ਬਟਾਲਾ, 1 ਨਵੰਬਰ (ਸਤਿੰਦਰ ਸਿੰਘ)- ਜ਼ਿਲ੍ਹਾ ਗੁਰਦਾਸਪੁਰ ਦੀ ਨਾਮਵਰ ਸਿੱਖਿਆ ਸੰਸਥਾ ਸੈਂਟਰਲ ਸਕੂਲ ਅਤੇ ਕਾਲਜ ਘੁਮਾਣ (ਬਰਿਆਰ) ਵਿਖੇ 3 ਨਵੰਬਰ ਤੋਂ 9 ਨਵੰਬਰ ਤੱਕ ਨੈਸ਼ਨਲ ਪੱਧਰ ਦੀ ਪੁਸਤਕ ਪ੍ਰਦਰਸ਼ਨੀ ਲਗਾਈ ਜਾ ਰਹੀ ਹੈ | ਸੈਂਟਰਲ ਕਾਲਜ ਘੁਮਾਣ ਦੇ ਡਾਇਰੈਕਟਰ ਸਤਿੰਦਰ ਕੌਰ ਪੰਨੂੰ ਨੇ ਦੱਸਿਆ ਕਿ ਨੈਸ਼ਨਲ ਬੁੱਕ ਟਰੱਸਟ ਆਫ ਇੰਡੀਆ (ਸਿੱਖਿਆ ਮੰਤਰਾਲਾ ਭਾਰਤ ਸਰਕਾਰ) ਵਲੋਂ ਲਗਾਈ ਜਾ ਰਹੀ ਇਸ ਪੁਸਤਕ ਪ੍ਰਦਰਸ਼ਨੀ ਦਾ ਉਦਘਾਟਨ ਡਿਪਟੀ ਕਮਿਸ਼ਨਰ ਗੁਰਦਾਸਪੁਰ ਸ੍ਰੀ ਆਦਿਤਿਆ ਉਪਲ 3 ਨਵੰਬਰ ਨੂੰ 11 ਵਜੇ ਕਰਨਗੇ | ਉਨ੍ਹਾਂ ਇਲਾਕਾ ਨਿਵਾਸੀਆਂ ਤੇ ਸਮੂਹ ਵਿਦਿਅਕ ਸੰਸਥਾਵਾਂ ਦੇ ਮੁਖੀਆਂ ਨੂੰ ਸੱਦਾ ਪੱਤਰ ਦਿੰਦਿਆਂ ਕਿਹਾ ਕਿ 7 ਰੋਜ਼ਾ ਪੁਸਤਕ ਪ੍ਰਦਰਸ਼ਨੀ ਸਵੇਰੇ 9 ਵਜੇ ਤੋਂ ਸ਼ਾਮ 5 ਵਜੇ ਤੱਕ ਲੱਗੇਗੀ | ਉਨ੍ਹਾਂ ਕਿਹਾ ਕਿ ਇਸ ਪੁਸਤਕ ਪ੍ਰਦਰਸ਼ਨੀ ਦਾ ਵੱਧ ਤੋਂ ਵੱਧ ਲਾਭ ਲਿਆ ਜਾਵੇ ਤਾਂ ਜੋ ਦੁਨੀਆ ਭਰ ਦੇ ਇਤਿਹਾਸ ਤੇ ਨਵੀਂ ਤਕਨੀਕ ਨਾਲ ਇਨ੍ਹਾਂ ਕਿਤਾਬਾਂ ਜ਼ਰੀਏ ਜੁੜਨ ਦਾ ਯਤਨ ਕੀਤਾ ਜਾ ਸਕੇ |