਭਾਤ ਫੇਰੀਆਂ ਅੱਜ ਸਮਾਪਤ ਹੋ ਗਈਆਂ | ਪ੍ਰਬੰਧਕ ਕਮੇਟੀ ਵਲੋਂ ਪ੍ਰਭਾਤ ਫੇਰੀਆਂ ਵਿਚ ਕੀਰਤਨ, ਸਾਜ਼ ਅਤੇ ਨਿਸ਼ਾਨ ਸਾਹਿਬ ਦੀ ਨਿਸ਼ਕਾਮ ਸੇਵਾ ਕਰਨ ਵਾਲੇ ਸੇਵਾਦਾਰਾਂ ਨੰੂ ਸਿਰੋਪਾਉ ਭੇਟ ਕਰਕੇ ਸਨਮਾਨਿਤ ਕੀਤਾ ਗਿਆ | ਪ੍ਰਧਾਨ ਸੁਖਵਿੰਦਰ ਸਿੰਘ ਨੇ ਦੱਸਿਆ ਕਿ 2 ਨਵੰਬਰ ਨੂੰ ਨਗਰ ਕੀਰਤਨ ਸਜਾਇਆ ਜਾਵੇਗਾ, 3 ਨਵੰਬਰ ਨੰੂ ਅਖੰਡ ਪਾਠ ਆਰੰਭ ਕੀਤੇ ਜਾਣਗੇ ਜਿਨ੍ਹਾਂ ਦੇ ਭੋਗ 5 ਨਵੰਬਰ ਨੰੂ ਪਾਏ ਜਾਣਗੇ | ਇਸ ਮੌਕੇ ਗੁਰਬਾਣੀ ਕੀਰਤਨ ਦੇ ਦੀਵਾਨ ਸਜਾਏ ਜਾਣਗੇ ਤੇ ਗੁਰੂ ਦਾ ਲੰਗਰ ਅਤੁੱਟ ਵਰਤਾਇਆ ਜਾਵੇਗਾ | ਇਸ ਮੌਕੇ ਸੀਨੀਅਰ ਮੀਤ ਪ੍ਰਧਾਨ ਕੰਵਲਜੀਤ ਸਿੰਘ, ਰਮਿੰਦਰ ਸਿੰਘ, ਕੁਲਵਿੰਦਰ ਸਿੰਘ, ਰਣਜੀਤ ਸਿੰਘ ਗੋਸਲ, ਰਵਿੰਦਰ ਸਿੰਘ ਜੱਗਾ, ਗੁਰਿੰਦਰ ਸਿੰਘ, ਸਤਨਾਮ ਸਿੰਘ, ਹਰੀ ਸਿੰਘ ਪੁਰੇਵਾਲ, ਬਾਬਾ ਸੁਰਿੰਦਰ ਸਿੰਘ, ਜਸਵੀਰ ਸਿੰਘ, ਸੁਰਿੰਦਰ ਸਿੰਘ ਸੈਣੀ ਆਦਿ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ 69ਵਾਂ ਅੰਤਰ-ਜ਼ਿਲ੍ਹਾ ਟੇਬਲ ਟੈਨਿਸ ਮੁਕਾਬਲਾ ਦੂਜੇ ਦਿਨ ਵੀ ਜਾਰੀ ਅਗਲੀ ਖ਼ਬਰ ਡਲਿਵਰੀ ਬੁਆਏ ਦਾ ਕੰਮ ਕਰਦੇ ਨੌਜਵਾਨ ਤੋਂ 6 ਗ੍ਰਾਮ ਹੈਰੋਇਨ ਬਰਾਮਦ
Ad Position 24