11-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-11-2025

ਗੁਰਦੁਆਰਾ ਸ੍ਰੀ ਅੱਚਲ ਸਾਹਿਬ ਵਿਖੇ ਦਸਵੀਂ ਦਾ ਦਿਹਾੜਾ ਮਨਾਇਆ

Ad Position 21
No active advertisement
ਅਜੀਤ ਡੈਸਕ 02-11-2025
ਅੱਚਲ ਸਾਹਿਬ, 1 ਨਵੰਬਰ (ਗੁਰਚਰਨ ਸਿੰਘ)- ਸ੍ਰੀ ਗੁਰੂ ਨਾਨਕ ਦੇਵ ਜੀ ਦੀ ਚਰਨ ਛੋਹ ਪ੍ਰਾਪਤ ਪਵਿੱਤਰ ਅਸਥਾਨ ਗੁਰਦੁਆਰਾ ਸ੍ਰੀ ਅੱਚਲ ਸਾਹਿਬ ਵਿਖੇ ਐਡਵੋਕੇਟ ਸ: ਹਰਜਿੰਦਰ ਸਿੰਘ ਧਾਮੀ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਸੁਚੱਜੀ ਤੇ ਯੋਗ ਅਗਵਾਈ ਹੇਠ ਸਾਲਾਨਾ ਜੋੜ ਮੇਲਾ ਨੌਵੀਂ-ਦਸਵੀਂ ਸੰਗਤਾਂ, ਸੇਵਾ ਸੁਸਾਇਟੀਆਂ, ਮਹਾਂਪੁਰਖਾਂ ਦੇ ਸਹਿਯੋਗ ਨਾਲ ਬਹੁਤ ਹੀ ਸ਼ਰਧਾ ਸਤਿਕਾਰ ਨਾਲ ਮਨਾਇਆ ਜਾ ਰਿਹਾ ਹੈ | ਅੱਜ ਦਸਵੀਂ ਵਾਲੇ ਦਿਨ ਗੁਰਮਤਿ ਸਮਾਗਮ ਮੌਕੇ ਹਜ਼ੂਰੀ ਰਾਗੀ ਭਾਈ ਗੁਰਵਿੰਦਰ ਸਿੰਘ ਤੇ ਸਾਥੀਆਂ ਨੇ ਗੁਰਬਾਣੀ ਰਾਹੀਂ ਸੰਗਤਾਂ ਨੂੰ ਗੁਰਮਤਿ ਨਾਲ ਜੋੜਿਆ ਤੇ ਭਾਈ ਪੰਥਜੀਤ ਸਿੰਘ ਪ੍ਰਚਾਰਕ, ਭਾਈ ਗੁਰਪਿੰਦਰ ਸਿੰਘ ਪ੍ਰਚਾਰਕ, ਭਾਈ ਮੋਹਨ ਸਿੰਘ ਬੁੱਢਾ ਕੋਟ ਕਵੀਸ਼ਰ, ਭਾਈ ਤਰਸੇਮ ਸਿੰਘ, ਭਾਈ ਗੁਰਦੇਵ ਸਿੰਘ ਲੱਧਾ ਮੁੰਡਾ, ਭਾਈ ਸਤਨਾਮ ਸਿੰਘ ਦਰਦੀ ਕਵੀਸ਼ਰ, ਭਾਈ ਕੁਲਵੰਤ ਸਿੰਘ ਪ੍ਰਚਾਰਕ, ਭਾਈ ਜੋਗਾ ਸਿੰਘ ਭਾਗੋਵਾਲ ਕਵੀਸ਼ਰ, ਭਾਈ ਗੁਰਮੁਖ ਸਿੰਘ, ਭਾਈ ਸਰਵਣ ਸਿੰਘ ਪ੍ਰਚਾਰਕ, ਭਾਈ ਸਿਮਰਨਜੀਤ ਸਿੰਘ ਪ੍ਰਚਾਰਕ, ਭਾਈ ਹਰਜਿੰਦਰ ਸਿੰਘ ਪ੍ਰਚਾਰਕ, ਭਾਈ ਲਵਲਪ੍ਰੀਤ ਸਿੰਘ ਪ੍ਰਚਾਰਕ, ਭਾਈ ਕਰਤਾਰ ਸਿੰਘ ਕਵੀਸ਼ਰ ਦੇ ਜਥਿਆਂ ਨੇ ਸੰਗਤਾਂ ਨੂੰ ਇਤਿਹਾਸ ਨਾਲ ਜੋੜਿਆ | ਗੁਰਮਤਿ ਸਮਾਗਮ ਮੌਕੇ ਪਹੁੰਚੇ ਸ਼ੋ੍ਰਮਣੀ ਕਮੇਟੀ ਮੈਂਬਰ ਜਥੇਦਾਰ ਗੁਰਿੰਦਰਪਾਲ ਸਿੰਘ ਗੋਰਾ ਤੇ ਜਥੇ. ਗੁਰਨਾਮ ਸਿੰਘ ਜੱਸਲ ਤੇ ਭਾਈ ਗੁਰਨਾਮ ਸਿੰਘ ਦੋਰਾਂਗਲਾ ਨਿਗਰਾਨ ਧਰਮ ਪ੍ਰਚਾਰ ਕਮੇਟੀ ਜ਼ਿਲ੍ਹਾ ਗੁਰਦਾਸਪੁਰ ਨੇ ਸੰਗਤਾਂ ਨੂੰ ਪਾਵਨ ਪਵਿੱਤਰ ਦਿਹਾੜੇ ਦੀ ਮੁਬਾਰਕਬਾਦ ਦਿੰਦਿਆਂ ਕਿਰਤ ਕਰੋ, ਨਾਮ ਜਪੋ, ਵੰਡ ਛਕੋ ਨੂੰ ਜੀਵਨ ਵਿਚ ਅਪਨਾਉਣ ਦੀ ਅਪੀਲ ਕੀਤੀ | ਇਸ ਮੌਕੇ ਮੈਨੇਜਰ ਮਲਕੀਅਤ ਸਿੰਘ ਬਸਰਾਵਾਂ, ਕਵਲਪ੍ਰੀਤ ਸਿੰਘ ਦੌਲਤਪੁਰ, ਹਰਪਾਲ ਸਿੰਘ, ਮਲਕੀਅਤ ਸਿੰਘ (ਤਿੰਨੇ ਗੁਰਦੁਆਰਾ ਇੰਸਪੈਕਟਰ), ਭਾਈ ਨਾਨਕ ਸਿੰਘ ਗ੍ਰੰਥੀ, ਭਾਈ ਕਰਮਜੀਤ ਸਿੰਘ ਗ੍ਰੰਥੀ, ਹਰਵਿੰਦਰ ਸਿੰਘ ਜੱਫਰਵਾਲ ਕਿਰਪਾਲ ਸਿੰਘ, ਜਤਿੰਦਰਪਾਲ ਸਿੰਘ ਵਿੱਕੀ, ਅਮਰਜੀਤ ਸਿੰਘ ਸੇਖਵਾਂ, ਸੁਖਦੇਵ ਸਿੰਘ ਵੈਰੋਨੰਗਲ, ਵਰਿੰਦਰਜੀਤ ਸਿੰਘ, ਕੁਲਵਿੰਦਰ ਸਿੰਘ ਲਾਡੀ ਜੱਸਲ, ਜਸਬੀਰ ਸਿੰਘ, ਇੰਦਰਜੀਤ ਸਿੰਘ ਬਾਜਵਾ, ਜਸਵੰਤ ਸਿੰਘ ਟਿੱਕਾ ਨਸੀਰਪੁਰ, ਰਜਿੰਦਰ ਸਿੰਘ ਪਦਮ, ਰਣਜੀਤ ਸਿੰਘ, ਦਰਸ਼ਨ ਸਿੰਘ ਪੁਰੀਆਂ, ਦੌਲਤ ਸਿੰਘ ਭੰਬੋਈ, ਪ੍ਰੇਮ ਸਿੰਘ ਜੈਤੋਸਰਜਾ, ਗੁਰਪ੍ਰੀਤ ਸਿੰਘ, ਗੁਲਬਾਗ ਸਿੰਘ ਬਾਸਰਪੁਰ, ਸੰਤੋਖ ਸਿੰਘ ਭੰਬੋਈ, ਗੁਰਵਿੰਦਰ ਸਿੰਘ ਆਦਿ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਭਗਤ ਨਾਮਦੇਵ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਗੁਰਦੁਆਰਾ ਤਪਿਆਣਾ ਸਾਹਿਬ ਵਿਖੇ ਗੁਰਮਤਿ ਸਮਾਗਮ ਅੱਜ ਅਗਲੀ ਖ਼ਬਰ ਪਿੰਡ ਅਲੀਪੁਰ ਦੀ ਸੰਗਤ ਨੇ ਕੀਤੀ ਹੜ੍ਹ ਪੀੜਤਾਂ ਦੀ ਸਹਾਇਤਾ
Ad Position 24