ਸ਼ਾਹਪੁਰ ਕੰਢੀ, 1 ਨਵੰਬਰ (ਰਣਜੀਤ ਸਿੰਘ)- ਥਾਣਾ ਸ਼ਾਹਪੁਰ ਕੰਢੀ ਵਿਖੇ ਸਬ ਇੰਸਪੈਕਟਰ ਵਿਜੇ ਕੁਮਾਰ ਨੇ ਐਸ.ਐਚ.ਓ. ਵਜੋਂ ਚਾਰਜ ਸੰਭਾਲ ਕੇ ਕੰਮਕਾਜ ਸ਼ੁਰੂ ਕਰ ਦਿੱਤਾ ਹੈ | ਇਸ ਤੋਂ ਪਹਿਲਾਂ ਸੇਵਾ ਨਿਭਾਅ ਰਹੀ ਐੱਸ.ਐੱਚ.ਓ. ਅਮਨਪ੍ਰੀਤ ਕੌਰ ਨੰੂ ਥਾਣਾ ਉੱਚਾ ਥੜ੍ਹਾ ਧਾਰ ਕਲਾਂ ਵਿਖੇ ਨਿਯੁਕਤ ਕੀਤਾ ਗਿਆ ਹੈ | ਨਵ ਨਿਯੁਕਤ ਐਸ.ਐਚ.ਓ. ਵਿਜੇ ਕੁਮਾਰ ਨੇ ਕਿਹਾ ਕਿ ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਨਸ਼ੇ ਨੰੂ ਜੜ੍ਹ ਤੋਂ ਖਤਮ ਕਰਨ ਦੀ ਕੋਸ਼ਿਸ਼ ਕੀਤੀ ਜਾਵੇਗੀ | ਉਨ੍ਹਾਂ ਆਮ ਜਨਤਾ ਨੰੂ ਪੁਲਿਸ ਦਾ ਸਹਿਯੋਗ ਕਰਨ ਦੀ ਅਪੀਲ ਕੀਤੀ ਕਿ ਉਹ ਇਲਾਕੇ ਅੰਦਰ ਸ਼ਾਂਤੀ ਬਣਾਈ ਰੱਖਣ ਤੇ ਹੁੱਲੜਬਾਜ਼ਾਂ ਨੰੂ ਨੱਥ ਪਾਉਣ ਲਈ ਹਰ ਸੰਭਵ ਕੋਸ਼ਿਸ਼ ਕਰਨਗੇ | ਉਨ੍ਹਾਂ ਕਿਹਾ ਕਿ ਜਲਦ ਹੀ ਇਲਾਕੇ ਦੇ ਪੰਚਾਂ, ਸਰਪੰਚਾਂ ਦੀ ਮੀਟਿੰਗ ਕੀਤੀ ਜਾਵੇਗੀ |