11-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-11-2025

ਰਾਜ ਪੱਧਰੀ ਵਾਲੀਬਾਲ ਮੁਕਾਬਲੇ 'ਚੋਂ ਚਾਂਦੀ ਦਾ ਤਗਮਾ ਜਿੱਤਿਆ

Ad Position 21
No active advertisement
ਅਜੀਤ ਡੈਸਕ 02-11-2025
ਗੁਰਦਾਸਪੁਰ, 1 ਨਵੰਬਰ (ਅਸ਼ੋਕ ਸ਼ਰਮਾ)- ਕਲਗ਼ੀਧਰ ਇੰਟਰਨੈਸ਼ਨਲ ਸੀਨੀਅਰ ਸੈਕੰਡਰੀ ਸਕੂਲ ਪੁਰਾਣਾ ਸ਼ਾਲਾ ਦੇ ਹੋਣਹਾਰ ਵਿਦਿਆਰਥੀ ਮੋਹਿਤ ਕੁਮਾਰ (8ਵੀਂ ਜਮਾਤ) ਪੁੱਤਰ ਵਿਜੇ ਕੁਮਾਰ ਵਾਸੀ ਨੌਸ਼ਹਿਰਾ ਪੱਤਨ ਨੇ ਇਕ ਵਾਰ ਫਿਰ ਆਪਣੀ ਸ਼ਾਨਦਾਰ ਖੇਡ ਪ੍ਰਤਿਭਾ ਦਾ ਪ੍ਰਦਰਸ਼ਨ ਕਰਕੇ ਸਕੂਲ ਤੇ ਖੇਤਰ ਦਾ ਨਾਮ ਰੌਸ਼ਨ ਕੀਤਾ ਹੈ | ਮੋਹਾਲੀ ਵਿਖੇ ਹੋਈਆਂ 69ਵੀਆਂ ਪੰਜਾਬ ਰਾਜ ਅੰਤਰ-ਜ਼ਿਲ੍ਹਾ ਸਕੂਲ ਖੇਡਾਂ-2025 ਦੇ ਵਾਲੀਬਾਲ ਮੈਚ ਵਿਚ ਮੋਹਿਤ ਕੁਮਾਰ ਨੇ ਚਾਂਦੀ ਦਾ ਤਗਮਾ ਜਿੱਤਿਆ | ਪਿ੍ੰਸੀਪਲ ਪੰਕਜ ਰਾਣਾ ਨੇ ਦੱਸਿਆ ਕਿ ਇਸ ਤੋਂ ਪਹਿਲਾਂ ਪਿੰਡ ਚੌੜਾ ਖ਼ੁਰਦ ਵਿਖੇ ਹੋਏ ਅੰਡਰ-14 ਵਾਲੀਬਾਲ ਮੁਕਾਬਲੇ ਦੌਰਾਨ ਮੋਹਿਤ ਕੁਮਾਰ ਨੇ ਆਪਣੀ ਬੇਮਿਸਾਲ ਖੇਡ ਪ੍ਰਤਿਭਾ ਤੇ ਹੁਨਰ ਦਾ ਪ੍ਰਦਰਸ਼ਨ ਕਰਦਿਆਂ ਖੇਡ ਚੋਣ ਕਮੇਟੀ ਨੂੰ ਪ੍ਰਭਾਵਿਤ ਕੀਤਾ ਅਤੇ ਉਸ ਨੰੂ ਰਾਜ ਪੱਧਰੀ ਟੀਮ ਵਿਚ ਸ਼ਾਮਿਲ ਕੀਤਾ ਗਿਆ | ਸਕੂਲ ਪਿ੍ੰਸੀਪਲ ਰਾਣਾ ਨੇ ਇਸ ਸ਼ਾਨਦਾਰ ਪ੍ਰਾਪਤੀ 'ਤੇ ਖੁਸ਼ੀ ਪ੍ਰਗਟ ਕਰਦੇ ਹੋਏ ਕਿਹਾ ਕਿ ਇਹ ਸਫਲਤਾ ਸਾਡੇ ਸਰੀਰਕ ਸਿੱਖਿਆ ਅਧਿਆਪਕ ਅਜੇ ਕੁਮਾਰ ਦੀ ਯੋਗ ਅਗਵਾਈ ਤੇ ਵਿਦਿਆਰਥੀ ਮੋਹਿਤ ਦੀ ਸਖ਼ਤ ਮਿਹਨਤ ਦਾ ਨਤੀਜਾ ਹੈ | ਸਕੂਲ ਦੇ ਚੇਅਰਮੈਨ ਧਿਆਨ ਸਿੰਘ, ਐਮ.ਡੀ. ਸਤਨਾਮ ਸਿੰਘ ਤੇ ਪਿ੍ੰਸੀਪਲ ਰਾਣਾ ਨੇ ਮੋਹਿਤ ਕੁਮਾਰ ਨੂੰ ਇਸ ਸ਼ਾਨਦਾਰ ਪ੍ਰਾਪਤੀ 'ਤੇ ਵਧਾਈ ਦਿੰਦੇ ਹਨ ਤੇ ਭਵਿੱਖ ਲਈ ਸ਼ੁੱਭਕਾਮਨਾਵਾਂ ਦਿੱਤੀਆਂ |
Ad Position 22
No active advertisement
ਪਿਛਲੀ ਖ਼ਬਰ 18ਵਾਂ ਗਿਆਨੀ ਮਾਨ ਸਿੰਘ ਝੌਰ ਯਾਦਗਾਰੀ ਗੁਰਮਤਿ ਸਮਾਗਮ ਕਰਵਾਇਆ ਅਗਲੀ ਖ਼ਬਰ ਲਿਟਲ ਫਲਾਵਰ ਕਾਨਵੈਂਟ ਸਕੂਲ ਦੀਆਂ ਸਾਲਾਨਾ ਖੇਡਾਂ ਕਰਵਾਈਆਂ
Ad Position 24