ਘੱਲੂਘਾਰਾ ਸਾਹਿਬ, 1 ਨਵੰਬਰ (ਪਰਮ ਮਿਨਹਾਸ)-ਪਿੰਡ ਭੈਣੀ ਪਸਵਾਲ ਵਿਚ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੀਰਤਨ ਸਜਾਇਆ ਗਿਆ | ਨਗਰ ਕੀਰਤਨ ਦੀ ਅਗਵਾਈ ਪੰਜ ਪਿਆਰਿਆਂ ਵਲੋਂ ਕੀਤੀ ਗਈ | ਗੁਰਦੁਆਰਾ ਸਾਹਿਬ ਲਹਿੰਦੀ ਪੱਤੀ ਤੋਂ ਮੁੱਖ ਗ੍ਰੰਥੀ ਭਾਈ ਮਨਿੰਦਰ ਸਿੰਘ ਵਲੋਂ ਕੀਤੀ ਅਰਦਾਸ ਮਗਰੋਂ ਨਗਰ ਕੀਰਤਨ ਸ਼ੁਰੂ ਹੋਇਆ | ਨਗਰ ਕੀਰਤਨ ਗੁੰਨੋਪੁਰ, ਸੈਦੋਵਾਲ ਛੌੜੀਆਂ, ਬਹੂਰੀਆ ਸੈਣੀਆਂ, ਭੂਸ਼ਾ, ਚੱਕ ਸਰੀਫ, ਜਾਗੋਵਾਲ, ਮੁੰਨਣ ਕਲਾਂ, ਧਾਵੇ ਤੋਂ ਹੁੰਦਾ ਹੋਇਆ ਵਾਪਸ ਸ਼ੁਰੂਆਤੀ ਸਥਾਨ 'ਤੇ ਸਮਾਪਤ ਹੋਇਆ | ਇਸ ਮੌਕੇ ਪਿੰਡਾਂ ਵਿਚ ਵੱਖ-ਵੱਖ ਥਾਵਾਂ 'ਤੇ ਸੰਗਤ ਵਲੋਂ ਸੁੰਦਰ ਪਾਲਕੀ 'ਚ ਸੁਸ਼ੋਭਿਤ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਉੱਪਰ ਫੁੱਲਾਂ ਦੀ ਵਰਖਾ ਕੀਤੀ ਗਈ ਅਤੇ ਨਗਰ ਕੀਰਤਨ ਦਾ ਭਰਵਾਂ ਸਵਾਗਤ ਕੀਤਾ ਗਿਆ | ਇਸ ਮੌਕੇ ਭਾਈ ਹਰਪਾਲ ਸਿੰਘ ਦੇ ਜਥੇ ਵਲੋਂ ਸ਼ਬਦ ਕੀਰਤਨ ਕਰ ਕੇ ਸੰਗਤਾਂ ਨੂੰ ਨਿਹਾਲ ਕੀਤਾ ਗਿਆ | ਸੰਗਤ ਲਈ ਛਬੀਲ, ਚਾਹ ਤੇ ਵੱਖ-ਵੱਖ ਪਦਾਰਥਾਂ ਦੇ ਲੰਗਰ ਲਗਾਏ | ਇਸ ਮੌਕੇ ਜਗਜੀਤ ਸਿੰਘ, ਜਸਪਾਲ ਸਿੰਘ ਸਰਪੰਚ, ਚੇਅਰਮੈਨ ਮਨਜੀਤ ਸਿੰਘ, ਹਰਦੀਪ ਸਿੰਘ, ਲਖਬੀਰ ਸਿੰਘ ਪ੍ਰਧਾਨ, ਬਾਵਾ ਸਿੰਘ ਪ੍ਰਧਾਨ, ਕਮਲਜੀਤ ਸਿੰਘ, ਸਤਨਾਮ ਸਿੰਘ, ਮਨਜੀਤ ਸਿੰਘ, ਹਰਪਾਲ ਸਿੰਘ, ਸੁਰਿੰਦਰ ਸਿੰਘ, ਬਲਵਿੰਦਰ ਸਿੰਘ ਮੈਂਬਰ, ਮਨਮੋਹਨ ਸਿੰਘ, ਗੁਰਬਚਨ ਸਿੰਘ ਮੈਂਬਰ, ਮੰਗਤਾ ਸਿੰਘ, ਅਮਨਜੋਤ ਕੌਰ, ਸਰਬਜੀਤ ਕੌਰ ਮੈਂਬਰ ਪੰਚਾਇਤ, ਮਾਸਟਰ ਕੁਲਦੀਪ ਸਿੰਘ, ਹਰਜਿੰਦਰ ਸਿੰਘ, ਤਰਨਪ੍ਰੀਤ ਸਿੰਘ, ਨਵਜੀਤ ਸਿੰਘ, ਜਸਬੀਰ ਸਿੰਘ ਆਦਿ ਹਾਜ਼ਰ ਸਨ |