10-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-11-2025

ਅੱਜ ਮਹਾਰਾਸ਼ਟਰ ਦੇ ਉਪ ਮੁੱਖ ਮੰਤਰੀ ਤੇ ਪੰਜਾਬ ਦੇ ਮੁੱਖ ਮੰਤਰੀ ਦੀ ਪਤਨੀ ਡਾਕਟਰ ਗੁਰਪ੍ਰੀਤ ਕੌਰ ਹੋਣਗੇ ਨਤਮਸਤਕ

Ad Position 21
No active advertisement
ਅਜੀਤ ਡੈਸਕ 02-11-2025
ਘੁਮਾਣ ਵਿਖੇ ਵੱਖ-ਵੱਖ ਕਮੇਟੀਆਂ ਵਲੋਂ ਭਗਤ ਨਾਮਦੇਵ ਜੀ ਦੇ ਜਨਮ ਦਿਹਾੜੇ ਨੂੰ ਬਹੁਤ ਹੀ ਸ਼ਰਧਾ ਤੇ ਭਾਵਨਾ ਨਾਲ 2 ਨਵੰਬਰ ਨੂੰ ਮਨਾਇਆ ਜਾਵੇਗਾ | ਸ੍ਰੀ ਨਾਮਦੇਵ ਦਰਬਾਰ ਘੁਮਾਣ, ਗੁਰਦੁਆਰਾ ਤਪਿਆਣਾ ਸਾਹਿਬ, ਗੁਰਦੁਆਰਾ ਚਰਨ ਕਮਲ ਸਾਹਿਬ ਅਤੇ ਭੱਟੀਵਾਲ ਸਥਿਤ ਸਾਰੇ ਗੁਰੂ ਘਰਾਂ 'ਚ ਅਖੰਡ ਪਾਠ ਦੇ ਭੋਗ ਸਵੇਰੇ 10 ਵਜੇ ਪੈਣਗੇ | ਉਪਰੰਤ ਕੀਰਤਨ ਸਮਾਗਮ ਹੋਣਗੇ | ਸ਼ਾਮ 4 ਵਜੇ ਮਹਾਂਰਾਸ਼ਟਰ ਦੇ ਉਪ ਮੁੱਖ ਮੰਤਰੀ ਸ਼੍ਰੀ ਏਕਨਾਥ ਸ਼ਿੰਦੇ, ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਪਤਨੀ ਡਾਕਟਰ ਗੁਰਪ੍ਰੀਤ ਕੌਰ, ਸਰਹੱਦ ਸੰਸਥਾ ਦੇ ਮੁਖੀ ਸੰਜੇ ਨਾਹਰ, ਮੈਂਬਰ ਪਾਰਲੀਮੈਂਟ ਡਾਕਟਰ ਰਾਜ ਕੁਮਾਰ ਚੱਬੇਵਾਲ, ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਮਹਾਂਰਾਸ਼ਟਰ ਭਵਨ ਦਾ ਨੀਂਹ ਪੱਥਰ ਬਾਬਾ ਨਾਮਦੇਵ ਡਿਗਰੀ ਕਾਲਜ ਕਿਸ਼ਨਕੋਟ ਵਿਖੇ ਰੱਖਣਗੇ | ਉਪਰੰਤ 5 ਵਜੇ ਦੇ ਕਰੀਬ ਸ੍ਰੀ ਨਾਮਦੇਵ ਦਰਬਾਰ ਘੁਮਾਣ ਵਿਖੇ ਉਪ ਮੁੱਖ ਮੰਤਰੀ ਸ਼੍ਰੀ ਏਕਨਾਥ ਸ਼ਿੰਦੇ ਨੂੰ ਭਗਤ ਨਾਮਦੇਵ ਅੰਤਰਰਾਸ਼ਟਰੀ ਪੁਰਸਕਾਰ ਨਾਲ ਸਨਮਾਨਿਤ ਕੀਤਾ ਜਾਵੇਗਾ ਤੇ ਸਮੁੱਚੇ ਆਗੂ ਇਨ੍ਹਾਂ ਸਮਾਗਮਾਂ 'ਚ ਸ਼ਿਰਕਤ ਕਰਨਗੇ | ਸ਼ਾਮ 5 ਵਜੇ ਤੋਂ ਰਾਤ 12 ਵਜੇ ਤੱਕ ਮਹਾਨ ਗੁਰਮਤ ਸਮਾਗਮ ਕਰਵਾਏ ਜਾ ਰਹੇ ਹਨ ਜਿਸ ਵਿਚ ਪੰਥ ਦੇ ਪ੍ਰਸਿੱਧ ਪ੍ਰਚਾਰਕ, ਕੀਰਤਨੀਏ ਤੇ ਢਾਡੀ ਜਥੇ ਪਹੁੰਚ ਕੇ ਸੰਗਤਾਂ ਨੂੰ ਗੁਰੂ ਸ਼ਬਦ ਨਾਲ ਜੋੜਨਗੇ |

Ad Position 22
No active advertisement
ਪਿਛਲੀ ਖ਼ਬਰ ਭਗਤ ਨਾਮਦੇਵ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਘੁਮਾਣ ਵਿਖੇ ਸਜਾਇਆ ਨਗਰ ਕੀਰਤਨ ਅਗਲੀ ਖ਼ਬਰ ਦਿਨ-ਦਿਹਾੜੇ ਔਰਤ ਦੇ ਕੰਨਾਂ ਦੀਆਂ ਵਾਲੀਆਂ ਲਾਹੀਆਂ
Ad Position 24