ਸ੍ਰੀ ਹਰਗੋਬਿੰਦਪੁਰ, 1 ਨਵੰਬਰ (ਕੰਵਲਜੀਤ ਸਿੰਘ ਚੀਮਾ)- ਗੁਰੂ ਨਾਨਕ ਦੇਵ ਯੂਨੀਵਰਸਿਟੀ ਦੁਆਰਾ ਚਲਾਈ ਜਾ ਰਹੀ ਸੰਸਥਾ ਬਾਬਾ ਨਾਮਦੇਵ ਯੂਨੀਵਰਸਿਟੀ ਕਾਲਜ ਕਿਸ਼ਨਕੋਟ ਵਿਖੇ ਪਿ੍ੰਸੀਪਲ ਡਾਕਟਰ ਵੀ.ਕੇ. ਦੀ ਰਹਿਨੁਮਾਈ ਹੇਠ ਕਾਲਜ ਦੇ ਸਟਾਫ਼ ਤੇ ਵਿਦਿਆਰਥੀਆਂ ਨੇ ਭਗਤ ਨਾਮਦੇਵ ਜੀ ਦੇ 755ਵੇਂ ਜਨਮ ਦਿਹਾੜੇ ਨੂੰ ਸਮਰਪਿਤ ਸਜਾਏ ਜਾ ਰਹੇ ਨਗਰ ਕੀਰਤਨ 'ਚ ਵੱਧ ਚੜ੍ਹ ਕੇ ਹਿੱਸਾ ਲਿਆ | ਜ਼ਿਕਰਯੋਗ ਹੈ ਕਿ ਇਹ ਨਗਰ ਕੀਰਤਨ ਸਵੇਰੇ 10 ਵਜੇ ਸ੍ਰੀ ਨਾਮਦੇਵ ਦਰਬਾਰ ਸਾਹਿਬ ਤੋਂ ਆਰੰਭ ਹੋ ਕੇ ਘੁਮਾਣ ਬਾਜ਼ਾਰ 'ਚੋਂ ਦੀ ਹੁੰਦਾ ਹੋਇਆ ਗੁਰਦੁਆਰਾ ਸ੍ਰੀ ਬਾਬਾ ਫਿਰਨਾ ਸਾਹਿਬ ਤੇ ਸ਼ਾਮ ਨੂੰ ਸ੍ਰੀ ਨਾਮਦੇਵ ਦਰਬਾਰ ਸਾਹਿਬ ਵਿਖੇ ਪਹੁੰਚਿਆ | ਇਸ ਮੌਕੇ ਪ੍ਰੋਫ਼ੈਸਰ ਸੰਦੀਪ ਕੌਰ, ਪ੍ਰੋ. ਕਿਰਨਜੀਤ ਕੌਰ, ਪ੍ਰੋ. ਕਰਮਜੀਤ ਕੌਰ, ਪ੍ਰੋ. ਲਖਵਿੰਦਰ ਕੌਰ, ਪ੍ਰੋ. ਨਵਨੀਤ ਕੌਰ, ਪ੍ਰੋ. ਗੁਰਨੀਰ ਕੌਰ, ਪ੍ਰੋ. ਨਵਜੋਤ ਕੌਰ, ਪ੍ਰੋ. ਮੀਨਾਕਸ਼ੀ, ਪ੍ਰੋ. ਸਿਮਰਨ ਕੌਰ, ਪ੍ਰੋ. ਗੁਰਪ੍ਰੀਤ ਕੌਰ, ਪ੍ਰੋ. ਮਨਦੀਪ ਕੌਰ, ਪ੍ਰੋ. ਸੁਖਵਿੰਦਰ ਕੌਰ, ਪ੍ਰੋ. ਹਰਦਵਿੰਦਰ ਸਿੰਘ, ਪ੍ਰੋ. ਰਵਨੀਤ ਕੌਰ, ਪ੍ਰੋ. ਨਵਜੋਤ ਕੌਰ, ਪ੍ਰੋ. ਅਮਰਪ੍ਰੀਤ ਸਿੰਘ, ਪ੍ਰੋ. ਲਵਪ੍ਰੀਤ ਕੌਰ, ਪ੍ਰੋ. ਕਿਰਨਪ੍ਰੀਤ ਕੌਰ ਆਦਿ ਨੇ ਨਗਰ ਕੀਰਤਨ 'ਚ ਸ਼ਮੂਲੀਅਤ ਕੀਤੀ |