ਅੱਚਲ ਸਾਹਿਬ, 1 ਨਵੰਬਰ (ਗੁਰਚਰਨ ਸਿੰਘ)-ਨਿਰਵੈਰ ਖਾਲਸਾ ਇੰਟਰਨੈਸ਼ਨਲ ਜਥੇਬੰਦੀ ਦੇ ਮੁੱਖ ਸੇਵਾਦਾਰ ਬਾਬਾ ਗੁਰਪਾਲ ਸਿੰਘ ਦੇ ਯਤਨਾਂ ਸਦਕਾ ਸਮੂਹ ਦੇਸ਼-ਵਿਦੇਸ਼ ਦੀਆਂ ਸੰਗਤਾਂ ਦੇ ਸਹਿਯੋਗ ਨਾਲ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਗੁਰਮਤਿ ਵਿਦਿਆਲਾ ਪਿੰਡ ਨਾਨਕ ਨੰਗਲ ਜ਼ਿਲ੍ਹਾ ਗੁਰਦਾਸਪੁਰ ਵਿਖੇ ਲੋੜਵੰਦ ਪਰਿਵਾਰਾਂ ਦੀਆਂ ਧੀਆਂ ਦੇ ਆਨੰਦ ਕਾਰਜ ਕਰਵਾਏ ਗਏ | ਇਨ੍ਹਾਂ ਧਾਰਮਿਕ ਸਮਾਗਮਾਂ ਵਿਚ ਰਾਗੀ, ਢਾਡੀ, ਕਵੀਸ਼ਰ ਤੇ ਕਥਾਵਾਚਕ ਜਥਿਆਂ ਵਲੋਂ ਸੰਗਤਾਂ ਨੂੰ ਗੁਰਮਤਿ ਵਿਚਾਰਾਂ ਰਾਹੀਂ ਨਿਹਾਲ ਕੀਤਾ ਗਿਆ | ਉਪਰੰਤ 7 ਲੋੜਵੰਦ ਪਰਿਵਾਰਾਂ ਦੀਆਂ ਧੀਆਂ ਦੇ ਆਨੰਦ ਕਾਰਜ ਕਰਵਾਏ ਗਏ | ਇਸ ਮੌਕੇ ਵਿਸ਼ੇਸ਼ ਤੌਰ 'ਤੇ ਪਹੁੰਚੇ ਸ੍ਰੀ ਮਿਸਲ ਸ਼ਹੀਦਾਂ ਤਰਨਾ ਦਲ ਦੇ 16ਵੇਂ ਮੁਖੀ ਸਿੰਘ ਸਾਹਿਬ ਜਥੇਦਾਰ ਬਾਬਾ ਜੋਗਾ ਸਿੰਘ ਬਾਬਾ ਬਕਾਲਾ ਸਾਹਿਬ, ਵਿਦਿਆ ਦਾਨੀ ਗਿਆਨੀ ਗੁਰਵਿੰਦਰ ਸਿੰਘ ਸਰਬ ਲੋਹ ਬੁੰਗਾ ਨੰਗਲੀ ਵਾਲੇ, ਬਾਬਾ ਸੱਜਣ ਸਿੰਘ ਗੁਰੂ ਕੀ ਬੇਰ ਸਾਹਿਬ, ਬਾਬਾ ਮਨਜੀਤ ਸਿੰਘ ਨਾਨਕਸਰ ਵਾਲੇ, ਬਾਬਾ ਗੁਰਪਾਲ ਸਿੰਘ ਢੀਂਡਸੇ ਵਾਲੀਆਂ ਵਲੋਂ ਨਵ ਵਿਆਹੇ ਜੋੜਿਆਂ ਨੂੰ ਅਸ਼ੀਰਵਾਦ ਦਿੱਤਾ ਗਿਆ | ਇਸ ਮੌਕੇ ਮਹਾਂਪੁਰਸ਼ਾਂ ਨੇ ਬਾਬਾ ਗੁਰਪਾਲ ਸਿੰਘ ਢੀਂਡਸੇ ਵਾਲੀਆਂ ਵਲੋਂ ਆਰੰਭੇ ਕਾਰਜਾਂ ਦੀ ਭਰਪੂਰ ਪ੍ਰਸੰਸਾ ਕੀਤੀ | ਬਾਬਾ ਗੁਰਪਾਲ ਸਿੰਘ ਨੇ ਦੱਸਿਆ ਕਿ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਲੋੜਵੰਦ ਪਰਿਵਾਰ ਦੀਆਂ ਧੀਆਂ ਦੇ ਆਨੰਦ ਕਾਰਜ ਕਰਵਾਏ ਜਾ ਰਹੇ ਹਨ ਤੇ ਨਵ-ਵਿਆਹੇ ਜੋੜਿਆਂ ਨੂੰ ਘਰ ਵਿਚ ਵਰਤੋਂ ਦਾ ਸਾਮਾਨ ਦਿੱਤਾ ਗਿਆ ਹੈ | ਇਸ ਮੌਕੇ ਭਾਈ ਕਮਲਜੀਤ ਸਿੰਘ ਨਿੱਕੇ ਘੁੰਮਣ, ਬਾਬਾ ਭੁਪਿੰਦਰ ਸਿੰਘ ਯੂ.ਕੇ., ਭਾਈ ਸੰਦੀਪ ਸਿੰਘ, ਭਾਈ ਮਨਿੰਦਰ ਸਿੰਘ ਹਾਂਗਕਾਂਗ, ਸਰਪੰਚ ਅਮਰੀਕ ਸਿੰਘ ਨਾਨਕ ਨੰਗਲ, ਸਾਬਕਾ ਸਰਪੰਚ ਮਲਕੀਤ ਸਿੰਘ, ਗੁਰਨਾਮ ਸਿੰਘ ਲੱਖਾ ਸਿੰਘ ਅੰਮਿ੍ਤਸਰੀਏ, ਰਣਜੀਤ ਸਿੰਘ, ਸਰਬਜੀਤ ਸਿੰਘ, ਮਨਜੀਤ ਸਿੰਘ, ਭਾਈ ਮਣੀ ਸਿੰਘ, ਸਿਮਰਨਜੀਤ ਸਿੰਘ, ਰਾਮ ਸਿੰਘ, ਭਾਈ ਸਰਜੀਤ ਸਿੰਘ ਢੀਂਡਸੇ ਵਾਲੇ ਸਮੇਤ ਵੱਡੀ ਗਿਣਤੀ 'ਚ ਸੰਗਤਾਂ ਹਾਜ਼ਰ ਸਨ |