ਧਾਰੀਵਾਲ, 2 ਨਵੰਬਰ (ਜੇਮਸ ਨਾਹਰ)-ਵਿਧਾਨ ਸਭਾ ਹਲਕਾ ਤਰਨ ਤਾਰਨ ਤੋਂ ਹੋ ਰਹੀ ਜ਼ਿਮਨੀ ਚੋਣ ਲਈ ਕਾਂਗਰਸੀ ਉਮੀਦਵਾਰ ਕਰਨਵੀਰ ਸਿੰਘ ਬੁਰਜ ਦੇ ਹੱਕ ਵਿਚ ਵਿਧਾਨ ਸਭਾ ਹਲਕਾ ਕਾਦੀਆਂ ਤੋਂ ਵਿਧਾਇਕ ਤੇ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਅਤੇ ਕਾਂਗਰਸ ਦੀ ਸਮੁੱਚੀ ਲੀਡਰਸ਼ਿਪ ਵਲੋਂ ਲਗਾਤਾਰ ਕੀਤੇ ਜਾ ਰਹੇ ਚੋਣ ਪ੍ਰਚਾਰ ਵਿਚ ਲੋਕਾਂ ਵਲੋਂ ਕਰਨਵੀਰ ਸਿੰਘ ਬੁਰਜ ਦੇ ਹੱਕ ਵਿਚ ਫਤਵਾ ਦੇਣ ਲਈ ਹਾਂ ਪੱਖੀ ਹੁੰਗਾਰਾ ਮਿਲ ਰਿਹਾ ਹੈ, ਜਿਸ ਤੋਂ ਇਹ ਸਾਬਤ ਹੈ ਕਿ ਸ: ਕਰਨਵੀਰ ਸਿੰਘ ਬੁਰਜ ਇਤਿਹਾਸਕ ਜਿੱਤ ਪ੍ਰਾਪਤ ਕਰ ਕੇ ਵਿਰੋਧੀਆਂ ਦੇ ਭੁਲੇਖੇ ਦੂਰ ਕਰਨਗੇ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਪ੍ਰਤਾਪ ਸਿੰਘ ਬਾਜਵਾ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਹਲਕਾ ਤਰਨ ਤਰਨ ਵਿਖੇ ਕਾਂਗਰਸੀ ਉਮੀਦਵਾਰ ਦੇ ਹੱਕ ਵਿਚ ਚੋਣ ਪ੍ਰਚਾਰ ਕਰਨ ਦੌਰਾਨ ਬਲਾਕ ਕਾਂਗਰਸ ਧਾਰੀਵਾਲ ਦੇ ਪ੍ਰਧਾਨ ਗੁਰਨਾਮ ਸਿੰਘ ਜੱਫਰਵਾਲ ਨੇ ਕੀਤਾ | ਉਨ੍ਹਾਂ ਕਿਹਾ ਕਿ ਲੰਬੇ ਸਮੇਂ ਤੋਂ ਹਰ ਦੁੱਖ-ਸੁੱਖ ਦੀ ਭਾਈਵਾਲ ਕਾਂਗਰਸ ਪਾਰਟੀ ਨੂੰ ਆਪਣੀ ਕੀਮਤੀ ਵੋਟ ਦੇ ਕੇ ਹਲਕਾ ਤਰਨ ਤਰਨ ਦੇ ਲੋਕ ਉਮੀਦਵਾਰ ਕਰਨਬੀਰ ਸਿੰਘ ਬੁਰਜ ਨੂੰ ਕਾਮਯਾਬ ਕਰਨ ਤਾਂ ਜੋ ਆਉਣ ਵਾਲੇ ਸਮੇਂ 'ਚ ਵਿਧਾਨ ਸਭਾ ਹਲਕਾ ਤਰਨ ਤਾਰਨ ਦੀ ਹਰ ਪੱਖ ਤੋਂ ਤਰੱਕੀ ਹੋ