11-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-11-2025

ਬਾਬਾ ਗਰੀਬ ਦਾਸ ਦੀ ਯਾਦ 'ਚ ਸਾਲਾਨਾ ਸੱਭਿਆਚਾਰਕ ਮੇਲਾ ਕਰਵਾਇਆ

Ad Position 21
No active advertisement
ਅਜੀਤ ਡੈਸਕ 02-11-2025
ਭੈਣੀ ਮੀਆਂ ਖਾਂ, 1 ਨਵੰਬਰ (ਜਸਬੀਰ ਸਿੰਘ ਬਾਜਵਾ)-ਧੰਨ-ਧੰਨ ਬਾਬਾ ਗਰੀਬ ਦਾਸ ਦੀ ਯਾਦ 'ਚ ਸਾਲਾਨਾ 35ਵਾਂ ਸੱਭਿਆਚਾਰਕ ਮੇਲਾ ਪਿੰਡ ਮੌਚਪੁਰ ਵਿਖੇ ਕਰਵਾਇਆ ਗਿਆ ਜਿਸ ਦਾ ਉਦਘਾਟਨ ਪਿੰਡ ਦੇ ਸਰਪੰਚ ਦਲਬੀਰ ਸਿੰਘ ਨੇ ਕੀਤਾ | ਮੁੱਖ ਮਹਿਮਾਨ ਦੇ ਤੌਰ 'ਤੇ ਥਾਣਾ ਭੈਣੀ ਮੀਆਂ ਖਾਂ ਦੇ ਐੱਸ.ਐੱਚ.ਓ. ਦੀਪਕਾ ਨੇ ਵਿਸ਼ੇਸ਼ ਤੌਰ 'ਤੇ ਸ਼ਿਰਕਤ ਕੀਤੀ | ਇਸ ਮੌਕੇ ਬਾਬਾ ਗਰੀਬ ਦਾਸ ਦੀ ਦਰਗਾਹ 'ਤੇ ਚਾਦਰ ਚੜ੍ਹਾਉਣ ਦੀ ਰਸਮ ਮੇਲਾ ਕਮੇਟੀ ਦੇ ਪ੍ਰਧਾਨ ਲਖਵਿੰਦਰ ਸਿੰਘ ਦੀ ਅਗਵਾਈ ਵਿਚ ਅਦਾ ਕੀਤੀ ਗਈ | ਮੇਲਾ ਕਮੇਟੀ ਦੇ ਪ੍ਰਧਾਨ ਲਖਵਿੰਦਰ ਸਿੰਘ ਨੇ ਦੱਸਿਆ ਕਿ ਪਹਿਲੇ ਦਿਨ ਮੇਲੇ ਦੇ ਦੌਰਾਨ ਪੰਜਾਬ ਦੀ ਮਸ਼ਹੂਰ ਗਾਇਕ ਜੌੜੀ ਬਾਈ ਅਮਰਜੀਤ ਅਤੇ ਬੀਬਾ ਮਿਸ ਰਾਣੂ ਨੇ ਆਪਣੇ ਹਿੱਟ ਗੀਤਾਂ ਰਾਹੀਂ ਦਰਸ਼ਕਾਂ ਦਾ ਖੂਬ ਮਨੋਰੰਜਨ ਕੀਤਾ | ਮੇਲੇ ਦੇ ਦੂਸਰੇ ਦਿਨ ਪੰਜਾਬ ਦੇ ਨਾਮਵਰ ਗਾਇਕ ਰੇਸ਼ਮ ਅਨਮੋਲ ਨੇ ਆਪਣੀ ਗਾਇਕੀ ਦਾ ਲੋਹਾ ਮਨਵਾਉਂਦਿਆਂ ਦਰਸ਼ਕਾਂ ਨੂੰ 3 ਘੰਟੇ ਕੀਲ੍ਹੀ ਰੱਖਿਆ | ਇਸ ਮੌਕੇ ਗਾਇਕ ਕਲਾਕਾਰਾਂ ਨੂੰ ਮੇਲਾ ਪ੍ਰਬੰਧਕ ਕਮੇਟੀ ਨੇ ਬਾਬਾ ਗਰੀਬ ਦਾਸ ਐਵਾਰਡ ਨਾਲ ਸਨਮਾਨਿਤ ਕੀਤਾ | ਇਸ ਮੌਕੇ ਸੁੱਖਾ ਸਿੰਘ, ਨਿਸ਼ਾਨ ਸਿੰਘ, ਮਹਿੰਦਰ ਸਿੰਘ, ਅਮਰੀਕ ਸਿੰਘ ਪੰਚ, ਪੰਚ ਮੁੱਖਾ ਸਿੰਘ, ਬੂਟਾ ਸਿੰਘ, ਕਾਲਾ ਸਿੰਘ ਆਦਿ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੀਰਤਨ ਸਜਾਇਆ ਅਗਲੀ ਖ਼ਬਰ 18ਵਾਂ ਗਿਆਨੀ ਮਾਨ ਸਿੰਘ ਝੌਰ ਯਾਦਗਾਰੀ ਗੁਰਮਤਿ ਸਮਾਗਮ ਕਰਵਾਇਆ
Ad Position 24