ਬਟਾਲਾ, 1 ਨਵੰਬਰ (ਸਤਿੰਦਰ ਸਿੰਘ)- ਪੀ.ਐਮ. ਸ੍ਰੀ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕਾਦੀਆਂ ਵਿਖੇ ਰਾਸ਼ਟਰੀ ਏਕਤਾ ਦਿਵਸ ਮਨਾਇਆ ਗਿਆ | ਇਹ ਦਿਨ 31 ਅਕਤੂਬਰ ਨੂੰ ਸਰਦਾਰ ਵੱਲਭ ਭਾਈ ਪਟੇਲ ਦੇ ਜਨਮ ਦਿਵਸ ਮੌਕੇ ਮਨਾਇਆ ਗਿਆ | ਇਸ ਦੌਰਾਨ ਵਿਦਿਆਰਥੀਆਂ ਨੂੰ ਰਾਸ਼ਟਰੀ ਏਕਤਾ ਤੇ ਅਖੰਡਤਾ ਬਣਾਈ ਰੱਖਣ ਲਈ ਸਹੁੰ ਚੁਕਾਈ ਗਈ ਤੇ ਭਾਸ਼ਣ ਮੁਕਾਬਲੇ ਕਰਵਾਏ ਗਏ | ਵਿਦਿਆਰਥੀਆਂ ਨੇ ਅਲੱਗ-ਅਲੱਗ ਗਤੀਵਿਧੀਆਂ ਵਿਚ ਹਿੱਸਾ ਲਿਆ | ਸ੍ਰੀ ਦਿਨੇਸ਼ ਕੁਮਾਰ ਲੈਕਚਰਾਰ ਹਿਸਟਰੀ ਨੇ ਰਾਸ਼ਟਰੀ ਏਕਤਾ ਦਿਵਸ ਸੰਬੰਧੀ ਆਪਣੇ ਵਿਚਾਰ ਪੇਸ਼ ਕੀਤੇ | ਇਸ ਮੌਕੇ ਸਮੂਹ ਸਟਾਫ਼ ਵੀ ਹਾਜ਼ਰ ਸੀ |