11-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-11-2025

350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ 'ਵਰਸਿਟੀ ਕਾਲਜ ਦੇ ਬੱਚੇ ਬਾਬਾ ਬਕਾਲਾ ਸਾਹਿਬ ਵਿਖੇ ਹੋਏ ਨਤਮਸਤਕ

Ad Position 21
No active advertisement
ਅਜੀਤ ਡੈਸਕ 02-11-2025
ਕਲਾਨੌਰ, 1 ਨਵੰਬਰ (ਪੁਰੇਵਾਲ)-ਇਥੇ ਸਥਿਤ ਸ਼ਹੀਦ ਲਛਮਣ ਸਿੰਘ ਧਾਰੋਵਾਲੀ ਯੂਨੀਵਰਸਿਟੀ ਕਾਲਜ ਦੇ ਬੱਚੇ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਪਵਿੱਤਰ ਅਸਥਾਨ ਬਾਬਾ ਬਕਾਲਾ ਸਾਹਿਬ ਵਿਖੇ ਨਤਮਸਤਕ ਹੋਏ | ਬੱਚਿਆਂ ਵਲੋਂ ਸਰਬੱਤ ਦੇ ਭਲੇ ਲਈ ਅਰਦਾਸ ਕੀਤੀ ਤੇ ਸਥਾਨਕ ਇਤਿਹਾਸ ਬਾਰੇ ਜਾਣਕਾਰੀ ਪ੍ਰਾਪਤ ਕੀਤੀ ਗਈ | ਪਿ੍ੰਸੀਪਲ ਡਾ. ਕਮਲ ਕਿਸ਼ੋਰ ਅੱਤਰੀ ਨੇ ਦੱਸਿਆ ਕਿ ਕਾਲਜ ਦੇ ਵਿਦਿਆਰਥੀਆਂ ਨੂੰ ਪੜ੍ਹਾਈ ਦੇ ਨਾਲ-ਨਾਲ ਸਮੇਂ-ਸਮੇਂ 'ਤੇ ਧਾਰਮਿਕ, ਵਿੱਦਿਅਕ, ਸੱਭਿਆਚਾਰਕ ਸਥਾਨਾਂ 'ਤੇ ਵੀ ਲਿਜਾਇਆ ਜਾਂਦਾ ਹੈ ਤਾਂ ਕਿ ਵਿਦਿਆਰਥੀਆਂ ਦਾ ਬਹੁਪੱਖੀ ਵਿਕਾਸ ਹੋ ਸਕੇ, ਇਸੇ ਲੜੀ ਤਹਿਤ ਹੀ ਕਾਲਜ ਦੇ ਵਿਦਿਆਰਥੀਆਂ ਨੂੰ ਬਾਬਾ ਬਕਾਲਾ ਲਿਜਾਇਆ ਗਿਆ ਹੈ, ਜਿਸ ਦੀ ਅਗਵਾਈ ਪ੍ਰੋ. ਸਤਿੰਦਰ ਕੌਰ, ਪ੍ਰੋ. ਜੁਝਾਰ ਸਿੰਘ, ਪ੍ਰੋ. ਮਨਜਿੰਦਰ ਕੌਰ, ਪ੍ਰੋ. ਪੂਜਾ ਦੇਵੀ ਤੇ ਪ੍ਰੋ. ਅੰਜਨਾ ਸ਼ਰਮਾ ਨੇ ਕੀਤੀ | ਇਸ ਧਾਰਮਿਕ ਸਥਾਨ 'ਤੇ ਜਾ ਕੇ ਵਿਦਿਆਰਥੀਆਂ ਨੇ ਬਾਬਾ ਬਕਾਲਾ ਸਾਹਿਬ ਵਿਖੇ ਸਥਿਤ ਗੁਰਦੁਆਰਾ ਸਾਹਿਬ ਦੇ ਇਤਿਹਾਸਕ ਪੱਖ ਤੋਂ ਜਾਣਕਾਰੀ ਪ੍ਰਾਪਤ ਕੀਤੀਅਤੇ ਭੋਰਾ ਸਾਹਿਬ ਤੇ ਹੋਰਨਾਂ ਗੁਰਦੁਆਰਿਆਂ ਦੇ ਦਰਸ਼ਨ ਕੀਤੇ | ਕਾਲਜ ਦੇ ਵਿਦਿਆਰਥੀ 'ਗੁਰੂ ਲਾਧੋ ਰੇ' ਵਾਲੀ ਘਟਨਾ ਤੋਂ ਵੀ ਵਾਕਿਫ਼ ਹੋਏ | ਪਿ੍ੰ. ਡਾ. ਅੱਤਰੀ ਨੇ ਕਿਹਾ ਕਿ ਇਹ ਧਾਰਮਿਕ ਟੂਰ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸੀ | ਡਾ. ਕਮਲ ਕਿਸ਼ੋਰ ਅੱਤਰੀ ਨੇ ਕਿਹਾ ਕਿ ਭਵਿੱਖ 'ਚ ਵੀ ਕਾਲਜ ਦੇ ਵਿਦਿਆਰਥੀਆਂ ਨੂੰ ਅਜਿਹੇ ਧਾਰਮਿਕ, ਵਿੱਦਿਅਕ, ਸਮਾਜਿਕ, ਸੱਭਿਆਚਾਰਕ ਸਥਾਨਾਂ 'ਤੇ ਲਿਜਾਣ ਦਾ ਸਿਲਸਿਲਾ ਜਾਰੀ ਰਹੇਗਾ |
Ad Position 22
No active advertisement
ਪਿਛਲੀ ਖ਼ਬਰ ਸ੍ਰੀ ਗੁਰੂ ਤੇਗ ਬਹਾਦਰ ਸਕੂਲ 'ਚ ਸੈਮੀਨਾਰ ਕਰਵਾਇਆ ਅਗਲੀ ਖ਼ਬਰ ਭਾਰਤੀ ਕਿਸਾਨ ਯੂਨੀਅਨ ਕਾਦੀਆਂ ਨੇ ਡੇਰਾ ਬਾਬਾ ਨਾਨਕ ਦੇ ਕਿਸਾਨਾਂ ਦੀ 150 ਏਕੜ ਕਣਕ ਦੀ ਬਿਜਾਈ ਸ਼ੁਰੂ ਕੀਤੀ
Ad Position 24