11-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-11-2025

ਲਿਟਲ ਫਲਾਵਰ ਕਾਨਵੈਂਟ ਸਕੂਲ ਦੀਆਂ ਸਾਲਾਨਾ ਖੇਡਾਂ ਕਰਵਾਈਆਂ

Ad Position 21
No active advertisement
ਅਜੀਤ ਡੈਸਕ 02-11-2025
ਧਾਰੀਵਾਲ, 1 ਨਵੰਬਰ (ਸਵਰਨ ਸਿੰਘ)-ਸਥਾਨਿਕ ਲਿਟਲ ਫਲਾਵਰ ਕਾਨਵੈਂਟ ਸੀਨੀਅਰ ਸੈਕੰਡਰੀ ਸਕੂਲ ਧਾਰੀਵਾਲ ਦੀਆਂ ਸਾਲਾਨਾ ਖੇਡਾਂ ਕਰਵਾਈਆਂ ਗਈਆਂ | ਸਕੂਲ ਡਾਇਰੈਕਟਰ ਫਾਦਰ ਜੋਸ ਪਡਿਆਟੀ ਦੀ ਪ੍ਰਧਾਨਗੀ ਤੇ ਪਿ੍ੰਸੀਪਲ ਸਿਸਟਰ ਦਿਵਿਆ ਦੀ ਅਗਵਾਈ ਵਿਚ ਹੋਈਆਂ ਇਨ੍ਹਾਂ ਖੇਡਾਂ ਦੇ ਸਮਾਪਤੀ ਸਮਾਗਮ 'ਚ ਕੁਲਜਿੰਦਰ ਸਿੰਘ ਚਾਹਲ ਬੀ.ਡੀ.ਪੀ.ਓ. ਧਾਰੀਵਾਲ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ | ਉਨ੍ਹਾਂ ਦੇ ਨਾਲ ਮੁੱਖ ਅਧਿਆਪਕ ਪ੍ਰਭਜੋਤ ਸਿੰਘ ਦੂਲਨੰਗਲ, ਸੈਕਟਰੀ ਯੂਨੀਅਨ ਜ਼ਿਲ੍ਹਾ ਪ੍ਰਧਾਨ ਮਨਜੀਤ ਸਿੰਘ ਸੰਘਰ, ਸਮਾਜ ਸੇਵੀ ਮਨਮੋਹਨ ਜੋਸ਼ੀ ਨੇ ਵੀ ਵਿਸ਼ੇਸ਼ ਤੌਰ 'ਤੇ ਸ਼ਿਰਕਤ ਕੀਤੀ | ਮੁੱਖ ਮਹਿਮਾਨ ਕੁਲਜਿੰਦਰ ਸਿੰਘ ਬੀ.ਡੀ.ਪੀ.ਓ. ਨੇ ਕਿਹਾ ਕਿ ਵਿਦਿਆਰਥੀ ਪੂਰੀ ਲਗਨ ਨਾਲ ਖੇਡਾਂ ਵਿਚ ਭਾਗ ਲੈ ਕੇ ਆਪਣੇ ਸਕੂਲ ਤੇ ਇਲਾਕੇ ਦਾ ਨਾਂਅ ਰੌਸ਼ਨ ਕਰ ਸਕਦੇ ਹਨ | ਇਸ ਮੌਕੇ ਜੇਤੂ ਖਿਡਾਰੀਆਂ ਤੇ ਟੀਮਾਂ ਨੂੰ ਇਨਾਮ ਵੀ ਵੰਡੇ ਗਏ | ਇਸ ਮੌਕੇ ਸਿਸਟਰ ਟੀਨਾ, ਸਿਟਰ ਐਨਸ ਮਾਰੀਆ, ਪੀ.ਆਰ.ਓ. ਸਵਰਨ ਸਿੰਘ, ਪੀ.ਟੀ. ਪ੍ਰਦੀਪ ਕੁਮਾਰ, ਪ੍ਰਵੀਨ ਬਰਨਾਰਡ, ਜਸਬੀਰ ਕੌਰ, ਸਟਾਫ ਸੈਕਟਰੀ ਸਿਫਾਲੀ ਨੰਦਾ, ਰਾਸੀ ਖੰਨਾ, ਨਾਰਮਨ ਇਕੈਜੀਅਲ, ਪ੍ਰੋਗਰਾਮ ਕੋਆਰਡੀਨੇਟਰ ਨਵਨੀਤ ਕੌਰ, ਨੇਹਾ ਚੋਪੜਾ ਆਦਿ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਰਾਜ ਪੱਧਰੀ ਵਾਲੀਬਾਲ ਮੁਕਾਬਲੇ 'ਚੋਂ ਚਾਂਦੀ ਦਾ ਤਗਮਾ ਜਿੱਤਿਆ ਅਗਲੀ ਖ਼ਬਰ ਭਗਤ ਨਾਮਦੇਵ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਗੁਰਦੁਆਰਾ ਤਪਿਆਣਾ ਸਾਹਿਬ ਵਿਖੇ ਗੁਰਮਤਿ ਸਮਾਗਮ ਅੱਜ
Ad Position 24