10-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-11-2025

ਪੀ.ਓ. ਸਟਾਫ ਵਲੋਂ ਭਗੌੜਾ ਕਾਬੂ

Ad Position 21
No active advertisement
ਅਜੀਤ ਡੈਸਕ 02-11-2025
ਪਠਾਨਕੋਟ, 1 ਨਵੰਬਰ (ਵਿਨੋਦ)- ਪਠਾਨਕੋਟ ਪੁਲਿਸ ਨੇ ਇਕ ਭਗੌੜੇ ਮੁਲਜ਼ਮ ਨੂੰ ਕਾਬੂ ਕਰਨ 'ਚ ਸਫਲਤਾ ਹਾਸਲ ਕੀਤੀ ਹੈ | ਇਹ ਕਾਰਵਾਈ ਐੱਸ.ਐੱਸ.ਪੀ. ਪਠਾਨਕੋਟ ਦਲਜਿੰਦਰ ਸਿੰਘ ਢਿੱਲੋਂ ਦੇ ਨਿਰਦੇਸ਼ਾਂ ਹੇਠ ਭਗੌੜਿਆਂ ਨੂੰ ਫੜਨ ਲਈ ਚਲਾਈ ਗਈ ਵਿਸ਼ੇਸ਼ ਮੁਹਿੰਮ ਤਹਿਤ ਕੀਤੀ ਗਈ | ਥਾਣਾ ਨਰੋਟ ਜੈਮਲ ਸਿੰਘ ਵਿਖੇ ਦਰਜ 28 ਜੁਲਾਈ 2020 ਦੇ ਕੇਸ ਨੰਬਰ 75 ਵਿਚ ਮੁਲਜ਼ਮ ਗੁਰਬਖ਼ਸ਼ ਸਿੰਘ ਪੁੱਤਰ ਕਿ੍ਪਾ ਰਾਮ ਵਾਸੀ ਥਾਣਾ ਨਰੋਟ ਜੈਮਲ ਸਿੰਘ ਨੂੰ ਅਦਾਲਤ ਵਲੋਂ ਭਗੌੜਾ ਐਲਾਨਿਆ ਸੀ | ਮੁਲਜ਼ਮ ਨੂੰ ਅਮਨਦੀਪ ਸਿੰਘ ਪੀ.ਸੀ.ਐਸ ਵਲੋਂ ਸੀ.ਆਰ.ਪੀ.ਸੀ ਦੀ ਧਾਰਾ 299 ਤਹਿਤ ਭਗੌੜਾ ਐਲਾਨਿਆ ਗਿਆ ਸੀ | ਪੀ.ਓ. ਸਟਾਫ ਦੇ ਐਸ.ਆਈ ਰਵਿੰਦਰ ਕੁਮਾਰ, ਏ.ਐਸ.ਆਈ ਬਲਕਾਰ ਸਿੰਘ, ਏ.ਐਸ.ਆਈ ਬਲਵਿੰਦਰ ਕੁਮਾਰ ਅਤੇ ਰੋਹਿਤ ਕੁਮਾਰ ਦੀ ਟੀਮ ਨੇ ਸਾਂਝੀ ਕਾਰਵਾਈ ਕਰਦਿਆਂ ਮੁਲਜ਼ਮ ਨੂੰ ਕਾਬੂ ਕਰਕੇ ਥਾਣਾ ਨਰੋਟ ਜੈਮਲ ਸਿੰਘ ਦੇ ਹਵਾਲੇ ਕਰ ਦਿੱਤਾ |
Ad Position 22
No active advertisement
ਪਿਛਲੀ ਖ਼ਬਰ ਸਬ-ਇੰਸਪੈਕਟਰ ਵਿਜੇ ਕੁਮਾਰ ਨੇ ਥਾਣਾ ਸ਼ਾਹਪੁਰ ਕੰਢੀ ਦਾ ਚਾਰਜ ਸੰਭਾਲਿਆ ਅਗਲੀ ਖ਼ਬਰ ਕੀਵੀ ਐਂਡ ਕੰਗਾਰੂ ਸਟੱਡੀਜ਼ ਨੇ ਵੱਡੇ ਪੱਧਰ 'ਤੇ ਯੂ.ਕੇ. ਦੇ ਵੀਜ਼ੇ ਲਗਵਾ ਕੇ ਵਿਦਿਆਰਥੀਆਂ ਦਾ ਭਰੋਸਾ ਜਿੱਤਿਆ
Ad Position 24