10-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-11-2025

ਦਿਨ-ਦਿਹਾੜੇ ਔਰਤ ਦੇ ਕੰਨਾਂ ਦੀਆਂ ਵਾਲੀਆਂ ਖੋਹ ਕੇ ਲੁਟੇਰੇ ਹੋਏ ਫ਼ਰਾਰ

Ad Position 21
No active advertisement
ਅਜੀਤ ਡੈਸਕ 02-11-2025
ਗੁਰਦਾਸਪੁਰ, 1 ਨਵੰਬਰ (ਪੰਕਜ ਸ਼ਰਮਾ)- ਮੋਟਰਸਾਈਕਲ 'ਤੇ ਸਵਾਰ ਦੋ ਲੁਟੇਰੇ ਬਾਜ਼ਾਰ ਵਿਚ ਦਿਨ-ਦਿਹਾੜੇ ਇਕ ਔਰਤ ਦੇ ਕੰਨਾਂ ਦੀਆਂ ਵਾਲੀਆਂ ਖੋਹ ਕੇ ਫ਼ਰਾਰ ਹੋ ਗਏ | ਇਸ ਸਬੰਧੀ ਪੁਲਿਸ ਨੰੂ ਸ਼ਿਕਾਇਤ ਦਰਜ ਕਰਵਾਈ ਗਈ | ਮਿਲੀ ਜਾਣਕਾਰੀ ਅਨੁਸਾਰ ਨੰਗਲ ਕੋਟਲੀ ਦੇ ਵਸਨੀਕ ਕਰਮ ਚੰਦ ਦੀ ਪਤਨੀ ਨਿਰਮਲਾ ਦੇਵੀ ਸਵੇਰੇ ਲਗਪਗ 11:30 ਵਜੇ ਇਕ ਹੋਰ ਔਰਤ ਨਾਲ ਸੰਗਲਪੁਰਾ ਰੋਡ ਸਥਿਤ ਬਾਬਾ ਜੀ ਦੀ ਦਰਗਾਹ 'ਤੇ ਮੱਥਾ ਟੇਕਣ ਲਈ ਆਪਣੇ ਘਰੋਂ ਨਿਕਲ ਰਹੀ ਸੀ ਤਾਂ ਮੋਟਰਸਾਈਕਲ 'ਤੇ ਸਵਾਰ ਦੋ ਲੁਟੇਰਿਆਂ ਨੇ ਉਸ ਤੋਂ ਕੰਨਾਂ ਦੀਆਂ ਵਾਲੀਆਂ ਲਾਹ ਲਈਆਂ | ਦੱਸਣਯੋਗ ਹੈ ਕਿ ਮੰਡੀ ਚੌਕ ਭੀੜ-ਭੜੱਕੇ ਵਾਲਾ ਇਲਾਕਾ ਹੈ ਤੇ ਉੱਥੇ ਹਰ ਸਮੇਂ ਪੁਲਿਸ ਕਰਮਚਾਰੀ ਤਾਇਨਾਤ ਰਹਿੰਦੇ ਹਨ ਪਰ ਲੁਟੇਰਿਆਂ ਨੇ ਬੇਖੌਫ਼ ਹੋ ਕੇ ਔਰਤ ਦੇ ਕੰਨਾਂ ਦੀਆਂ ਵਾਲੀਆਂ ਲਾਹ ਲਈਆਂ ਤੇ ਮੋਟਰਸਾਈਕਲ 'ਤੇ ਭੱਜ ਗਏ | ਇਸ ਮੌਕੇ ਪੀ.ਸੀ.ਆਰ ਟੀਮ ਵਲੋਂ ਮੌਕੇ 'ਤੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ |
Ad Position 22
No active advertisement
ਪਿਛਲੀ ਖ਼ਬਰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੀਰਤਨ ਸਜਾਇਆ ਅਗਲੀ ਖ਼ਬਰ 69ਵਾਂ ਅੰਤਰ-ਜ਼ਿਲ੍ਹਾ ਟੇਬਲ ਟੈਨਿਸ ਮੁਕਾਬਲਾ ਦੂਜੇ ਦਿਨ ਵੀ ਜਾਰੀ
Ad Position 24