13-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-11-2025

ਸ੍ਰੀ ਅਕਾਲ ਤਖ਼ਤ ਸਾਹਿਬ ਜੀ ਦੇ ਜਥੇਦਾਰ ਕੁਲਦੀਪ ਸਿੰਘ ਗੜਗੱਜ ਪਿੰਡ ਪਾਹੜਾ ਪਹੁੰਚੇ

Ad Position 21
repet_subhas-goyals [Copy P29]
ਅਜੀਤ ਡੈਸਕ 03-11-2025
ਗੁਰਦਾਸਪੁਰ, 2 ਨਵੰਬਰ (ਗੁਰਪ੍ਰਤਾਪ ਸਿੰਘ)-ਸ੍ਰੀ ਅਕਾਲ ਤਖ਼ਤ ਸਾਹਿਬ ਜੀ ਦੇ ਜਥੇਦਾਰ ਸਿੰਘ ਸਾਹਿਬ ਭਾਈ ਕੁਲਦੀਪ ਸਿੰਘ ਗੜਗੱਜ ਨੇ ਜ਼ਿਲ੍ਹਾ ਗੁਰਦਾਸਪੁਰ ਦੇ ਦੌਰੇ ਮੌਕੇ ਪਿੰਡ ਪਾਹੜਾ ਵਿਖੇ ਸਾਬਕਾ ਚੇਅਰਮੈਨ ਅਤੇ ਸੀਨੀਅਰ ਅਕਾਲੀ ਆਗੂ ਹਰਬਰਿੰਦਰ ਸਿੰਘ ਹੈਪੀ ਪਾਹੜਾ ਦੇ ਗ੍ਰਹਿ ਵਿਖੇ ਨੌਜਵਾਨਾਂ ਨੂੰ ਨਸ਼ੇ ਛੱਡ ਕੇ ਅੰਮਿ੍ਤ ਛੱਕਣ ਲਈ ਪ੍ਰੇਰਿਤ ਕੀਤਾ | ਦੱਸਣਯੋਗ ਹੈ ਕਿ ਜਥੇਦਾਰ ਕੁਲਦੀਪ ਸਿੰਘ ਗੜਗੱਜ ਅੱਜ ਜ਼ਿਲ੍ਹਾ ਗੁਰਦਾਸਪੁਰ ਅੰਦਰ ਇਕ ਸਮਾਗਮ ਵਿਚ ਸ਼ਾਮਿਲ ਹੋਣ ਲਈ ਉਚੇਚੇ ਤੌਰ 'ਤੇ ਇੱਥੇ ਆਏ ਸਨ, ਜਿਸ ਦੌਰਾਨ ਉਨ੍ਹਾਂ ਨੇ ਇਕ ਸਾਦੇ ਸਮਾਗਮ ਵਿਚ ਸਾਬਕਾ ਚੇਅਰਮੈਨ ਹੈਪੀ ਪਾਹੜਾ ਦੇ ਨਿਵਾਸ ਸਥਾਨ 'ਤੇ ਇਸ ਪਿੰਡ ਦੇ ਲੋਕਾਂ ਅਤੇ ਹੋਰ ਇਲਾਕਾ ਵਾਸੀਆਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਇਸ ਸਮੇਂ ਸਾਰੇ ਸਿੱਖਾਂ ਨੂੰ ਅੰਮਿ੍ਤ ਛੱਕ ਕੇ ਗੁਰੂ ਵਾਲੇ ਬਣਨ ਦੀ ਲੋੜ ਹੈ | ਉਨ੍ਹਾਂ ਸਮੂਹ ਸੰਗਤ ਨੂੰ ਅਪੀਲ ਕੀਤੀ ਕਿ ਉਹ ਗੁਰਬਾਣੀ ਨਾਲ ਜੁੜਨ ਅਤੇ ਸਿੱਖ ਰਹਿਤ ਮਰਿਆਦਾ ਅਨੁਸਾਰ ਸਿੱਖੀ ਸਰੂਪ ਧਾਰਨ ਕਰਨ | ਉਨ੍ਹਾਂ ਵਲੋਂ ਖ਼ਾਸ ਤੌਰ 'ਤੇ ਨਸ਼ਿਆਂ ਦਾ ਤਿਆਗ ਕਰਕੇ ਸੱਚਾ ਸੁੱਚਾ ਜੀਵਨ ਬਤੀਤ ਕਰਨ ਲਈ ਪ੍ਰੇਰਿਤ ਕੀਤਾ ਗਿਆ | ਇਸ ਮੌਕੇ ਉਨ੍ਹਾਂ ਸਮੂਹ ਸੰਗਤ ਦੇ ਨਾਲ ਸਰਬੱਤ ਦੇ ਭਲੇ ਦੀ ਅਰਦਾਸ ਵੀ ਕੀਤੀ ਤੇ ਸੰਗਤ ਦੇ ਨਾਲ ਲੰਗਰ ਛੱਕਿਆ | ਇਸ ਦੌਰਾਨ ਸਾਬਕਾ ਚੇਅਰਮੈਨ ਹੈਪੀ ਪਾਹੜਾ ਅਤੇ ਹੋਰ ਸ਼ਖ਼ਸੀਅਤਾਂ ਨੇ ਜਥੇਦਾਰ ਕੁਲਦੀਪ ਸਿੰਘ ਗੜਗੱਜ ਨੂੰ ਸ੍ਰੀ ਸਾਹਿਬ ਅਤੇ ਸਿਰੋਪਾ ਦੇ ਕੇ ਸਨਮਾਨਿਤ ਕੀਤਾ | ਇਸ ਮੌਕੇ ਸੀਨੀਅਰ ਅਕਾਲੀ ਆਗੂ ਸੁਖਜਿੰਦਰ ਸਿੰਘ ਸੋਨੰੂ ਲੰਗਾਹ, ਪਰਮਵੀਰ ਸਿੰਘ ਲਾਡੀ, ਜਤਿੰਦਰ ਸਿੰਘ ਪੱਪਾ, ਅਵਤਾਰ ਸਿੰਘ ਘੁੰਮਣ, ਜਸਵਿੰਦਰ ਸਿੰਘ, ਨਿਰਮਲ ਸਿੰਘ, ਗੁਰਮੀਤ ਸਿੰਘ, ਕੈਪਟਨ ਜੀ. ਅੱੈਸ. ਮਾਨ, ਸ਼ਿਵ ਸਿੰਘ, ਮੰਗਲ ਸਿੰਘ, ਪਲਵਿੰਦਰ ਸਿੰਘ, ਜਸਵੰਤ ਸਿੰਘ, ਮਨਦੀਪ ਸਿੰਘ, ਬਾਬਾ ਜਸਵਿੰਦਰ ਸਿੰਘ, ਰਣਬੀਰ ਸਿੰਘ ਕੈਨੇਡਾ ਤੇ ਰੂਪਕਰਨ ਸਿੰਘ ਮਾਨ ਸਮੇਤ ਪਿੰਡ ਪਾਹੜਾ ਦੇ ਵਸਨੀਕ ਵੱਡੀ ਗਿਣਤੀ ਵਿਚ ਮੌਜੂਦ ਸਨ |
Ad Position 22
No active advertisement
ਪਿਛਲੀ ਖ਼ਬਰ ਲੋਕ ਸਭਾ ਮੈਂਬਰ ਡਾ. ਰਾਜ ਕੁਮਾਰ ਚੱਬੇਵਾਲ ਸ੍ਰੀ ਅਚਲੇਸ਼ਵਰ ਧਾਮ ਵਿਖੇ ਹੋਏ ਨਤਮਸਤਕ ਅਗਲੀ ਖ਼ਬਰ ਜ਼ਿਲ੍ਹਾ ਪੱਧਰੀ ਪ੍ਰਾਇਮਰੀ ਵਰਗ ਦੀਆਂ ਖੇਡਾਂ 'ਚ ਬਲਾਕ ਸਤੀਏ ਵਾਲਾ ਨੇ ਮਾਰੀ ਬਾਜ਼ੀ
Ad Position 24