10-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-11-2025

ਵਿਧਾਇਕ ਸ਼ੈਰੀ ਕਲਸੀ ਨੇ ਸ਼ਹਿਰ ਵਾਸੀਆਂ ਨੂੰ ਸਾਫ਼ ਤੇ ਸ਼ੁੱਧ ਪਾਣੀ ਮੁਹੱਈਆ ਕਰਵਾਉਣ ਦੇ ਪ੍ਰਾਜੈਕਟ ਦਾ ਨੀਂਹ ਪੱਥਰ ਰੱਖਿਆ

Ad Position 21
No active advertisement
ਅਜੀਤ ਡੈਸਕ 02-11-2025
ਬਟਾਲਾ, 1 ਨਵੰਬਰ (ਸਤਿੰਦਰ ਸਿੰਘ)- ਪੰਜਾਬ ਦੇ ਕਾਰਜਕਾਰੀ ਪ੍ਰਧਾਨ ਅਤੇ ਵਿਧਾਇਕ ਅਮਨਸ਼ੇਰ ਸਿੰਘ ਸ਼ੈਰੀ ਕਲਸੀ ਵਲੋਂ ਬਟਾਲਾ ਸ਼ਹਿਰ ਵਾਸੀਆਂ ਨੂੰ ਸਾਫ਼-ਸੁਥਰਾ ਪੀਣ ਵਾਲਾ ਪਾਣੀ ਮੁਹੱਈਆ ਕਰਵਾਉਣ ਲਈ 27 ਕਰੋੜ 34 ਲੱਖ ਰੁਪਏ ਦੀ ਲਾਗਤ ਵਾਲੇ ਸ਼ੁਰੂ ਕੀਤੇ ਪ੍ਰੋਜੈਕਟ ਤਹਿਤ ਅੱਜ ਸੇਂਟ ਫਰਾਂਸਿਸ ਸਕੂਲ ਨੇੜੇ ਹੰਸਲੀ ਜਲੰਧਰ ਰੋਡ ਵਿਖੇ ਕੰਮ ਸ਼ੁਰੂ ਕਰਵਾਉਣ ਦਾ ਨੀਂਹ ਪੱਥਰ ਸ਼ਹਿਰ ਵਾਸੀਆਂ ਦੀ ਮੌਜੂਦਗੀ 'ਚ ਰੱਖਿਆ | ਇਸ ਪ੍ਰੋਜੈਕਟ ਤਹਿਤ 50 ਹਜ਼ਾਰ ਤੋਂ ਵੱਧ ਪਰਿਵਾਰਾਂ ਨੂੰ ਪੀਣ ਵਾਲਾ ਸਾਫ਼ ਤੇ ਸ਼ੁੱਧ ਪਾਣੀ ਮੁਹੱਈਆ ਹੋਵੇਗਾ | ਵਿਧਾਇਕ ਸ਼ੈਰੀ ਕਲਸੀ ਨੇ ਕਿਹਾ ਕਿ ਉਨ੍ਹਾਂ ਦੀ ਹਮੇਸ਼ਾ ਕੋਸ਼ਿਸ਼ ਹੁੰਦੀ ਹੈ ਕਿ ਲੋਕਾਂ ਦੀਆਂ ਮੁਸ਼ਕਿਲਾਂ ਹੱਲ ਕਰ ਕੇ ਉਨ੍ਹਾਂ ਨੂੰ ਰਾਹਤ ਪਹੁੰਚਾਈ ਜਾਵੇ ਜਿਸ ਲਈ ਉਹ 24 ਘੰਟੇ ਲੋਕਾਂ ਦੀ ਸੇਵਾ ਵਿਚ ਹਾਜ਼ਰ ਹਨ | ਉਨ੍ਹਾਂ ਕਿਹਾ ਕਿ ਬਟਾਲਾ ਵਾਸੀਆਂ ਦੀਆਂ ਬੁਨਿਆਦੀ ਲੋੜਾਂ ਪੂਰੀਆਂ ਕਰਨ ਦੇ ਨਾਲ ਸ਼ਹਿਰ ਵਿਚ ਵੱਖ-ਵੱਖ ਵਿਕਾਸ ਕਾਰਜ ਕਰਵਾਏ ਗਏ ਹਨ | ਇਸ ਮੌਕੇ ਵਿਧਾਇਕ ਸ਼ੈਰੀ ਕਲਸੀ ਦਾ ਧੰਨਵਾਦ ਕਰਦਿਆਂ ਲੋਕਾਂ ਨੇ ਕਿਹਾ ਕਿ ਉਹ ਦਿਨ-ਰਾਤ ਬਟਾਲਾ ਸ਼ਹਿਰ ਦੇ ਵਿਕਾਸ 'ਚ ਲੱਗੇ ਹੋਏ ਹਨ | ਵਿਧਾਇਕ ਸ਼ੈਰੀ ਕਲਸੀ ਨੇ ਦੱਸਿਆ ਕਿ ਅਮਰੁੁਤ 2.0 ਤਹਿਤ ਇਸ 27 ਕਰੋੜ 34 ਦੀ ਲਾਗਤ ਵਾਲੇ ਇਸ ਪ੍ਰੋਜੈਕਟ ਤਹਿਤ ਪਾਣੀ ਦੀਆਂ 2 ਵੱਡੀਆਂ ਟੈਂਕੀਆਂ ਕ੍ਰਮਵਾਰ 2 ਲੱਖ ਤੇ ਡੇਢ ਲੱਖ ਗੈਲਨ ਸਮਰੱਥਾ ਵਾਲੀਆਂ, 69.09 ਕਿਲੋਮੀਟਰ ਵਾਟਰ ਸਪਲਾਈ ਲਾਈਨ ਤੇ 10130 ਹਾਊਸ ਕੁਨੈਕਸ਼ਨ ਸ਼ਾਮਿਲ ਹਨ, ਜਿਸ ਨਾਲ 50 ਹਜ਼ਾਰ ਸ਼ਹਿਰ ਵਾਸੀਆਂ ਨੂੰ ਲਾਭ ਮਿਲੇਗਾ | ਐਮੀ ਪਿੰਡ, ਕੋਟਲਾ ਨਵਾਬ, ਡੇਰਾ ਬਾਬਾ ਨਾਨਕ ਰੋਡ, ਬੋਹੜਾਵਾਲ, ਉਜਾਗਰ ਨਗਰ ਤੇ ਸ਼ਹਿਰ ਦੇ ਅੰਦਰੂਨੀ ਇਲਾਕੇ 'ਚ ਪੀਣ ਲਈ ਸ਼ੁੱਧ ਪਾਣੀ ਮੁਹੱਈਆ ਹੋਵੇਗਾ | ਇਸ ਕੰਮ ਦੇ ਟੈਂਡਰ ਪਾਸ ਹੋ ਚੁੱਕੇ ਹਨ | ਇਸ ਮੌਕੇ ਐੱਸ.ਡੀ.ਓ. ਰਾਜ ਮਸੀਹ, ਸੀਨੀਅਰ ਆਗੂ ਮੈਨੇਜਰ ਅਤਰ ਸਿੰਘ ਤੇ ਸ਼ਹਿਰ ਦੀਆਂ ਵੱਖ-ਵੱਖ ਸ਼ਖ਼ਸੀਅਤਾਂ ਮੌਜ਼ੂਦ ਸਨ |
Ad Position 22
No active advertisement
ਪਿਛਲੀ ਖ਼ਬਰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪ੍ਰਭਾਤ ਫੇਰੀਆਂ ਜਾਰੀ ਅਗਲੀ ਖ਼ਬਰ ਬਟਾਲਾ ਅਥਲੈਟਿਕ ਕਲੱਬ ਦੇ ਉਪ ਚੇਅਰਮੈਨ ਕਸ਼ਮੀਰ ਸਿੰਘ ਤੂਗਲਵਾਲ ਯੂ.ਕੇ. ਦਾ ਕਲੱਬ ਵਲੋਂ ਨਿੱਘਾ ਸਵਾਗਤ
Ad Position 24