ਬਟਾਲਾ, 1 ਨਵੰਬਰ (ਸਤਿੰਦਰ ਸਿੰਘ)-ਵਿਧਾਨ ਸਭਾ ਹਲਕਾ ਡੇਰਾ ਬਾਬਾ ਨਾਨਕ ਤੋਂ ਭਾਜਪਾ ਦੇ ਸੀਨੀਅਰ ਆਗੂ ਤੇ ਉੱਘੇ ਸਮਾਜ ਸੇਵੀ ਸ੍ਰੀ ਵਿਜੇ ਕੁਮਾਰ ਸੋਨੀ ਮੋਹਲੋਵਾਲੀ ਵਲੋਂ ਤਰਨ ਤਾਰਨ ਜ਼ਿਮਨੀ ਚੋਣ ਦੌਰਾਨ ਭਾਜਪਾ ਉਮੀਦਵਾਰ ਹਰਜੀਤ ਸਿੰਘ ਸੰਧੂ ਦੇ ਹੱਕ 'ਚ ਘਰ-ਘਰ ਜਾ ਕੇ ਚੋਣ ਪ੍ਰਚਾਰ ਕੀਤਾ | ਇਸ ਮੌਕੇ ਵਿਜੇ ਸੋਨੀ ਨੇ ਲੋਕਾਂ ਨੂੰ ਪਾਰਟੀ ਦੀਆਂ ਲੋਕ ਪੱਖੀ ਨੀਤੀਆਂ ਤੋਂ ਜਾਣੂ ਕਰਵਾਉਂਦਿਆਂ ਭਾਜਪਾ ਦੇ ਉਮੀਦਵਾਰ ਹਰਜੀਤ ਸਿੰਘ ਸੰਧੂ ਨੂੰ ਵੋਟਾਂ ਪਾਉਣ ਦੀ ਅਪੀਲ ਕੀਤੀ | ਉਪਰੰਤ ਸ੍ਰੀ ਵਿਜੇ ਸੋਨੀ ਨੇ ਕਿਹਾ ਕਿ ਪ੍ਰਚਾਰ ਦੌਰਾਨ ਲੋਕਾਂ ਦੇ ਮਿਲ ਰਹੇ ਭਰਵੇਂ ਹੁੰਗਾਰੇ ਤੋਂ ਸਾਬਤ ਹੁੰਦਾ ਹੈ ਕਿ ਇਸ ਜ਼ਿਮਨੀ ਚੋਣ ਵਿਚ ਉਮੀਦਵਾਰ ਹਰਜੀਤ ਸਿੰਘ ਸੰਧੂ ਭਾਰੀ ਬਹੁਮੱਤ ਨਾਲ ਜਿੱਤ ਪ੍ਰਾਪਤ ਕਰਨਗੇ ਤੇ 2027 ਦੀਆਂ ਵਿਧਾਨ ਸਭਾ ਚੋਣਾਂ ਦਾ ਮੁੱਢ ਬੰਨ੍ਹਣਗੇ | ਇਸ ਮੌਕੇ ਸੀਨੀਅਰ ਆਗੂ ਰਾਜੂ ਪੰਡਿਤ ਤੇ ਹੋਰ ਸਾਥੀ ਵੀ ਮੌਜੂਦ ਸਨ |