11-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-11-2025

ਸ੍ਰੀ ਗੁਰੂ ਤੇਗ ਬਹਾਦਰ ਸਕੂਲ 'ਚ ਸੈਮੀਨਾਰ ਕਰਵਾਇਆ

Ad Position 21
No active advertisement
ਅਜੀਤ ਡੈਸਕ 02-11-2025
ਬਟਾਲਾ, 1 ਨਵੰਬਰ (ਹਰਦੇਵ ਸਿੰਘ ਸੰਧੂ)- ਸ੍ਰੀ ਗੁਰੂ ਤੇਗ ਬਹਾਦਰ ਸੀਨੀਅਰ ਸੈਕੰਡਰੀ ਸਕੂਲ ਹਸਨਪੁਰ ਵਿਖੇ ਐਸ.ਐਸ.ਪੀ. ਬਟਾਲਾ ਸੁਹੇਲ ਕਾਸਿਮ ਮੀਰ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਜਾਗਰੂਕਤਾ ਸੈਮੀਨਾਰ ਕਰਵਾਇਆ ਗਿਆ ਜਿਸ ਵਿਚ ਥਾਣਾ ਸਿਵਲ ਲਾਈਨ ਬਟਾਲਾ ਦੇ ਐੱਸ.ਐੱਚ.ਓ. ਹਰਜਿੰਦਰ ਸਿੰਘ ਦੀ ਅਗਵਾਈ ਵਿਚ ਉਨ੍ਹਾਂ ਦੀ ਟੀਮ ਵਲੋਂ ਵਿਸ਼ੇਸ਼ ਸੈਮੀਨਾਰ ਕਰਵਾਇਆ ਗਿਆ | ਇਸ ਮੌਕੇ ਐੱਸ.ਐੱਚ.ਓ. ਹਰਜਿੰਦਰ ਸਿੰਘ ਨੇ ਸਕੂਲ ਵਿਦਿਆਰਥੀਆਂ ਨੂੰ ਨਵੇਂ ਬਣੇ ਕਾਨੂੰਨ ਬੀ.ਐਨ.ਐਸ. ਤੇ ਬੀ.ਐਨ.ਐਸ.ਐਸ. ਬਾਰੇ ਵਿਸਥਾਰ ਪੂਰਵਕ ਜਾਣਕਾਰੀ ਦਿੱਤੀ | ਇਸ ਤੋਂ ਇਲਾਵਾ ਨਸ਼ਿਆਂ ਤੋਂ ਬਚਾਅ ਸੰਬੰਧੀ ਜਾਗਰੂਕ ਕਰਦਿਆਂ ਨਸ਼ਿਆਂ ਤੋਂ ਦੂਰ ਰਹਿਣ ਲਈ ਪ੍ਰੇਰਿਤ ਕੀਤਾ | ਇਸ ਮੌਕੇ ਵਿਦਿਆਰਥੀਆਂ ਵਲੋਂ ਜ਼ਿੰਦਗੀ 'ਚ ਨਸ਼ਾ ਨਾ ਕਰਨ ਦਾ ਪ੍ਰਣ ਕੀਤਾ ਗਿਆ | ਇਸ ਮੌਕੇ ਸਕੂਲ ਐੱਮ.ਡੀ. ਜਗੀਰ ਸਿੰਘ ਕਾਹਲੋਂ, ਪਿ੍ੰਸੀਪਲ ਲਵਪ੍ਰੀਤ ਸਿੰਘ ਕਾਹਲੋਂ, ਮੈਨੇਜਰ ਅਮਨਦੀਪ ਸਿੰਘ ਕਾਹਲੋਂ, ਡਾਲੀ ਕਾਹਲੋਂ, ਰਕੇਸ਼ ਕੁਮਾਰ, ਕੁਲਵਿੰਦਰ ਸਿੰਘ ਡੀ.ਪੀ., ਸੀਮਾ, ਸੋਨੀਆ, ਆਰਜੂ, ਨਿਤਾਸ਼ਾ ਸ਼ਰਮਾ, ਮਨਮੀਤ ਕੌਰ, ਰਜਿੰਦਰ ਕੌਰ, ਕਵਲਜੀਤ ਸਿੰਘ, ਹਰਪ੍ਰੀਤ ਕੌਰ, ਮੋਨਿਕਾ, ਗੁਰਪ੍ਰੀਤ ਕੌਰ, ਜੀਵਨਜੋਤ ਕੌਰ ਆਦਿ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਪੀ.ਐਮ. ਸ੍ਰੀ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕਾਦੀਆਂ ਵਿਖੇ ਰਾਸ਼ਟਰੀ ਏਕਤਾ ਦਿਵਸ ਮਨਾਇਆ ਅਗਲੀ ਖ਼ਬਰ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ 'ਵਰਸਿਟੀ ਕਾਲਜ ਦੇ ਬੱਚੇ ਬਾਬਾ ਬਕਾਲਾ ਸਾਹਿਬ ਵਿਖੇ ਹੋਏ ਨਤਮਸਤਕ
Ad Position 24